ਅੰਮ੍ਰਿਤਸਰ (ਸੰਜੀਵ)-ਪੈਟਰੋਲ ਪੰਪ ਦੀ ਕੰਧ ’ਤੇ ਬਾਥਰੂਮ ਕਰਨ ਤੋਂ ਰੋਕਣ ’ਤੇ ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਤਾਂ ਪੈਟਰੋਲ ਪੰਪ ਦੇ ਕਰਿੰਦਿਆਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਤੋਂ ਮੋਬਾਈਲ ਅਤੇ ਨਗਦੀ ਖੋਹ ਲਈ। ਫਿਲਹਾਲ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਗੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- 3 ਭੈਣਾਂ ਦੇ ਇਕਲੌਤੇ ਭਰਾ ਦੀ ਨਹਿਰ 'ਚ ਮਿਲੀ ਲਾਸ਼, ਧਾਹਾਂ ਮਾਰਦੇ ਪਰਿਵਾਰ ਨੇ ਕਿਹਾ ਸਾਡੇ ਪੁੱਤ ਦਾ...
ਜਾਣਕਾਰੀ ਅਨੁਸਾਰ ਆਕਾਸ਼ਦੀਪ ਅਤੇ ਵਰਿਆਮ ਪੈਟਰੋਲ ਪੰਪ ’ਤੇ ਡਿਊਟੀ ਕਰ ਰਹੇ ਸਨ। ਇਸ ਦੌਰਾਨ ਇਕ ਨੌਜਵਾਨ ਆਇਆ ਅਤੇ ਪੈਟਰੋਲ ਪੰਪ ਦੇ ਕੰਪਲੈਕਸ ਵਿਚ ਪਿਸ਼ਾਬ ਕਰਨ ਲੱਗ ਪਿਆ, ਜਦੋਂ ਆਕਾਸ਼ਦੀਪ ਅਤੇ ਵਰਿਆਮ ਨੇ ਉਸ ਨੂੰ ਰੋਕਿਆ ਤਾਂ ਉਹ ਉੱਥੋਂ ਚਲਾ ਗਿਆ ਅਤੇ ਕੁਝ ਦੇਰ ਬਾਅਦ ਆਪਣੇ ਸਾਥੀਆਂ ਨਾਲ ਵਾਪਸ ਆਇਆ ਅਤੇ ਦੋਵਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ ਤੋਂ ਬਾਅਦ ਉਨ੍ਹਾਂ ਦੇ ਮੋਬਾਈਲ ਫੋਨ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪੈਟਰੋਲ ਪੰਪ ’ਤੇ ਲੱਗੇ ਸੀ. ਸੀ. ਟੀ. ਵੀ ਕੈਮਰੇ ਦੀ ਫੁਟੇਜ ਦੇਖੀ ਗਈ, ਜਿਸ ਵਿਚ ਮੁਲਜ਼ਮ ਮੋਬਾਈਲ ਖੋਹਣ ਤੋਂ ਬਾਅਦ ਉੱਥੋਂ ਭੱਜਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ- ਫਿਰੋਜ਼ਪੁਰ ਸਕੂਲ ਬੱਸ ਹਾਦਸੇ ਨੂੰ ਲੈ ਕੇ CM ਮਾਨ ਦਾ ਬਿਆਨ, ਲੈ ਰਿਹਾ ਪਲ-ਪਲ ਦੀ ਅਪਡੇਟ
ਕੀ ਕਹਿਣਾ ਹੈ ਪੁਲਸ ਦਾ
ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਨੂੰ ਬਹੁਤ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਰਾਜਪਾਲ ਨੇ ਅੱਜ ਤੀਜੇ ਦਿਨ ਅੰਮ੍ਰਿਤਸਰ 'ਚੋਂ ਕੱਢਿਆ 'ਨਸ਼ਿਆਂ ਵਿਰੁੱਧ' ਮਾਰਚ
NEXT STORY