ਬਟਾਲਾ (ਬੇਰੀ, ਜ. ਬ., ਬਲਜੀਤ)-ਥਾਣਾ ਕਾਦੀਆਂ ਦੀ ਪੁਲਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ, 18 ਹਜ਼ਾਰ ਰੁਪਏ ਡਰੱਗ ਮਨੀ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਅਸ਼ਵਿਨੀ ਗੋਟਿਆਲ ਅਤੇ ਡੀ. ਐੱਸ. ਪੀ. ਸ੍ਰ ਹਰਗੋਬਿੰਦਪੁਰ ਸਾਹਿਬ ਰਾਜੇਸ਼ ਕੱਕੜ ਦੇ ਨਿਰਦੇਸ਼ਾਂ ਤਹਿਤ ਏ. ਐੱਸ. ਆਈ. ਮੰਗਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਵਾਲਮੀਕਿ ਮੁਹੱਲਾ ਕਾਦੀਆਂ ਤੋਂ ਇਕ ਮੋਟਰਸਾਈਕਲ ਸਵਾਰ ਦੀਪਕ ਕੁਮਾਰ ਵਾਸੀ ਕਾਦੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਅਤੇ 18 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- Big Breaking : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 8ਵੀਂ ਜਮਾਤ ਦੇ ਨਤੀਜੇ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ, ਹੁਣ ਵੋਟਰ ਨਿਯਮਤ ਚੋਣ ਅਪਡੇਟ ਕਰ ਸਕਣਗੇ ਹਾਸਲ
NEXT STORY