ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸੱਦਾ ਵਿਖੇ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੀ ਲਾਗਤ ਨਾਲ ਇੱਕ ਸਰਕਾਰੀ ਸੂਰ ਫਾਰਮ ਦਾ ਨਿਰਮਾਣ ਕਰਵਾਇਆ ਗਿਆ ਸੀ, ਪਰ ਇਸ ਸੂਰ ਫਾਰਮ ਵਿੱਚ ਅੱਜ ਕੱਲ ਹੱਦ ਤੋਂ ਵੱਧ ਗੰਦੀ ਬਦਬੂ ਆਉਣ ਕਾਰਨ ਆਲੇ ਦੁਆਲੇ ਵਸੇ ਘਰਾਂ ਦੇ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਪਿੰਡ ਵਾਸੀ ਸੁਖਜਿੰਦਰ ਸਿੰਘ ਸੱਦਾ, ਕੁਲਵੰਤ ਸਿੰਘ, ਅਜੀਤ ਸਿੰਘ, ਕੁਲਵਿੰਦਰ ਕੌਰ ਆਦਿ ਨੇ ਦੱਸਿਆ ਕਿ ਇਸ ਫਾਰਮ ਵਿੱਚੋਂ ਅੱਤ ਦੀ ਗੰਦੀ ਬਦਬੂ ਆਉਣ ਕਾਰਨ ਸਾਡੇ ਬੱਚੇ ਅਤੇ ਸਾਡੇ ਪਸ਼ੂ ਬਿਮਾਰ ਹੋ ਰਹੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਬਦਬੂ ਇੰਨੀ ਗੰਦੀ ਹੈ ਕਿ ਜਦ ਲੋਕ ਸੜਕ ਰਾਹੀਂ ਗਾਹਲੜੀ ਗੁਰਦੁਆਰਾ ਸਾਹਿਬ ਨੂੰ ਜਾਂਦੇ ਹਨ ਤਾਂ ਲੋਕਾਂ ਨੂੰ ਰਸਤੇ ਵਿੱਚੋਂ ਦੀ ਲੰਘਣ ਵੇਲੇ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ- ਇਕ ਹੋਰ ਫਲਾਈਟ ਹੋਈ 'ਟਰਬੂਲੈਂਸ' ਦਾ ਸ਼ਿਕਾਰ, 6 ਕ੍ਰੂ ਮੈਂਬਰਾਂ ਸਣੇ ਕੁੱਲ 12 ਲੋਕ ਹੋਏ ਜ਼ਖ਼ਮੀ
ਇਹਨਾਂ ਸਮੂਹ ਪਿੰਡ ਵਾਸੀਆਂ ਨੇ ਦੱਸਿਆ ਕਿ ਅਸੀਂ ਇਸ ਸਬੰਧੀ ਸਿਆਸੀ ਲੋਕਾਂ ਨੂੰ ਅਤੇ ਪ੍ਰਸ਼ਾਸਨ ਨੂੰ ਕਈ ਵਾਰ ਜਾਣੂੰ ਕਰਵਾ ਚੁੱਕੇ ਹਾਂ ਪਰ ਕਿਸੇ ਵੱਲੋਂ ਵੀ ਇਸ ਵਿੱਚ ਕੋਈ ਸੁਧਾਰ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ। ਇਨ੍ਹਾਂ ਲੋਕਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਡੀ ਇਸ ਸਮੱਸਿਆ ਦਾ ਕੋਈ ਜਲਦ ਹੱਲ ਨਾ ਹੋਇਆ ਤਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਬਾਈਕਾਟ ਕੀਤਾ ਜਾਵੇਗਾ। ਸਮੂਹ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਦਾ ਕੋਈ ਹੱਲ ਕੱਢ ਕੇ ਗੰਦੀ ਬਦਬੂ ਦਾ ਸੁਧਾਰ ਕੀਤਾ ਜਾਵੇ ਤਾਂ ਕਿ ਪਿੰਡ ਅੰਦਰ ਕਿਸੇ ਤਰ੍ਹਾਂ ਦੀ ਕੋਈ ਬੀਮਾਰੀ ਨਾ ਫ਼ੈਲ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਾਰਡਰ ਰੇਂਜ ਦੀ 2 ਮਹੀਨਿਆਂ ਦੀ ਕਾਰਵਾਈ, ਹੈਰੋਇਨ ਤੇ ਜਾਅਲੀ ਕਰੰਸੀ ਸਮੇਤ ਡਰੋਨ ਬਰਾਮਦ, 300 ਗ੍ਰਿਫ਼ਤਾਰ
NEXT STORY