ਬਟਾਲਾ (ਬੇਰੀ) : ਬਟਾਲਾ ਦੇ ਟ੍ਰੈਫਿਕ ਦਫਤਰ ਨੇੜੇ ਪੈਟਰੋਲ ਪੰਪ ਦੇ ਕੋਲ ਖੜ੍ਹੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਟ੍ਰੈਫਿਕ ਪੁਲਸ ਅਤੇ ਸਥਾਨਕ ਦੁਕਾਨਦਾਰਾਂ ਵਲੋਂ ਅੱਗ ’ਤੇ ਕਾਬੂ ਪਾਇਆ ਗਿਆ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਇਸ ਸਬੰਧੀ ਟ੍ਰੈਫਿਕ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਇਕ ਪੁਲਸ ਮੁਲਾਜ਼ਮ ਏ. ਐੱਸ. ਆਈ. ਹਰਪਾਲ ਸਿੰਘ ਮਹਿਤਾ ਤੋਂ ਬਟਾਲਾ ਦਾ ਸਾਮਾਨ ਲੈਣ ਲਈ ਆਏ ਸਨ ਅਤੇ ਉਨ੍ਹਾਂ ਆਪਣੀ ਕਾਰ ਟ੍ਰੈਫਿਕ ਦਫਤਰ ਦੇ ਨਜ਼ਦੀਕ ਪੈਟਰੋਲ ਪੰਪ ਦੇ ਕੋਲ ਖੜ੍ਹੀ ਕੀਤੀ ਸੀ ਅਤੇ ਉਹ ਦੁਕਾਨ ’ਤੇ ਸਮਾਨ ਲੈਣ ਲਈ ਗਏ ਸਨ।
ਇਸ ਦੌਰਾਨ ਕਾਰ ’ਚੋਂ ਅਚਾਨਕ ਧੂੰਆਂ ਨਿਕਲਣ ਲੱਗ ਪਿਆ, ਜਿਸ ਤੋਂ ਬਾਅਦ ਜਦੋਂ ਟ੍ਰੈਫਿਕ ਪੁਲਸ ਵੱਲੋਂ ਕਾਰ ਦਾ ਸ਼ੀਸ਼ਾ ਤੋੜ ਕੇ ਕਾਰ ਦਾ ਬੋਨਟ ਖੋਲ੍ਹਿਆ ਗਿਆ ਤਾਂ ਇੰਜਣ ਨੂੰ ਅੱਗ ਲੱਗੀ ਹੋਈ ਸੀ, ਜਿਸ ਤੋਂ ਬਾਅਦ ਟ੍ਰੈਫਿਕ ਪੁਲਸ, ਪੈਟਰੋਲ ਪੰਪ ਦੇ ਕਰਮਚਾਰੀਆਂ ਅਤੇ ਸਥਾਨਕ ਦੁਕਾਨਦਾਰਾਂ ਨੇ ਅੱਗ ’ਤੇ ਕਾਬੂ ਪਾਇਆ ਅਤੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਜਿਊਲਰ ਦੀ ਦੁਕਾਨ ’ਤੇ ਚਲਾਈ ਗੋਲੀ
NEXT STORY