ਗੁਰਦਾਸਪੁਰ,(ਵਿਨੋਦ)- ਸ਼ਹਿਰ 'ਚ ਇਕ ਵਿਅਕਤੀ ਵਲੋਂ ਗਲਤੀ ਨਾਲ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੇ ਇਸ ਸਬੰਧੀ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਅਧੀਨ ਕਾਰਵਾਈ ਕਰ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਕੁਮਾਰ ਪੁੱਤਰ ਬੋਧ ਰਾਜ ਨਿਵਾਸੀ ਪਿੰਡ ਕਰਵਾਲ ਦੀ ਪਤਨੀ ਸੁਵਰਸ਼ਾ ਨੇ ਪੁਲਸ ਨੂੰ ਦਿੱਤੇ ਬਿਆਨ 'ਚ ਦੱਸਿਆ ਕਿ ਉਸ ਦੇ ਪਤੀ ਨੇ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਨਿਗਲ ਲਈ ਸੀ। ਜਿਸ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ ਤੇ ਇਸ ਦੀ ਸੂਚਨਾ ਪਿੰਡ ਦੇ ਸਰਪੰਚ ਦਰਸ਼ਨ ਕੁਮਾਰ ਨੂੰ ਦਿੱਤੀ ਗਈ। ਸਰਪੰਚ ਨੇ ਸਵਾਰੀ ਦਾ ਪ੍ਰਬੰਧ ਕਰ ਕੇ ਸੁਰਿੰਦਰ ਕੁਮਾਰ ਨੂੰ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਪਰ ਉੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਉਪਰੰਤ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਸ਼ਿਫਟ ਕਰਵਾ ਕੇ ਉਸ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ।
Punjab Wrap Up: ਪੜ੍ਹੋ 9 ਮਾਰਚ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ
NEXT STORY