ਗੁਰਦਾਸਪੁਰ,(ਹਰਜਿੰਦਰ ਸਿੰਘ ਗੋਰਾਇਆ): ਇਲਾਕੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਲੰਬੇ ਅਤੇ ਵਾਰ-ਵਾਰ ਲੱਗਣ ਵਾਲੇ ਕੱਟਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਕਰ ਦਿੱਤੀ ਹੈ। ਭਾਰੀ ਗਰਮੀ ਦੇ ਮੌਸਮ ਵਿੱਚ ਘੰਟਿਆਂ ਬਿਜਲੀ ਗਾਇਬ ਰਹਿਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰੇਲੂ ਕੰਮਾਂ ਤੋਂ ਲੈ ਕੇ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਤੱਕ ਹਰ ਖੇਤਰ ਪ੍ਰਭਾਵਿਤ ਹੋ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ
ਛੋਟੇ ਦੁਕਾਨਦਾਰਾਂ, ਦਰਜ਼ੀਆਂ, ਵੈਲਡਿੰਗ ਵਰਕਸ਼ਾਪਾਂ, ਆਟਾ ਚੱਕੀਆਂ, ਸੈਲੂਨਾਂ, ਫੋਟੋਸਟੇਟ ਅਤੇ ਕੰਪਿਊਟਰ ਸੈਂਟਰਾਂ ਦੇ ਸੰਚਾਲਕਾਂ ਦਾ ਕਹਿਣਾ ਹੈ ਕਿ ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਉਨ੍ਹਾਂ ਦਾ ਕੰਮਕਾਜ ਠੱਪ ਹੋ ਜਾਂਦਾ ਹੈ। ਗਾਹਕਾਂ ਨੂੰ ਉਡੀਕ ਕਰਨੀ ਪੈਂਦੀ ਹੈ, ਜਿਸ ਕਾਰਨ ਆਮਦਨ ਵਿੱਚ ਵੀ ਵੱਡੀ ਕਮੀ ਆ ਰਹੀ ਹੈ। ਕਈ ਵਪਾਰੀਆਂ ਨੇ ਦੱਸਿਆ ਕਿ ਜੇਕਰ ਇਹੀ ਹਾਲਾਤ ਰਹੇ ਤਾਂ ਉਨ੍ਹਾਂ ਲਈ ਰੋਜ਼ਾਨਾ ਦਾ ਖਰਚਾ ਚਲਾਉਣਾ ਵੀ ਮੁਸ਼ਕਲ ਹੋ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ
ਦੂਜੇ ਪਾਸੇ, ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਦਿੱਕਤਾਂ ਆ ਰਹੀਆਂ ਹਨ, ਜਦਕਿ ਬਜ਼ੁਰਗਾਂ ਅਤੇ ਬਿਮਾਰ ਲੋਕਾਂ ਨੂੰ ਗਰਮੀ ਕਾਰਨ ਵਧੇਰੇ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਪੀਣ ਵਾਲੇ ਪਾਣੀ ਦੀ ਸਪਲਾਈ ਵੀ ਬਿਜਲੀ ਉੱਤੇ ਨਿਰਭਰ ਹੋਣ ਕਾਰਨ ਕਈ ਇਲਾਕਿਆਂ ਵਿੱਚ ਪ੍ਰਭਾਵਿਤ ਹੋ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ ਐਕਸ਼ਨ, DIG ਬਾਰਡਰ ਰੇਂਜ ਹਰਮਨਬੀਰ ਸਿੰਘ ਨੇ ਲਿਆ ਫੈਸਲਾ
ਇਲਾਕਾ ਵਾਸੀਆਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਬਿਨਾਂ ਲੋੜ ਲੱਗ ਰਹੇ ਲੰਬੇ ਕੱਟਾਂ ਨੂੰ ਤੁਰੰਤ ਘਟਾਇਆ ਜਾਵੇ ਅਤੇ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਤਕਨੀਕੀ ਖਰਾਬੀ ਜਾਂ ਰੱਖ-ਰਖਾਅ ਕਾਰਨ ਕੱਟ ਲਗਾਉਣੇ ਲਾਜ਼ਮੀ ਹੋਣ ਤਾਂ ਇਸ ਬਾਰੇ ਪਹਿਲਾਂ ਹੀ ਸੂਚਨਾ ਜਾਰੀ ਕੀਤੀ ਜਾਵੇ, ਤਾਂ ਜੋ ਲੋਕ ਆਪਣੇ ਕੰਮਾਂ ਦੀ ਯੋਜਨਾ ਬਣਾ ਸਕਣ। ਇਲਾਕਾ ਵਾਸੀਆਂ ਨੇ ਸਰਕਾਰ ਅਤੇ ਬਿਜਲੀ ਵਿਭਾਗ ਤੋਂ ਜਲਦੀ ਹੱਲ ਦੀ ਮੰਗ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ
NEXT STORY