ਪਠਾਨਕੋਟ (ਧਰਮਿੰਦਰ)– ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ ’ਤੇ ਡਮਟਾਲ ਦੀਆਂ ਪਹਾੜੀਆਂ ਵਿੱਚ ਹਿਲ ਟੌਪ ਮੰਦਰ ਦੇ ਨੇੜੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਚੱਲਦੀ ਹੋਈ ਇੱਕ ਪਿਕਅੱਪ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ। ਅੱਗ ਬਹੁਤ ਤੇਜ਼ ਹੋਣ ਕਾਰਨ ਉਸ ’ਤੇ ਕਾਬੂ ਪਾਉਣ ਵਿੱਚ ਕਾਫ਼ੀ ਮੁਸ਼ੱਕਤ ਕਰਨੀ ਪਈ, ਪਰ ਫਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਅੱਗ ਨੂੰ ਕਾਬੂ ਵਿੱਚ ਲੈ ਲਿਆ।
ਇਹ ਵੀ ਪੜ੍ਹੋ-ਅੰਮ੍ਰਿਤਸਰ ਵੱਡੀ ਵਾਰਦਾਤ, ਠੇਕਿਆਂ ਤੋਂ ਨਕਦੀ ਇਕੱਠੀ ਕਰਨ ਵਾਲੇ ਸੇਲਜ਼ਮੈਨ ਦੇ ਗਲੇ 'ਚ ਮਾਰੀ ਗੋਲੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਸੁਭਾਸ਼ ਚੰਦਰ ਅਤੇ ਫਾਇਰ ਕਰਮੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ ਸਨ। ਇਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਇਸ ਘਟਨਾ ਵਿੱਚ ਕਿਸੇ ਵੀ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਪਿਕਅੱਪ ਗੱਡੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਇਹ ਵੀ ਪੜ੍ਹੋ- 328 ਪਾਵਨ ਸਰੂਪਾਂ ਦੀ ਜਾਂਚ 'ਤੇ CP ਦਾ ਵੱਡਾ ਬਿਆਨ, SIT ਦੀ ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ 'ਤੇ ਤਲਾਸ਼ੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ
NEXT STORY