ਬਟਾਲਾ (ਵਿਪਨ, ਬੇਰੀ)- ਪਿੰਡ ਆਲੋਵਾਲ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਤਿੰਨ ਸਕੇ ਭਰਾਵਾਂ ਦੇ ਘਰ ਵਿਚ ਦਾਖਲ ਹੋ ਕੇ ਘਰ ਵਿਚ ਪਏ ਸਾਮਾਨ ਦੀ ਭੰਨ-ਤੋੜ ਕਰਨ ਅਤੇ ਘਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਪ੍ਰੇਮ ਸਿੰਘ, ਤਰਸੇਮ ਸਿੰਘ, ਵਿਕਟਰ ਸਿੰਘ ਪੁੱਤਰਾਨ ਰੋਲੂ ਸਿੰਘ ਵਾਸੀ ਆਲੋਵਾਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਕਰੀਬ 9 ਵਜੇ ਉਨ੍ਹਾਂ ਦੇ ਬੱਚੇ ਰੋਜ਼ਾਨਾ ਦੀ ਤਰ੍ਹਾਂ ਘਰ ਦੇ ਬਾਹਰ ਸੈਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਇਕ ਵਿਅਕਤੀ ਨਾਲ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਝਗੜਾ ਸ਼ਾਂਤ ਕਰਵਾ ਦਿੱਤਾ ਗਿਆ।
ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ
ਉਨ੍ਹਾਂ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ 7 ਵਜੇ ਉਕਤ ਵਿਅਕਤੀ ਨੇ 20-25 ਅਣਪਛਾਤੇ ਸਾਥੀਆਂ ਨਾਲ ਮਿਲ ਕੇ ਉਨ੍ਹਾਂ ਦੇ ਘਰ ’ਤੇ ਪੱਥਰਾਂ ਅਤੇ ਇੱਟਾਂ ਨਾਲ ਹਮਲਾ ਕਰ ਦਿੱਤਾ ਅਤੇ ਘਰ ‘ਚ ਦਾਖ਼ਲ ਹੋ ਕੇ ਘਰ ’ਚ ਪਏ ਸਾਮਾਨ ਦੀ ਭੰਨ-ਤੋੜ ਕੀਤੀ ਅਤੇ ਘਰ ’ਚ ਮੌਜੂਦ ਗਰਭਵਤੀ ਔਰਤ ਅਤੇ ਹੋਰ ਔਰਤਾਂ ਨਾਲ ਹੱਥੋਪਾਈ ਕੀਤੀ। ਉਸ ਨੇ ਦੱਸਿਆ ਕਿ ਇਸ ਦੌਰਾਨ ਉਕਤ ਵਿਅਕਤੀਆਂ ਨੇ ਘਰ ’ਤੇ ਅੱਧਾ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ, ਜੋ ਕਿ ਉਨ੍ਹਾਂ ਦੇ ਘਰ ਦੀ ਕੰਧ ਤੇ ਟੈਂਕੀ ’ਤੇ ਲੱਗੀਆਂ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਨੇ ਘਰ ‘ਚ ਖੜ੍ਹੇ ਮੋਟਰ ਸਾਈਕਲ ਅਤੇ ਸਕੂਟੀ ਦੀ ਵੀ ਭੰਨ-ਤੋੜ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ- ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਸ ਮੌਕੇ ‘ਤੇ ਸਥਿਤੀ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕਰ ਲਏ ਗਏ ਹਨ ਅਤੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਅੰਮ੍ਰਿਤਸਰ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ ਨੇ ਮਾਝੇ ’ਚ ਦਿੱਤੇ ਕਈ ਆਗਾਮੀ ਸੰਕੇਤ
NEXT STORY