ਕਾਦੀਆਂ (ਜ਼ੀਸ਼ਾਨ)–ਕਾਦੀਆਂ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀ ਕਮੀ ਕਾਰਨ ਵਾਹਨ ਚਾਲਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪੈਟਰੋਲ ਪੰਪਾਂ ’ਤੇ ਤੇਲ ਖਤਮ ਹੋਣ ਕਾਰਨ ਲੋਕਾਂ ਵਿਚ ਭੜਥੂ ਪਿਆ ਹੈ ਅਤੇ ਪੰਪਾਂ ਦੇ ਬਾਹਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਵੀ ਦੇਖਣ ਨੂੰ ਮਿਲੀਆਂ। ਸਥਾਨਕ ਲੋਕਾਂ ਦੇ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਤੇਲ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਕਰਕੇ ਵਾਹਨ ਚਲਾਉਣ ਵਿਚ ਦਿਕਤ ਆ ਰਹੀ ਹੈ। ਕੁਝ ਲੋਕਾਂ ਨੇ ਕਿਹਾ ਕਿ ਅੰਤਰਰਾਸ਼ਟਰੀ ਹਾਲਾਤਾਂ ਦੇ ਡਰ ਕਾਰਨ ਵੀ ਲੋਕ ਵੱਧ ਮਾਤਰਾ ਵਿਚ ਤੇਲ ਭਰਵਾਉਣ ਲਈ ਪੰਪਾਂ ’ਤੇ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
ਇਸ ਸਬੰਧੀ ਪੈਟਰੋਲ ਪੰਪ ਮਾਲਕਾਂ ਨੇ ਦੱਸਿਆ ਕਿ ਹੋਲੀ ਦੀਆਂ ਛੁੱਟੀਆਂ ਕਾਰਨ ਸਪਲਾਈ ਵਾਲੀਆਂ ਗੱਡੀਆਂ ਸਮੇਂ ’ਤੇ ਨਹੀਂ ਪਹੁੰਚ ਸਕੀਆਂ, ਜਿਸ ਕਰਕੇ ਕੁਝ ਪੰਪਾਂ ’ਤੇ ਅਸਥਾਈ ਤੌਰ ’ਤੇ ਤੇਲ ਖਤਮ ਹੋ ਗਿਆ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜਲਦੀ ਹੀ ਸਪਲਾਈ ਮੁੜ ਆ ਜਾਵੇਗੀ ਅਤੇ ਸਥਿਤੀ ਸਧਾਰਨ ਹੋ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਘਬਰਾਹਟ ਵਿਚ ਵੱਧ ਤੇਲ ਇਕੱਠਾ ਨਾ ਕਰਨ ਦੀ ਅਪੀਲ ਵੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਰਚ ਦੇ ਪਹਿਲੇ ਹਫਤੇ ਹੀ ਕਿਉਂ ਪੈ ਰਹੀ ਕਹਿਰ ਦੀ ਗਰਮੀ ! ਮੌਸਮ ਵਿਗਿਆਨੀਆਂ ਨੇ ਦੱਸਿਆ ਵੱਡਾ ਕਾਰਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਫਿਰੋਜ਼ਪੁਰ ਮੰਡਲ ’ਚ ਟਿਕਟ ਚੈਕਿੰਗ ਪ੍ਰਣਾਲੀ ਹੋਈ ਡਿਜੀਟਲ
NEXT STORY