Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:03:19 PM

  • arvind kejriwal  delhi police  detention  protest

    CJP ਪ੍ਰਦਰਸ਼ਨ ਦੌਰਾਨ ਦਿੱਲੀ ਪੁਲਸ ਦੀ ਵੱਡੀ ਕਾਰਵਾਈ...

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ

MAJHA News Punjabi(ਮਾਝਾ)

PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ

  • Edited By Shivani Bassan,
  • Updated: 17 Sep, 2026 05:17 PM
Amritsar
pm modi resolved long pending issues of the sikh community  sant samaj leaders
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਾਵਨ ਧਰਤੀ ’ਤੇ ਅੱਜ ਇੱਕ ਅਹਿਮ ਅਤੇ ਪ੍ਰਭਾਵਸ਼ਾਲੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਿੱਖ ਸੰਗਤ, ਸੰਤ ਸਮਾਜ ਅਤੇ ਵੱਖ-ਵੱਖ ਸਿੱਖ ਸੰਪਰਦਾਵਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ 76ਵਾਂ ਜਨਮ ਦਿਨ ਅਰਦਾਸ, ਗੁਰਬਾਣੀ ਕੀਰਤਨ ਅਤੇ ਸੇਵਾ ਨਾਲ ਮਨਾਇਆ ਗਿਆ। ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦੇ ਉੱਦਮ ਸਦਕਾ ਗੁਰਦੁਆਰਾ ਛੇਵੀਂ ਪਾਤਸ਼ਾਹੀ, ਰਣਜੀਤ ਐਵੇਨਿਊ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ, ਜਦਕਿ ਸੰਤ-ਮਹਾਪੁਰਖਾਂ ਨੇ ਆਪਣੇ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਸੇਵਾ, ਮਨੁੱਖਤਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।

ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਬੀਬੀਆਂ, ਸੰਤ-ਮਹਾਪੁਰਖ, ਸਿੱਖ ਸੰਪਰਦਾਵਾਂ ਦੇ ਮੁਖੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਬੁੱਧੀਜੀਵੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਗਿਆਨੀ ਸੁਖਦੇਵ ਸਿੰਘ ਜੀ (ਹੈੱਡ ਗ੍ਰੰਥੀ ਸ਼੍ਰੀ ਦੁਖ ਨਿਵਾਰਨ ਸਾਹਿਬ, ਪਟਿਆਲਾ), ਕਰਮ ਸਿੰਘ (ਸਾਬਕਾ ਸਕੱਤਰ, ਐਸ.ਜੀ.ਪੀ.ਸੀ), ਜਥੇਦਾਰ ਹਰਬੰਸ ਸਿੰਘ ਮੰਝਪੁਰ (ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ), ਜਥੇਦਾਰ ਹਰਬੰਸ ਸਿੰਘ ਸਿੱਧਵਾਂ, ਸ਼੍ਰੋਮਣੀ ਕਮੇਟੀ ਮੈਂਬਰ , ਬਾਬਾ ਮੇਜਰ ਸਿੰਘ, ਡੇਰਾ ਸ਼ਹੀਦ ਤਾਰਾ ਸਿੰਘ ਜੀ, ਅੰਮ੍ਰਿਤਸਰ, ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ, ਹਰਜਿੰਦਰ ਸਿੰਘ, ਪ੍ਰਧਾਨ, ਵਰਲਡ ਸਿੱਖ ਚੈਂਬਰ, ਕੁਲਦੀਪ ਸਿੰਘ ਦਮਦਮੀ ਟਕਸਾਲ, ਜਥਾ ਪਿੰਦਰ ਮਹਿਤਾ, ਅੰਮ੍ਰਿਤਸਰ ਸਾਹਿਬ, ਬਾਬਾ ਮੇਜਰ ਸਿੰਘ ਨੇ ਵਿਸ਼ੇਸ਼ ਅਰਦਾਸ ਕੀਤੀ।

ਬਾਅਦ ਵਿੱਚ, ਸੰਤ ਸਮਾਜ ਦੇ ਮੈਂਬਰਾਂ ਵੱਲੋਂ 'ਹਾਰਟ-ਟੂ-ਹਾਰਟ: ਏ ਸਾਗਾ ਆਫ਼ ਰਿਵਰੈਂਸ' ਨਾਮਕ ਇੱਕ ਕਿਤਾਬ ਜਾਰੀ ਕੀਤੀ ਗਈ। ਇਹ ਕਿਤਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿੱਖ ਭਾਈਚਾਰੇ ਨਾਲ ਸਾਰਥਕ ਤਾਲਮੇਲ ਨੂੰ ਉਜਾਗਰ ਕਰਦੀ ਹੈ। ਨਾਲ ਹੀ, ਇਹ ਗੁਰੂ ਸਾਹਿਬਾਨ ਦੀਆਂ ਸਰਵ-ਵਿਆਪੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਅਤੇ ਭਾਰਤ ਦੀ ਅਧਿਆਤਮਿਕ ਤੇ ਰਾਸ਼ਟਰੀ ਯਾਤਰਾ ਵਿੱਚ ਭਾਈਚਾਰੇ ਦੀਆਂ ਇਤਿਹਾਸਕ ਕੁਰਬਾਨੀਆਂ ਅਤੇ ਯੋਗਦਾਨ ਨੂੰ ਮਾਨਤਾ ਦਿੰਦਿਆਂ, ਸਿੱਖ ਪੰਥ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਦੇ ਉਪਰਾਲਿਆਂ ਨੂੰ ਵੀ ਦਰਸਾਉਂਦੀ ਹੈ।

ਅੰਮ੍ਰਿਤਸਰ ਵਿੱਚ ਸਿੱਖ ਪ੍ਰਾਰਥਨਾ ਦਾ ਵਿਸ਼ੇਸ਼ ਪ੍ਰੋਗਰਾਮ ਭਾਜਪਾ ਦੀ ਵਿਆਪਕ 'ਸੇਵਾ ਸੰਕਲਪ' ਪਹਿਲਕਦਮੀ ਦਾ ਹਿੱਸਾ ਸੀ, ਜਿਸ ਰਾਹੀਂ ਸੰਸਥਾ ਸੇਵਾ, ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ 'ਤੇ ਆਧਾਰਿਤ ਭਾਈਚਾਰਕ ਗਤੀਵਿਧੀਆਂ ਨਾਲ ਪ੍ਰਧਾਨ ਮੰਤਰੀ ਦਾ ਜਨਮ ਦਿਨ ਮਨਾ ਰਹੀ ਹੈ। ਇਹ ਪਹਿਲਕਦਮੀ ਘੱਟ ਗਿਣਤੀ ਭਾਈਚਾਰਿਆਂ ਦੇ ਮੈਂਬਰਾਂ ਨੂੰ ਸੇਵਾ ਅਤੇ ਭਾਈਚਾਰਕ ਸ਼ਮੂਲੀਅਤ ਦੇ ਕਾਰਜਾਂ ਰਾਹੀਂ ਇਕੱਠਾ ਕਰਦੀ ਹੈ ਅਤੇ ਨਾਲ ਹੀ ਉਨ੍ਹਾਂ ਦੀਆਂ ਆਪੋ-ਆਪਣੀਆਂ ਧਾਰਮਿਕ ਪਰੰਪਰਾਵਾਂ ਅਨੁਸਾਰ ਇਸ ਮੌਕੇ ਨੂੰ ਮਨਾਉਂਦੀ ਹੈ।

ਪਵਿੱਤਰ ਸਿੱਖ ਅਸਥਾਨ 'ਤੇ ਮੌਜੂਦ ਪ੍ਰਮੁੱਖ ਸਿੱਖ ਆਗੂਆਂ ਨੇ ਪਿਛਲੇ ਇੱਕ ਦਹਾਕੇ ਦੌਰਾਨ ਸਿੱਖ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਤੇ ਪ੍ਰਚਾਰ-ਪਸਾਰ ਅਤੇ ਸਿੱਖ ਧਰਮ ਦੀਆਂ ਸਿੱਖਿਆਵਾਂ ਤੇ ਕਦਰਾਂ-ਕੀਮਤਾਂ ਨੂੰ ਦੁਨੀਆ ਭਰ ਵਿੱਚ ਫੈਲਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੇਮਿਸਾਲ ਯਤਨਾਂ ਦੀ ਸ਼ਲਾਘਾ ਕੀਤੀ। ਸਿੱਖ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸਿੱਖ ਭਾਈਚਾਰੇ ਨਾਲ ਇੱਕ ਵਿਸ਼ੇਸ਼ ਸਬੰਧ ਹੈ ਅਤੇ ਉਨ੍ਹਾਂ ਨੇ ਜਾਤ-ਪਾਤ ਜਾਂ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਦੇਸ਼ ਅਤੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਸਤਿਕਾਰਯੋਗ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲਈ ਹੈ। ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਦੇ ਸਾਰੇ ਪ੍ਰਮੁੱਖ ਤੀਰਥ ਸਥਾਨਾਂ ਤੱਕ ਸੁਵਿਧਾਜਨਕ ਯਾਤਰਾ ਨੂੰ ਯਕੀਨੀ ਬਣਾਉਣ ਲਈ ਮੋਦੀ ਸਰਕਾਰ ਨੇ ਐਕਸਪ੍ਰੈਸ-ਵੇਅ, ਰੇਲ ਲਾਈਨਾਂ ਅਤੇ ਹਵਾਈ ਅੱਡਿਆਂ ਦੀ ਸਹੂਲਤ ਸ਼ੁਰੂ ਕੀਤੀ ਹੈ।

ਉਨ੍ਹਾਂ ਨੇ 'ਚਾਰ ਸਾਹਿਬਜ਼ਾਦਿਆਂ' ਦੀ ਲਾਸਾਨੀ ਸ਼ਹਾਦਤ ਦੇ ਸਨਮਾਨ ਵਿੱਚ 'ਵੀਰ ਬਾਲ ਦਿਵਸ' ਦੇ ਇਤਿਹਾਸਕ ਐਲਾਨ ਲਈ ਵੀ ਮੋਦੀ ਸਰਕਾਰ ਦੀ ਸ਼ਲਾਘਾ ਕੀਤੀ; ਇਹ ਕਦਮ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਿੱਖ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਅਣਗੌਲੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਸੀ। ਆਪਣਾ ਧੰਨਵਾਦ ਪ੍ਰਗਟ ਕਰਦਿਆਂ, ਪ੍ਰਮੁੱਖ ਸਿੱਖ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਸਿੱਖ ਭਾਈਚਾਰੇ ਨਾਲ ਇੱਕ ਵਿਲੱਖਣ ਅਤੇ ਖਾਸ ਰਿਸ਼ਤਾ ਹੈ ਅਤੇ ਕਿਸੇ ਹੋਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਉਸ ਤਰ੍ਹਾਂ ਨਹੀਂ ਸਮਝਿਆ ਜਿਵੇਂ ਉਨ੍ਹਾਂ ਨੇ ਸਮਝਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਵਿਸ਼ਵ ਪੱਧਰ 'ਤੇ ਆਯੋਜਿਤ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਵਰ੍ਹੇਗੰਢ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵੀਂ ਵਰ੍ਹੇਗੰਢ ਦੇ ਸ਼ਾਨਦਾਰ ਸਮਾਗਮਾਂ ਨੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਨਾ ਸਿਰਫ਼ ਭਾਰਤ ਵਿੱਚ, ਸਗੋਂ ਪੂਰੀ ਦੁਨੀਆ ਵਿੱਚ ਫੈਲਾਇਆ ਹੈ।

ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ 'ਸਬਕਾ ਸਾਥ, ਸਬਕਾ ਵਿਕਾਸ' ਦਾ ਮੰਤਰ ਸਿੱਖ ਫਲਸਫੇ 'ਸਰਬੱਤ ਦਾ ਭਲਾ' ਨਾਲ ਮੇਲ ਖਾਂਦਾ ਹੈ, ਜਿਸ ਨਾਲ ਪਿਛਲੇ ਇੱਕ ਦਹਾਕੇ ਦੌਰਾਨ ਸਾਰੇ ਭਾਈਚਾਰਿਆਂ ਲਈ ਬਰਾਬਰ ਸਸ਼ਕਤੀਕਰਨ ਯਕੀਨੀ ਬਣਾਇਆ ਗਿਆ ਹੈ। ਸਿੱਖ ਭਾਈਚਾਰੇ ਦੇ ਆਗੂਆਂ ਨੇ ਵਿਕਾਸ ਨੂੰ ਵਿਰਾਸਤ ਦੀ ਸੰਭਾਲ ਨਾਲ ਜੋੜਨ ਦੀ ਪ੍ਰਧਾਨ ਮੰਤਰੀ ਮੋਦੀ ਦੀ ਰਣਨੀਤੀ ਦੀ ਸ਼ਲਾਘਾ ਕੀਤੀ, ਜੋ ਉਨ੍ਹਾਂ ਦੇ 'ਵਿਕਾਸ ਵੀ, ਵਿਰਾਸਤ ਵੀ' ਦੇ ਨਾਅਰੇ ਵਿੱਚ ਸਮੋਈ ਹੋਈ ਹੈ। ਭਾਰਤ ਅਤੇ ਵਿਦੇਸ਼ਾਂ ਵਿੱਚ ਸਿੱਖ ਧਰਮ ਦੀਆਂ ਸਿੱਖਿਆਵਾਂ ਅਤੇ ਕਦਰਾਂ-ਕੀਮਤਾਂ ਦੇ ਪ੍ਰਸਾਰ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਚੁੱਕੇ ਗਏ ਬੇਮਿਸਾਲ ਕਦਮਾਂ ਦੀ ਸ਼ਲਾਘਾ ਕਰਦਿਆਂ, ਸਿੱਖ ਆਗੂਆਂ ਨੇ ਸਿੱਖ ਗੁਰੂਆਂ ਦੇ ਪ੍ਰਕਾਸ਼ ਪੁਰਬਾਂ ਦੇ ਸ਼ਾਨਦਾਰ ਅੰਤਰਰਾਸ਼ਟਰੀ ਸਮਾਗਮਾਂ ਦੇ ਇਤਿਹਾਸਕ ਐਲਾਨ, ਲੰਗਰ 'ਤੇ ਜੀ.ਐੱਸ.ਟੀ. ਤੋਂ ਛੋਟ, ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ, ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਐਲਾਨਣ, ਬ੍ਰਿਟਿਸ਼ ਯੂਨੀਵਰਸਿਟੀ ਵਿੱਚ ਗੁਰੂ ਨਾਨਕ ਦੇਵ ਜੀ ਦੇ ਨਾਮ 'ਤੇ ਇੱਕ ਚੇਅਰ ਸਥਾਪਤ ਕਰਨ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੀ ਯਾਤਰਾ ਲਈ ਵੀਜ਼ਾ-ਮੁਕਤ ਸਹੂਲਤ ਨੂੰ ਸਿੱਖ ਕਦਰਾਂ-ਕੀਮਤਾਂ ਅਤੇ ਭਲਾਈ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਹਿਮ ਪਹਿਲਕਦਮੀਆਂ ਦੱਸਿਆ।
ਸਿੱਖ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਨੇ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਜ਼ੁਲਮ ਤੋਂ ਬਚ ਕੇ ਆਉਣ ਵਾਲੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਪ੍ਰਾਪਤ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਅਫਗਾਨਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭਾਰਤ ਲਿਆਂਦੇ ਗਏ, ਜਿਨ੍ਹਾਂ ਵਿੱਚੋਂ ਤਿੰਨ ਸਰੂਪ ਕਾਬੁਲ ਤੋਂ ਦਿੱਲੀ ਪਹੁੰਚੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸਿੱਖ ਭਾਈਚਾਰੇ ਦੀਆਂ ਸੱਤ ਦਹਾਕਿਆਂ ਤੋਂ ਵੱਧ ਸਮੇਂ ਤੋਂ ਚੱਲੀਆਂ ਆ ਰਹੀਆਂ ਅਰਦਾਸਾਂ ਆਖਰਕਾਰ ਉਦੋਂ ਪੂਰੀਆਂ ਹੋਈਆਂ ਜਦੋਂ ਮੋਦੀ ਸਰਕਾਰ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰੇ (ਪਾਕਿਸਤਾਨ ਵਿੱਚ) ਨੂੰ ਖੋਲ੍ਹਣਾ ਯਕੀਨੀ ਬਣਾਇਆ; ਆਜ਼ਾਦੀ ਤੋਂ ਬਾਅਦ 70 ਸਾਲਾਂ ਤੋਂ ਵੱਧ ਦੇ ਇੰਤਜ਼ਾਰ ਮਗਰੋਂ ਸਿੱਖ ਸੰਗਤ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਮਿਲਣਾ ਪ੍ਰਧਾਨ ਮੰਤਰੀ ਮੋਦੀ ਵੱਲੋਂ ਸਿੱਖ ਭਾਈਚਾਰੇ ਦੀ ਭਲਾਈ ਲਈ ਕੀਤੇ ਗਏ ਯਤਨਾਂ ਨੂੰ ਦਰਸਾਉਂਦਾ ਹੈ।

'ਮੋਦੀ ਸਰਕਾਰ ਅਧੀਨ ਸਿੱਖ ਗੁਰੂ ਸਾਹਿਬਾਨ ਦੇ ਜਨਮ ਸ਼ਤਾਬਦੀ ਸਮਾਰੋਹਾਂ ਨੇ ਸਿੱਖ ਧਰਮ ਦੀਆਂ ਸਦੀਵੀ ਕਦਰਾਂ-ਕੀਮਤਾਂ ਅਤੇ ਸਿੱਖਿਆਵਾਂ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਇਆ ਹੈ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਕਿਹਾ, "ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ, ਪਿਛਲੇ 12 ਸਾਲਾਂ ਵਿੱਚ ਸਿੱਖ ਸੱਭਿਆਚਾਰ ਅਤੇ ਵਿਰਾਸਤ ਦੀ ਸੰਭਾਲ ਅਤੇ ਪ੍ਰਚਾਰ-ਪਸਾਰ ਲਈ ਬੇਮਿਸਾਲ ਉਪਰਾਲੇ ਕੀਤੇ ਗਏ ਹਨ। ਸਾਰੇ ਪ੍ਰਮੁੱਖ ਸਿੱਖ ਧਾਰਮਿਕ ਅਸਥਾਨਾਂ ਤੱਕ ਸੜਕੀ, ਰੇਲ ਅਤੇ ਹਵਾਈ ਸੰਪਰਕ ਵਿੱਚ ਸੁਧਾਰ ਹੋਣ ਨਾਲ ਸਿੱਖ ਸੰਗਤ ਲਈ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਯਾਤਰਾ ਆਸਾਨ ਅਤੇ ਸੁਖਾਲੀ ਹੋ ਗਈ ਹੈ। ਮੋਦੀ ਜੀ ਦਾ 'ਸਬਕਾ ਸਾਥ, ਸਬਕਾ ਵਿਕਾਸ' ਦਾ ਮੰਤਰ ਸਿੱਖ ਫਲਸਫੇ 'ਸਰਬੱਤ ਦਾ ਭਲਾ' ਤੋਂ ਪ੍ਰੇਰਿਤ ਹੈ, ਜਿਸ ਰਾਹੀਂ ਉਨ੍ਹਾਂ ਨੇ ਸਾਰੇ ਭਾਈਚਾਰਿਆਂ ਦੇ ਬਰਾਬਰ ਸਸ਼ਕਤੀਕਰਨ ਨੂੰ ਯਕੀਨੀ ਬਣਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਸਿੱਖ ਭਾਈਚਾਰੇ ਦੀਆਂ ਆਕਾਸ਼ਿਆਂ ਨੂੰ ਸਮਝਣ ਅਤੇ ਭਾਰਤ ਦੀ ਆਜ਼ਾਦੀ ਦੀ ਲੜਾਈ ਤੇ ਰਾਸ਼ਟਰ-ਨਿਰਮਾਣ ਵਿੱਚ ਇਸ ਭਾਈਚਾਰੇ ਦੇ ਅਹਿਮ ਯੋਗਦਾਨ ਪ੍ਰਤੀ ਡੂੰਘਾ ਸਤਿਕਾਰ ਪ੍ਰਗਟਾਇਆ ਹੈ।"

ਸੰਸਦ ਮੈਂਬਰ ਨੇ ਅੱਗੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਿੱਖ ਭਾਈਚਾਰੇ ਦੀਆਂ ਕਈ ਪੁਰਾਣੀਆਂ ਇੱਛਾਵਾਂ ਅਤੇ ਚਿੰਤਾਵਾਂ ਦਾ ਹੱਲ ਕੀਤਾ ਗਿਆ ਹੈ—ਜਿਨ੍ਹਾਂ ਵਿੱਚ ਇਤਿਹਾਸਕ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ, ਸਿੱਖਾਂ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਤੱਕ ਸੜਕੀ, ਰੇਲ ਅਤੇ ਹਵਾਈ ਸੰਪਰਕ ਵਿੱਚ ਸੁਧਾਰ ਅਤੇ ਸਿੱਖ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬਾਂ ਦੇ ਸ਼ਾਨਦਾਰ ਵਿਸ਼ਵ-ਪੱਧਰੀ ਸਮਾਗਮ ਸ਼ਾਮਲ ਹਨ। 'ਵੀਰ ਬਾਲ ਦਿਵਸ' ਮਨਾਉਣ ਨਾਲ ਚਾਰ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਰਾਸ਼ਟਰੀ ਪੱਧਰ 'ਤੇ ਮਾਨਤਾ ਮਿਲੀ ਹੈ, ਜਦਕਿ ਲੰਗਰ 'ਤੇ ਜੀ.ਐਸ.ਟੀ ਤੋਂ ਛੋਟ, ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰਨ ਅਤੇ ਦੁਨੀਆ ਭਰ ਵਿੱਚ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਨ ਵਰਗੀਆਂ ਪਹਿਲਕਦਮੀਆਂ ਨੇ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕੀਤਾ ਹੈ।"

ਸੰਸਦ ਮੈਂਬਰ ਸਤਨਾਮ ਸੰਧੂ ਨੇ ਅੱਗੇ ਕਿਹਾ, "ਮੋਦੀ ਸਰਕਾਰ ਨੇ ਸੀ.ਏ.ਏ. ਰਾਹੀਂ ਪੀੜਤ ਸਿੱਖਾਂ ਦੀ ਮਦਦ ਕੀਤੀ ਹੈ, ਅਫਗਾਨਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੀ ਵਾਪਸੀ ਨੂੰ ਸੁਖਾਲਾ ਬਣਾਇਆ ਹੈ ਅਤੇ ਉਨ੍ਹਾਂ ਸਿੱਖਾਂ ਦੇ ਨਾਂ 'ਬਲੈਕਲਿਸਟ' ਵਿੱਚੋਂ ਹਟਾਏ ਹਨ ਜਿਨ੍ਹਾਂ ਦੀ ਭਾਰਤ ਯਾਤਰਾ 'ਤੇ ਪਾਬੰਦੀ ਸੀ। ਐਸ.ਆਈ.ਟੀ. ਦੇ ਗਠਨ ਅਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਮਾਮਲਿਆਂ ਨੂੰ ਦੁਬਾਰਾ ਖੋਲ੍ਹਣ ਦੇ ਨਾਲ-ਨਾਲ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਨੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਹੋਰ ਅੱਗੇ ਵਧਣ ਵਿੱਚ ਮਦਦ ਕੀਤੀ ਹੈ।"

'ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕਦਰਾਂ-ਕੀਮਤਾਂ, ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਣ ਤੇ ਉਤਸ਼ਾਹਿਤ ਕਰਨ ਲਈ ਬੇਮਿਸਾਲ ਕਦਮ ਚੁੱਕੇ ਹਨ', ਸੰਤ ਸਮਾਜ ਦੇ ਆਗੂਆਂ ਦਾ ਕਹਿਣਾ ਹੈ।

ਬਾਬਾ ਮੇਜਰ ਸਿੰਘ ਡੇਰਾ ਸ਼ਹੀਦ ਤਾਰਾ ਸਿੰਘ ,ਅੰਮ੍ਰਿਤਸਰ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਸਿੱਖ ਭਾਈਚਾਰੇ ਨਾਲ ਇੱਕ ਵਿਸ਼ੇਸ਼ ਸਾਂਝ ਰੱਖਦੇ ਹਨ ਅਤੇ ਉਨ੍ਹਾਂ ਨੇ ਸਿੱਖ ਕਦਰਾਂ-ਕੀਮਤਾਂ, ਸੱਭਿਆਚਾਰ ਤੇ ਵਿਰਸੇ ਨੂੰ ਸੰਭਾਲਣ ਅਤੇ ਪ੍ਰਫੁੱਲਤ ਕਰਨ ਲਈ ਬੇਮਿਸਾਲ ਉਪਰਾਲੇ ਕੀਤੇ ਹਨ, ਕਿਉਂਕਿ ਉਹ ਸਿੱਖ ਗੁਰੂਆਂ ਪ੍ਰਤੀ ਡੂੰਘੀ ਸ਼ਰਧਾ ਰੱਖਦੇ ਹਨ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵਿਸ਼ਾਲ ਵਿਸ਼ਵ-ਪੱਧਰੀ ਸਮਾਗਮ ਕਰਵਾਏ ਹਨ, ਜਿਸ ਨਾਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਨਾ ਸਿਰਫ਼ ਦੇਸ਼ ਅੰਦਰ ਸਗੋਂ ਪੂਰੀ ਦੁਨੀਆ ਵਿੱਚ ਹੋਇਆ ਹੈ; ਇਸ ਦੇ ਨਾਲ ਹੀ, ਕੌਮੀ ਪੱਧਰ 'ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਮਨਾ ਕੇ ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਮੀਰ ਸਿੱਖ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਿਆ ਹੈ।"
ਸੰਤ ਬਾਬਾ ਹਰਦੀਪਕ ਸਿੰਘ ਟਿੱਬੇ ਵਾਲੇ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਸਿੱਖ ਭਾਈਚਾਰੇ ਨਾਲ ਇੱਕ ਵਿਸ਼ੇਸ਼ ਸਾਂਝ ਰੱਖਦੇ ਹਨ ਅਤੇ ਉਨ੍ਹਾਂ ਨੇ ਪਿਛਲੇ 12 ਸਾਲਾਂ ਦੌਰਾਨ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕੀਤਾ ਹੈ। ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ, ਉਨ੍ਹਾਂ ਨੇ ਸੱਤ ਦਹਾਕਿਆਂ ਦੇ ਇੰਤਜ਼ਾਰ ਤੋਂ ਬਾਅਦ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਤਿਹਾਸਕ ਪਹਿਲਕਦਮੀ ਕੀਤੀ, ਜਿਸ ਨਾਲ ਸਿੱਖਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਹੁਣ ਤੱਕ 3.5 ਲੱਖ ਤੋਂ ਵੱਧ ਸ਼ਰਧਾਲੂ ਇਸ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਨੇ 'ਸਿੱਖ ਸਰਕਟ' ਵਿਕਸਤ ਕੀਤਾ ਹੈ। ਉਨ੍ਹਾਂ ਨੇ ਰੇਲ, ਹਵਾਈ ਅਤੇ ਸੜਕੀ ਸੰਪਰਕ ਨੂੰ ਬਿਹਤਰ ਬਣਾ ਕੇ ਸ਼ਰਧਾਲੂਆਂ ਲਈ ਪੰਜ ਤਖ਼ਤਾਂ ਅਤੇ ਵੱਖ-ਵੱਖ ਗੁਰਦੁਆਰਿਆਂ ਦੀ ਯਾਤਰਾ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਬਣਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਲੰਗਰ 'ਤੇ ਜੀ.ਐਸ.ਟੀ. ਤੋਂ ਛੋਟ ਦਿੱਤੀ, ਆਦਮਪੁਰ ਹਵਾਈ ਅੱਡੇ ਨੂੰ ਦੁਬਾਰਾ ਖੋਲ੍ਹਿਆ ਅਤੇ ਨਾਂਦੇੜ ਸਾਹਿਬ ਤੋਂ ਸਿੱਧੀ ਉਡਾਣ ਸ਼ੁਰੂ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ 'ਬਲੈਕਲਿਸਟ' ਦੇ ਮੁੱਦੇ ਨੂੰ ਹੱਲ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਨੂੰ ਐਫ ਸੀ ਆਰ ਏ ਰਜਿਸਟ੍ਰੇਸ਼ਨ ਪ੍ਰਦਾਨ ਕੀਤੀ। ਨਾਲ ਹੀ, ਸੀ.ਏ.ਏ. ਤਹਿਤ ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਏ 5,807 ਪੀੜਤ ਸਿੱਖਾਂ ਨੂੰ ਨਾਗਰਿਕਤਾ ਪ੍ਰਦਾਨ ਕੀਤੀ ਗਈ।"

ਵਰਲਡ ਸਿੱਖ ਫੋਰਮ ਦੇ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਸੂਬੇ ਵਿੱਚ ਵੱਡੇ ਇਕੋਨਾਮਿਕ ਕੋਰੀਡੋਰ ਦੀ ਸਿਰਜਣਾ ਰਾਹੀਂ ਪੂਰੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ।

ਵਰਲਡ ਸਿੱਖ ਚੈਂਬਰ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੇ ਪੂਰੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਾਲੇ ਪ੍ਰੋਜੈਕਟ ਸ਼ੁਰੂ ਕਰਕੇ ਸੂਬੇ ਦੇ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ। ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ 'ਹਿਰਦੇ' ਸਕੀਮ ਤਹਿਤ 69.31 ਕਰੋੜ ਰੁਪਏ ਦੀ ਲਾਗਤ ਨਾਲ ਵਿਰਾਸਤੀ ਸ਼ਹਿਰ ਅੰਮ੍ਰਿਤਸਰ ਦਾ ਵਿਕਾਸ ਅਤੇ ਸੰਭਾਲ ਕੀਤੀ ਜਾ ਰਹੀ ਹੈ। ਵੰਦੇ ਭਾਰਤ ਐਕਸਪ੍ਰੈਸ ਵਰਗੀਆਂ ਤੇਜ਼ ਰਫ਼ਤਾਰ ਰੇਲਗੱਡੀਆਂ ਨੇ ਅੰਮ੍ਰਿਤਸਰ ਦੇ ਪਵਿੱਤਰ ਸ਼ਹਿਰ ਦੀ ਯਾਤਰਾ ਕਰਨ ਵਾਲੇ ਸਿੱਖ ਸ਼ਰਧਾਲੂਆਂ ਲਈ ਸਫ਼ਰ ਦੇ ਸਮੇਂ ਨੂੰ ਕਾਫ਼ੀ ਘਟਾ ਦਿੱਤਾ ਹੈ। ਲਗਭਗ 40,000 ਕਰੋੜ ਰੁਪਏ ਦੀ ਲਾਗਤ ਵਾਲੇ ਗ੍ਰੀਨਫੀਲਡ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੇ ਆਵਾਜਾਈ ਦੀ ਭੀੜ ਤੋਂ ਰਾਹਤ ਦਿੱਤੀ ਹੈ ਅਤੇ ਪ੍ਰਮੁੱਖ ਇਤਿਹਾਸਕ ਗੁਰਦੁਆਰਿਆਂ ਨੂੰ ਕਟੜਾ ਸਥਿਤ ਮਾਤਾ ਵੈਸ਼ਨੋ ਦੇਵੀ ਨਾਲ ਜੋੜਿਆ ਹੈ। 'ਅੰਮ੍ਰਿਤ ਭਾਰਤ ਸਟੇਸ਼ਨ ਸਕੀਮ' ਤਹਿਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦਾ 4,762 ਕਰੋੜ ਰੁਪਏ ਦੀ ਲਾਗਤ ਨਾਲ ਮੁੜ-ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਨਾਲ ਖੇਤਰੀ ਵਿਕਾਸ ਨੂੰ ਹੁਲਾਰਾ ਮਿਲ ਰਿਹਾ ਹੈ। ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਸਿੱਧੀਆਂ ਉਡਾਣਾਂ ਅਤੇ ਵੰਦੇ ਭਾਰਤ ਰੂਟ ਨੇ ਸਫ਼ਰ ਦੇ ਸਮੇਂ ਨੂੰ ਬਹੁਤ ਘਟਾ ਦਿੱਤਾ ਹੈ।"

ਉਨ੍ਹਾਂ ਅੱਗੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਨੇ ਐਨ.ਆਰ.ਆਈ. (NRI) ਸਿੱਖਾਂ ਤੋਂ ਵਿਦੇਸ਼ੀ ਦਾਨ ਪ੍ਰਾਪਤ ਕਰਨ ਦੇ ਯੋਗ ਬਣਾਉਣ ਲਈ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਨੂੰ ਐਫ ਸੀ ਆਰ ਏ ਰਜਿਸਟ੍ਰੇਸ਼ਨ ਪ੍ਰਦਾਨ ਕੀਤੀ ਹੈ। ਇਸ ਤੋਂ ਇਲਾਵਾ, ਸੀ.ਏ.ਏ. ਤਹਿਤ ਅਫਗਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਤੋਂ ਆਏ 5,807 ਪੀੜਤ ਸਿੱਖਾਂ ਨੂੰ ਨਾਗਰਿਕਤਾ ਦਿੱਤੀ ਗਈ। ਪੰਜਾਬ ਵਿੱਚ ਵੱਡੇ ਆਰਥਿਕ ਗਲਿਆਰੇ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ-ਜਾਮਨਗਰ ਆਰਥਿਕ ਗਲਿਆਰਾ ਵੀ ਸ਼ਾਮਲ ਹੈ ਜੋ ਲਗਭਗ 1,256 ਕਿਲੋਮੀਟਰ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ। ਆਈ.ਆਈ.ਐਮ. ਅੰਮ੍ਰਿਤਸਰ ਅਤੇ ਏਮਸ ਬਠਿੰਡਾ ਵਰਗੇ ਪ੍ਰਮੁੱਖ ਅਦਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਆਪਣੇ ਖੇਤਰ ਵਿੱਚ ਹੀ ਉੱਤਮ ਪ੍ਰਬੰਧਨ ਅਤੇ ਡਾਕਟਰੀ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਦੇ ਰਹੇ ਹਨ। ਮੋਦੀ ਸਰਕਾਰ ਦੇ ਅਧੀਨ ਪੰਜਾਬ ਵਿੱਚ ਬੁਨਿਆਦੀ ਢਾਂਚੇ ਦੇ ਵੱਡੇ ਪ੍ਰੋਜੈਕਟਾਂ ਵਿੱਚ ਸੁਧਾਰ ਹੋਇਆ ਹੈ, ਜਿਨ੍ਹਾਂ ਵਿੱਚ ਚੰਡੀਗੜ੍ਹ ਦਾ 939 ਕਰੋੜ ਰੁਪਏ ਦਾ ਅੰਤਰਰਾਸ਼ਟਰੀ ਟਰਮੀਨਲ, ਆਦਮਪੁਰ ਹਵਾਈ ਅੱਡੇ ਦੇ ਟਰਮੀਨਲ ਦਾ ਵਿਸਥਾਰ (ਜਿਸ ਨਾਲ ਯਾਤਰੀ ਸਮਰੱਥਾ ਮੌਜੂਦਾ 30,000 ਤੋਂ ਵਧ ਕੇ 5 ਲੱਖ ਹੋ ਗਈ ਹੈ), ਅਤੇ ਅੰਮ੍ਰਿਤਸਰ ਹਵਾਈ ਅੱਡੇ ਦਾ 10,000 ਵਰਗ ਮੀਟਰ ਤੱਕ ਵਿਸਥਾਰ ਸ਼ਾਮਲ ਹਨ।"

ਬੀਬੀ ਕੌਲਾਂ ਜੀ ਭਲਾਈ ਕੇਂਦਰ, ਅੰਮ੍ਰਿਤਸਰ ਦੀ ਅੰਮ੍ਰਿਤ ਕੌਰ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੇ ਮਹਿਲਾ ਸਸ਼ਕਤੀਕਰਨ ਲਈ ਬੇਮਿਸਾਲ ਕਦਮ ਚੁੱਕੇ ਹਨ ਅਤੇ ਲੜਕੀਆਂ ਦੀ ਸਿੱਖਿਆ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਸਕੂਲਾਂ ਵਿੱਚ ਲੜਕੀਆਂ ਲਈ ਵੱਖਰੇ ਪਖਾਨਿਆਂ ਦੀ ਉਸਾਰੀ ਨੇ ਨਾ ਸਿਰਫ਼ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ, ਸਗੋਂ ਲੜਕੀਆਂ ਦੇ ਸਕੂਲ ਛੱਡਣ ਦੀ ਦਰ ਵਿੱਚ ਵੀ ਕਮੀ ਲਿਆਂਦੀ ਹੈ। ਇਸ ਤੋਂ ਇਲਾਵਾ, ਪੰਜਾਬ ਵਿੱਚ 34,000 ਤੋਂ ਵੱਧ ਔਰਤਾਂ ਨੂੰ 'ਲਖਪਤੀ ਦੀਦੀ' ਯੋਜਨਾ ਤਹਿਤ ਸਮਰੱਥ ਬਣਾਇਆ ਗਿਆ ਹੈ, ਜਿਸ ਨਾਲ ਉਹ ਆਰਥਿਕ ਤੌਰ 'ਤੇ ਆਜ਼ਾਦ ਹੋ ਸਕੀਆਂ ਹਨ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੀਆਂ ਹਨ।"

ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦਿਆਂ, ਇੱਕ ਹੋਰ ਸਿੱਖ ਔਰਤ ਪਰਮਜੀਤ ਕੌਰ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਦਹਾਕਿਆਂ ਤੋਂ ਵੱਧ ਦੇ ਇੰਤਜ਼ਾਰ ਤੋਂ ਬਾਅਦ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਮੁਆਵਜ਼ਾ ਦੇ ਕੇ ਇਨਸਾਫ਼ ਦਿਵਾਇਆ ਹੈ ਅਤੇ ਉਨ੍ਹਾਂ ਦੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਜ਼ਖ਼ਮਾਂ ਨੂੰ ਭਰਨ ਵਿੱਚ ਮਦਦ ਕੀਤੀ ਹੈ। ਇਸ ਤੋਂ ਇਲਾਵਾ, 'ਨਾਰੀ ਸ਼ਕਤੀ ਵੰਦਨ ਅਧਿਨਿਯਮ' ਨੇ ਲੋਕ ਸਭਾ ਅਤੇ ਸਾਰੀਆਂ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਸੀਟਾਂ ਰਾਖਵੀਆਂ ਕਰਕੇ ਉਨ੍ਹਾਂ ਨੂੰ ਸ਼ਕਤੀਸ਼ਾਲੀ ਬਣਾਇਆ ਹੈ। ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਵਾਧੂ 75 ਲੱਖ ਕੁਨੈਕਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚੋਂ ਪੰਜਾਬ ਕੋਲ ਪੀ.ਐਮ.ਯੂ.ਵਾਈ. ਤਹਿਤ 13.59 ਲੱਖ ਸਰਗਰਮ ਐਲ.ਪੀ.ਜੀ. ਕੁਨੈਕਸ਼ਨ ਮੌਜੂਦ ਹਨ।"
 

  • PM Modi
  • Sikh community
  • Sant Samaj leaders
  • ਪ੍ਰਧਾਨ ਮੰਤਰੀ ਮੋਦੀ
  • ਸਿੱਖ ਭਾਈਚਾਰਾ
  • ਸੰਤ ਸਮਾਜ ਦੇ ਆਗੂ

ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

NEXT STORY

Stories You May Like

  • pm narendra modi has   excellent ideas   for resolving the ukraine conflict  putin
    ਯੂਕ੍ਰੇਨ ਸੰਘਰਸ਼ ਦੇ ਹੱਲ ਲਈ PM ਮੋਦੀ ਕੋਲ "ਬਹੁਤ ਵਧੀਆ ਵਿਚਾਰ" ਹਨ: ਪੁਤਿਨ
  • pm narendra modi  we will do it
    'We Will Do It...', PM ਮੋਦੀ ਨੇ ਦੇਸ਼ ਸੇਵਾ ਦੇ 25 ਸਾਲ ਕੀਤੇ ਪੂਰੇ, ਵਿਕਸਤ ਭਾਰਤ ਲਈ ਦਿੱਤਾ ਨਵਾਂ ਨਾਅਰਾ
  • pm modi manmohan singh
    PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi  shaheed bhagat singh
    PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ
  • pm modi  delhi  temple  prayer
    PM ਮੋਦੀ ਨੇ ਚੁਣੇ ਪ੍ਰਤੀਨਿਧੀ ਵਜੋਂ 25 ਸਾਲ ਪੂਰੇ ਹੋਣ 'ਤੇ ਦਿੱਲੀ ਦੇ ਮੰਦਰ 'ਚ ਕੀਤੀ ਪ੍ਰਾਰਥਨਾ
  • pm modi congratulated the indian contingent
    PM ਮੋਦੀ ਨੇ ਏਸ਼ੀਅਨ ਖੇਡਾਂ ਦੀ ਮੁਹਿੰਮ ਤੋਂ ਬਾਅਦ ਭਾਰਤੀ ਦਲ ਨੂੰ ਦਿੱਤੀ ਵਧਾਈ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • pm modi sewa joti yatra
    ਜਨਸੇਵਕ ਵਜੋਂ PM ਮੋਦੀ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕੱਢੀ 'ਸੇਵਾ ਜੋਤੀ ਯਾਤਰਾ'
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • over 1 000 applications received for firecracker stalls
      ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...
    • health department prepares in punjab
      ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ...
    • youth meets with accident while returning from goindwal sahib to amritsar
      ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ...
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • shots fired at nambardar s house in patti
      ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
    • pastor balwinder over suspicion of illicit relations
      ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +