ਅੰਮ੍ਰਿਤਸਰ(ਜਸ਼ਨ)- ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਇਕ ਔਰਤ ਅਤੇ ਉਸ ਦੇ ਜਾਣਕਾਰ ਵੱਲੋਂ ਤੰਗ-ਪ੍ਰੇਸ਼ਾਨ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੇ ਦੋਸ਼ ਹੇਠ ਥਾਣਾ ਸੀ ਡਿਵੀਜ਼ਨ ਦੀ ਪੁਲਿਸ ਨੇ ਬੇਬੀ ਵਾਸੀ ਬਟਾਲਾ ਰੋਡ ਅਤੇ ਗੁਰਮੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਦਸ਼ਮੇਸ਼ ਐਵਨਿਊ ਵਾਸੀ ਅਸ਼ੋਕ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ ਉੱਡੇ ਹੋਸ਼
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮ੍ਰਿਤਕ ਦੇ ਪੁੱਤਰ ਗੋਬਿੰਦਾ ਵਾਸੀ ਦਸ਼ਮੇਸ਼ ਨਗਰ ਨੇ ਦੱਸਿਆ ਕਿ ਉਸ ਦੇ ਪਿਤਾ ਪੀ. ਡਬਲਿਊ. ਡੀ. ਵਿਭਾਗ ’ਚ ਸੇਵਾਦਾਰ ਵਜੋਂ ਨੌਕਰੀ ਕਰਦੇ ਸਨ। ਉਸ ਨੇ ਦੋਸ਼ ਲਾਇਆ ਕਿ ਨੌਕਰੀ ਦੌਰਾਨ ਉਕਤ ਦੋਵਾਂ ਨੇ ਕਿਸੇ ਗੱਲ ਨੂੰ ਲੈ ਕੇ ਉਸ ਦੇ ਪਿਤਾ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਅਤੇ ਧਮਕੀਆਂ ਦਿੱਤੀਆਂ, ਜਿਸ ਤੋਂ ਬਾਅਦ ਅਸ਼ੋਕ ਕੁਮਾਰ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਦਵਾਈਆਂ 'ਤੇ ਲੱਗੀ ਰੋਕ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ, ਕੈਮਿਸਟਾਂ ਨੂੰ ਦਿੱਤੇ ਨਿਰਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਸ਼ਿਵਰਾਜ ਚੌਹਾਨ ਤੇ ਸੁਖਬੀਰ ਬਾਦਲ, ਸਰਬੱਤ ਦੇ ਭਲੇ ਦੀ ਕਰਨਗੇ ਅਰਦਾਸ
NEXT STORY