ਗੁਰਦਾਸਪੁਰ (ਹਰਮਨ, ਵਿਨੋਦ)- ਗੁਰਦਾਸਪੁਰ ਸਮੇਤ ਸਰਹੱਦੀ ਇਲਾਕਿਆਂ ਵਿਚ ਹੀਟ ਵੇਵ ਦਾ ਪ੍ਰਕੋਪ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਤਿੱਖੀ ਧੁੱਪ ਅਤੇ ਲੂ ਕਾਰਨ ਲੋਕ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਜ਼ਿਲ੍ਹੇ ਵਿਚ ਦਿਨ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਗਿਆ ਹੈ, ਜਿਸ ਕਾਰਨ ਦੁਪਹਿਰ ਸਮੇਂ ਸੜਕਾਂ ’ਤੇ ਆਵਾਜਾਈ ਵੀ ਘੱਟ ਦੇਖੀ ਜਾ ਰਹੀ ਹੈ। ਤੇਜ਼ ਗਰਮੀ ਕਾਰਨ ਦਿਹਾੜੀਦਾਰ ਮਜ਼ਦੂਰਾਂ, ਰੇਹੜੀ-ਫੜ੍ਹੀ ਵਾਲਿਆਂ ਅਤੇ ਖੇਤਾਂ ਵਿਚ ਕੰਮ ਕਰਨ ਵਾਲੇ ਕਿਸਾਨਾਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਸਕੂਲ ਜਾਣ ਵਾਲੇ ਬੱਚੇ ਵੀ ਸਵੇਰੇ ਅਤੇ ਦੁਪਹਿਰ ਸਮੇਂ ਗਰਮੀ ਕਾਰਨ ਪ੍ਰੇਸ਼ਾਨ ਹੋ ਰਹੇ ਹਨ, ਜਿਸ ਕਾਰਨ ਮਾਪਿਆਂ ਵਿਚ ਵੀ ਚਿੰਤਾ ਵਧ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਗਰਮੀ ਦਾ ਅਸਰ ਸਿਰਫ ਮਨੁੱਖਾਂ ’ਤੇ ਹੀ ਨਹੀਂ, ਸਗੋਂ ਪਸ਼ੂ-ਪੰਛੀਆਂ ਅਤੇ ਫਸਲਾਂ ’ਤੇ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਪਸ਼ੂਆਂ ਲਈ ਹਰੇ ਚਾਰੇ ਅਤੇ ਪਾਣੀ ਦੀ ਵੱਧ ਲੋੜ ਮਹਿਸੂਸ ਕੀਤੀ ਜਾ ਰਹੀ ਹੈ, ਜਦਕਿ ਪੰਛੀ ਵੀ ਪਾਣੀ ਦੀ ਭਾਲ ਵਿਚ ਇਧਰ-ਉਧਰ ਭਟਕਦੇ ਨਜ਼ਰ ਆ ਰਹੇ ਹਨ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਵਧਦੀ ਗਰਮੀ ਸਬਜ਼ੀਆਂ ਅਤੇ ਫਲਦਾਰ ਪੌਦਿਆਂ ’ਤੇ ਵੀ ਅਸਰ ਪਾ ਸਕਦੀ ਹੈ। ਗਰਮੀ ਤੋਂ ਰਾਹਤ ਲਈ ਲੋਕਾਂ ਨੇ ਏ. ਸੀ., ਕੂਲਰ ਅਤੇ ਪੱਖਿਆਂ ਦੀ ਵਰਤੋਂ ਵਧਾ ਦਿੱਤੀ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਿਚ ਵੀ ਵੱਡਾ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
ਬਿਜਲੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਪਿਛਲੇ ਕੁਝ ਦਿਨਾਂ ਦੌਰਾਨ ਖਪਤ ਵਿਚ ਖਾਸਾ ਇਜ਼ਾਫਾ ਹੋਇਆ ਹੈ ਅਤੇ ਲੋਡ ਵਧਣ ਕਾਰਨ ਕਈ ਥਾਵਾਂ ’ਤੇ ਛੋਟੇ ਸਮੇਂ ਲਈ ਬਿਜਲੀ ਕੱਟ ਵੀ ਲੱਗ ਰਹੇ ਹਨ। ਡਾਕਟਰਾਂ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਵੱਧ ਤੋਂ ਵੱਧ ਪਾਣੀ ਪੀਣ, ਹਲਕਾ ਭੋਜਨ ਖਾਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ।ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਵਾਧਾ ਹੋ ਸਕਦਾ ਹੈ, ਜਿਸ ਕਾਰਨ ਲੂ ਦੀ ਸਥਿਤੀ ਹੋਰ ਗੰਭੀਰ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਰੰਜਿਸ਼ਨ ਵਿਅਕਤੀ ’ਤੇ ਕੀਤਾ ਦਾਤਰਾਂ ਨਾਲ ਹਮਲਾ, ਗੰਭੀਰ ਜ਼ਖਮੀ
NEXT STORY