ਖਾਲੜਾ (ਚਾਨਣ) - ਕੁਝ ਦਿਨ ਪਹਿਲਾਂ ਥਾਣਾ ਖਾਲੜਾ ਅਧੀਨ ਪੈਂਦੇ ਪਿੰਡ ਮਾੜੀ ਉਧੋਕੇ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਪੀਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਜਸਬੀਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਮਾੜੀ ਉਦੋਕੇ ਨੇ ਦੱਸਿਆ ਸੀ ਕਿ ਮੇਰੇ ਮੁੰਡੇ ਮਨਦੀਪ ਸਿੰਘ ਦਾ ਆਪਣੀ ਪਤਨੀ ਪਵਨਦੀਪ ਕੌਰ ਨਾਲ ਘਰੇਲੂ ਲੜਾਈ-ਝਗੜਾ ਰਹਿੰਦਾ ਸੀ। ਮੇਰੀ ਨੂੰਹ ਦੇ ਪੇਕਿਆਂ ਵਲੋਂ ਆ ਕੇ ਮੇਰੇ ਮੁੰਡੇ ਅਤੇ ਮੇਰੇ ਪਤੀ ਦੀ ਉਨ੍ਹਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ।
ਉਸ ਨੇ ਦੱਸਿਆ ਕਿ ਮੇਰੇ ਪਤੀ ਨੇ ਆਪਣੀ ਹੋਈ ਬੇਇੱਜ਼ਤੀ ਦੀ ਨਮੋਸ਼ੀ ’ਚ ਘਰ ਵਿਚ ਪਈ ਮੋਨੋ ਜ਼ਹਿਰੀਲੀ ਦਵਾਈ ਪੀ ਲਈ, ਜਿਸ ਨਾਲ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਅਸੀਂ ਉਸ ਨੂੰ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ, ਜਿੱਥੇ ਗੁਰਚਰਨ ਸਿੰਘ ਬੇਹੋਸ਼ੀ ਦੀ ਹਾਲਤ ਵਿਚ ਕਈ ਦਿਨ ਦਾਖਲ ਰਿਹਾ ਪਰ ਉਸ ਨੂੰ ਲੱਗੀਆਂ ਗੁੱਝੀਆਂ ਸੱਟਾਂ ’ਤੇ ਜ਼ਹਿਰੀਲੀ ਦਵਾਈ ਪੀਤੀ ਹੋਣ ਕਾਰਨ ਅੱਜ ਉਸ ਦੀ ਮੌਤ ਹੋ ਗਈ।
ਇਸ ਮੌਕੇ ਐੱਸ.ਐੱਚ.ਓ ਖਾਲਡ਼ਾ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਦੇ ਦਿੱਤੀ ਜਾਵੇਗੀ ਅਤੇ ਮੁਲਜ਼ਮ ਪਵਨਦੀਪ ਕੌਰ ਪਤਨੀ ਮਨਦੀਪ ਸਿੰਘ, ਗੁਰਮੇਜ ਸਿੰਘ ਪੁੱਤਰ ਗੁਰਮੁਖ ਸਿੰਘ, ਗੁਰਜੰਟ ਸਿੰਘ ਪੁੱਤਰ ਸੁਰਮੁਖ ਸਿੰਘ, ਬਖਸ਼ੀਸ਼ ਸਿੰਘ ਪੁੱਤਰ ਗੁਲਜ਼ਾਰ ਸਿੰਘ, ਨਛੱਤਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਾੜੀ ਮੇਘਾ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਹੋਏ ਮੁਕੱਦਮੇ ਵਿਚ ਧਾਰਾ 306 ਦਾ ਵਾਧਾ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਸਰਹੱਦ ਪਾਰ: ਪਾਕਿਸਤਾਨ ਦੇ ਜ਼ਿਲ੍ਹਾ ਕਵੇਟਾ ਦੇ ਸ਼ਹਿਰ ਮਸਤੁੰਗ ’ਚ ਮਸੀਹ ਫਿਰਕੇ ਦੇ ਲੋਕਾਂ ’ਤੇ ਫਾਇਰਿੰਗ, 1 ਦੀ ਮੌਤ
NEXT STORY