ਬਟਾਲਾ(ਸਾਹਿਲ, ਯੋਗੀ, ਅਸ਼ਵਨੀ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਣ- ਮਹਾਂਉਤਸਵ ਮੌਕੇ ਨਗਰ ਨਿਗਮ ਬਟਾਲਾ ਵਿਖੇ ਬੂਟੇ ਲਗਾਉਣ ਸਮੇਂ ਗੱਲ ਕਰਦਿਆਂ ਕੀਤਾ। ਇਸ ਮੌਕੇ ਐੱਸ. ਡੀ. ਐੱਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਡਾ. ਸ਼ਾਇਰੀ ਭੰਡਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਿਸ ਤਰ੍ਹਾਂ ਮੌਸਮ ’ਚ ਤਬਦੀਲੀਆਂ ਆ ਰਹੀਆਂ ਹਨ ਉਹ ਤੇਜ਼ੀ ਨਾਲ ਕੀਤੀ ਗਈ ਦਰੱਖਤਾਂ ਦੀ ਕਟਾਈ ਕਾਰਨ ਹੀ ਹਨ, ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਮੌਸਮ ’ਚ ਸਮਾਨਤਾ ਲਿਆਉਣ ਵਾਸਤੇ ਵੱਧ ਤੋਂ ਵੱਧ ਪੌਦੇ ਲਗਾਈਏ ਅਤੇ ਉਨ੍ਹਾਂ ਦੀ ਸੰਭਾਲ ਵੀ ਕਰੀਏ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣ ਨਾਲ ਹੀ ਸਾਡੀ ਜ਼ਿੰਮੇਵਾਰੀ ਪੂਰੀ ਨਹੀਂ ਹੁੰਦੀ, ਸਗੋਂ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡੀ ਹੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਇਹ ਪੌਦੇ ਵੱਡੇ ਹੋ ਕੇ ਦਰੱਖਤਾਂ ਦਾ ਰੂਪ ਧਾਰ ਸਕਣ ਅਤੇ ਸਾਡੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਈ ਰੱਖਣ।
ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ 443 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੌਦੇ ਲਗਾਉਣ ਦੀ ਮੁਹਿਮ ’ਚ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਪੌਦੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਹੋਰ ਵੱਧ ਤੋਂ ਵੱਧ ਪੌਦੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਦੀ ਮੁਹਿੰਮ ’ਚ ਸਹਿਯੋਗ ਦੇਣ ਦਾ ਸੱਦਾ ਵੀ ਦਿੱਤਾ।
ਇਹ ਵੀ ਪੜ੍ਹੋ- ਚੋਰਾਂ ਦੇ ਹੌਂਸਲੇ ਬੁਲੰਦ, ਥਾਣੇ ਅੰਦਰ ਦਾਖ਼ਲ ਹੋ ਕੇ ਕਰ ਗਏ ਵੱਡਾ ਕਾਂਡ
ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ, ਪ੍ਰਿਥੀਪਾਲ ਸਿੰਘ ਬਟਾਲਾ, ਡੀ. ਐੱਸ. ਪੀ. ਆਜ਼ਾਦ ਦਵਿੰਦਰ ਸਿੰਘ, ‘ਆਪ’ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਸਵਰਨਕਾਰ ਸੰਘ ਪੰਜਾਬ ਯਸ਼ਪਾਲ ਚੌਹਾਨ, ਗੁਰਪ੍ਰੀਤ ਸਿੰਘ ਰਾਜੂ, ਪ੍ਰਿੰਸੀਪਲ ਬਲਦੇਵ ਰਾਜ, ਬੰਟੀ ਟਰੈਂਡਜ ਵਾਲੇ, ਰਜਿੰਦਰ ਜੰਬਾ, ਟੋਨੀ ਗਿੱਲ, ਰਾਜੀਵ ਵਿੱਗ, ਰਾਜਦੀਪ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ ਗਿੱਲ, ਨਰਿੰਦਰ ਸਿੰਘ, ਪ੍ਰਿੰਸ ਰੰਧਾਵਾ, ਮਲਕੀਤ ਸਿੰਘ ਗਗਨ ਬਟਾਲਾ, ਮਾਣਿਕ ਮਹਿਤਾ ਅਤੇ ਦਵਿੰਦਰ ਸਿੰਘ ਆਦਿ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਣ ਮਹਾਂਉਤਸਵ ਮਨਾਉਂਦਿਆਂ ਕੈਬਨਿਟ ਮੰਤਰੀ ਧਾਲੀਵਾਲ ਨੇ ਜਨਤਕ ਸਥਾਨਾਂ 'ਤੇ ਲਗਾਏ ਬੂਟੇ
NEXT STORY