ਦੀਨਾਨਗਰ(ਗੌਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਕੱਚਾ ਨੌਸ਼ਹਿਰਾ ਨੇੜੇ ਸੜਕ 'ਤੇ ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਹਾਨ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਉਸਦੀ ਮੌਕੇ 'ਤੇ ਮੌਤ ਹੋ ਗਈ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਰਾਜਪਾਲ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਰੋਸ਼ਨ ਲਾਲ ਪੁੱਤਰ ਕਰਨੈਲ ਚੰਦ ਵਾਸੀ ਇਸਲਾਮਪੁਰ ਨੇ ਦੱਸਿਆ ਕਿ ਮੈਂ ਤੇ ਸੰਦੀਪ ਸਲਾਰੀਆ ਦੋਵੇਂ ਪਿੰਡ ਸੰਦਲਪੁਰ ਤੋਂ ਆਪਣੇ ਪਿੰਡ ਇਸਲਾਮਪੁਰ ਨੂੰ ਜਾ ਰਹੇ ਸੀ, ਜਦ ਰਾਤ 8 ਵਜੇ ਦੇ ਕਰੀਬ ਪਿੰਡ ਕੱਚਾ ਨੌਸ਼ਹਿਰਾ ਨੇੜੇ ਪੁੱਜੇ ਤਾਂ ਦੇਖਿਆ ਕਿ ਸੜਕ ਕਿਨਾਰੇ ਇੱਕ ਸਿੱਖ ਵਿਅਕਤੀ ਜਿਸਦੀ ਉਮਰ ਕਰੀਬ 60/65 ਸਾਲ ਸੀ ਜਿਸਦਾ ਐਕਸੀਡੈਂਟ ਹੋਇਆ, ਜਿਸ ਦੀ ਮੌਤ ਹੋ ਗਈ ਅਤੇ ਉਸ ਦੇ ਸਿਰ ਵਿੱਚ ਸੱਟ ਲੱਗੀ ਹੋਈ ਸੀ। ਇਸ ਬਾਰੇ ਇਤਲਾਹ ਮਿਲਣ 'ਤੇ ਤਫਤੀਸੀ ਅਫਸਰ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਵਿਅਕਤੀ ਦੀ ਡੈਡ ਬਾਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ। ਫਿਲਹਾਲ ਵਿਅਕਤੀ ਦੀ ਪਛਾਣ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਘਰ 'ਚ ਸੀ ਖੁਸ਼ੀ ਦਾ ਮਾਹੌਲ, ਬਾਜ਼ਾਰੋਂ ਸਾਮਾਨ ਲੈਣ ਗਏ ਭਰਾ ਅਤੇ ਫਿਰ...
NEXT STORY