ਤਰਨਤਾਰਨ (ਰਮਨ)-ਥਾਣਾ ਵੈਰੋਵਾਲ ਦੀ ਪੁਲਸ ਨੇ 3 ਵਿਅਕਤੀਆਂ ਨੂੰ ਇਕ ਦੇਸੀ ਪਿਸਤੌਲ, ਇਕ ਮੈਗਜ਼ੀਨ, 4 ਜਿੰਦਾ ਰੌਂਦ, 4 ਖੋਲ ਅਤੇ ਬਿਨਾਂ ਨੰਬਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲਮੀਤ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ ਬਲਜਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵਾਹਨਾਂ ਦੀ ਚੈਕਿੰਗ ਕਰਦੇ ਹੋਏ ਇਕ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਉਪਰ ਤਿੰਨ ਵਿਅਕਤੀ ਸਵਾਰ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਸ਼ੱਕ ਦੇ ਆਧਾਰ ਉਪਰ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ ਇਕ ਦੇਸੀ ਪਿਸਤੌਲ, ਇਕ ਮੈਗਜ਼ੀਨ, 4 ਜਿੰਦਾ ਰੌਂਦ, 4 ਖੋਲ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਕਮਲਪ੍ਰੀਤ ਸਿੰਘ ਉਰਫ ਕਾਕਾ ਪੁੱਤਰ ਜੱਸਾ ਸਿੰਘ ਵਾਸੀ ਵੈਰੋਵਾਲ ਬਾਵਿਆਂ, ਸੌਰਵ ਹੰਸ ਪੁੱਤਰ ਪ੍ਰਿਥੀਪਾਲ ਸਿੰਘ ਵਾਸੀ ਵੈਰੋਵਾਲ ਦਾਰਾਪੁਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਵਰਨ ਸਿੰਘ ਵਾਸੀ ਵੈਰੋਵਾਲ ਬਾਵਿਆਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਦੇ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਉਣ ਵਾਲੇ ਤਿਉਹਾਰਾਂ ਨੂੰ ਲੈ ਕੇ ਲਏ ਅਹਿਮ ਫੈਸਲੇ, ਇਨ੍ਹਾਂ ਜਗ੍ਹਾ 'ਤੇ ਹਫਤਾਵਾਰੀ ਚੱਲੇਗੀ ਸਪੈਸ਼ਲ ਟ੍ਰੇਨ
NEXT STORY