ਅੰਮ੍ਰਿਤਸਰ (ਛੀਨਾ) : ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਵੱਲੋਂ ਪੰਜਾਬ ਤੇ ਹਰਿਆਣਾ ਰਾਜ ਦੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 1 ਮਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਦਾ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖੇ ਗਏ ਹਨ।
ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਵੱਲੋਂ ਲਿਖੇ ਪੱਤਰਾਂ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਹਰਿਆਣਾ ਤੇ ਪੰਜਾਬ ਰਾਜ ਦੀਆਂ ਨਗਰ ਪਾਲਿਕਾਵਾਂ, ਨਗਰ ਕੌਂਸਲਾਂ ਅਤੇ ਨਿਗਮਾਂ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਵੱਲੋਂ 1 ਮਈ ਤੋਂ ਅਣਮਿੱਥੇ ਸਮੇਂ ਦੀ ਕੀਤੀ ਹੜਤਾਲ ਪ੍ਰਤੀ ਬੇਹੱਦ ਗੰਭੀਰ ਹੈ ਅਤੇ ਇਨ੍ਹਾਂ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿੱਚ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਕੱਢੇ ਗਏ ਕਰਮਚਾਰੀਆਂ ਨੂੰ ਵਾਪਸ ਲੈਣ, ਸਫਾਈ ਕਰਮਚਾਰੀਆਂ ਦੀ ਘੱਟੋ-ਘੱਟ ਤਨਖਾਹ 40,000 ਰੁਪਏ ਪ੍ਰਤੀ ਮਹੀਨਾ ਕਰਨ, ਪੁਰਾਣੀ ਪੈਨਸ਼ਨ ਯੋਜਨਾ ਵਾਪਸ ਲਾਗੂ ਕਰਨ, ਸੀਵਰਮੈਨਾਂ ਨੂੰ ਸੁਰੱਖਿਆ ਕਿੱਟ ਅਤੇ ਆਧੁਨਿਕ ਉਪਕਰਣ ਮੁਹੱਈਆ ਕਰਵਾਉਣ ਦੀ ਵਕਾਲਤ ਕਰਦਾ ਹੈ ਕਿਉਂਕਿ ਇਹ ਮੰਗਾਂ ਸਫਾਈ ਮੁਲਾਜ਼ਮਾਂ ਦੇ ਜੀਵਨ ਨਾਲ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਵਾਈਸ ਚੇਅਰਮੈਨ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਸਫਾਈ ਮੁਲਾਜ਼ਮ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ।
ਹਰਦੀਪ ਗਿੱਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਰਾਜਾਂ ਦੇ ਦੌਰੇ ਦੌਰਾਨ ਇਹ ਪਾਇਆ ਗਿਆ ਹੈ ਕਿ ਸਾਡੇ ਦੇਸ਼ ਦਾ ਸਫਾਈ ਕਰਮਚਾਰੀ ਵਰਗ ਆਰਥਿਕ ਤੇ ਸਮਾਜਿਕ ਤੌਰ ’ਤੇ ਬਹੁਤ ਪੱਛੜਿਆ ਅਤੇ ਵਾਂਝਾ ਵਰਗ ਹੈ ਅਤੇ ਅਸੀਂ ਇਹ ਵੀ ਜਾਣਦੇ ਹਾਂ ਕਿ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਰਾਸ਼ਟਰੀ ਸਵੱਛਤਾ ਮਿਸ਼ਨ ਤਹਿਤ ਸਫਾਈ ਕਰਮਚਾਰੀਆਂ ਦੇ ਹਿੱਤਾਂ ਪ੍ਰਤੀ ਡੂੰਘੀ ਹਮਦਰਦੀ ਰੱਖਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਪੰਜਾਬ ਰਾਜ ਦੇ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿਆਪਕ ਕਾਰਜ-ਯੋਜਨਾ ਤਿਆਰ ਕਰਵਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਅਤੇ ਨਿਆਂਪੂਰਨ ਹੱਲ ਕਰਵਾਉਣਾ ਸਮੇਂ ਦੀ ਲੋੜ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
NEXT STORY