ਪਠਾਨਕੋਟ(ਹਰਜਿੰਦਰ ਸਿੰਘ ਗੋਰਾਇਆ): ਪਠਾਨਕੋਟ ਜ਼ਿਲ੍ਹੇ ਵਿੱਚ ਰਾਵੀ ਦਰਿਆ ਦੇ ਕੰਢੇ ਅਤੇ ਸ਼ਾਮਲਾਤ ਜ਼ਮੀਨ ’ਤੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਖਣਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਖਣਨ ਵਿਭਾਗ ਵੱਲੋਂ ਕਾਰਵਾਈ ਕਰਦਿਆਂ ਮੌਕੇ ’ਤੇ ਚੱਲ ਰਹੀ ਭਾਰੀ ਮਸ਼ੀਨਰੀ ਨੂੰ ਜ਼ਬਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
ਜਾਣਕਾਰੀ ਅਨੁਸਾਰ ਰਾਵੀ ਦਰਿਆ ਅਤੇ ਸ਼ਾਮਲਾਤ ਜ਼ਮੀਨ ਵਿੱਚ ਪੋਕਲੇਨ ਮਸ਼ੀਨ ਰਾਹੀਂ ਖਣਨ ਕੀਤਾ ਜਾ ਰਿਹਾ ਸੀ। ਕਾਰਵਾਈ ਦੌਰਾਨ ਵਿਭਾਗ ਵੱਲੋਂ ਇੱਕ ਪੋਕਲੇਨ ਮਸ਼ੀਨ, ਟਿੱਪਰ ਅਤੇ ਹੋਰ ਭਾਰੀ ਮਸ਼ੀਨਰੀ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਇਸ ਮਾਮਲੇ ਵਿੱਚ 7 ਵਿਅਕਤੀਆਂ ਨੂੰ ਨਾਮਜ਼ਦ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਵਿਭਾਗ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੈਰ-ਕਾਨੂੰਨੀ ਖਣਨ ਨਾਲ ਜੁੜੇ ਲੋਕਾਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
ਜ਼ਿਕਰਯੋਗ ਹੈ ਕਿ ਪੰਜਾਬ ਦੇ ਖਣਨ ਵਿਭਾਗ ਵੱਲੋਂ 1 ਜੁਲਾਈ ਤੋਂ 30 ਸਤੰਬਰ ਤੱਕ ਹਰ ਤਰ੍ਹਾਂ ਦੇ ਖਣਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦੇ ਬਾਵਜੂਦ ਰਾਵੀ ਦਰਿਆ ਦੇ ਕੰਢੇ ਖਣਨ ਕੀਤੇ ਜਾਣ ਦੀ ਸੂਚਨਾ ਨੇ ਵਿਭਾਗ ਦੀ ਕਾਰਵਾਈ ਨੂੰ ਹੋਰ ਮਹੱਤਵਪੂਰਨ ਬਣਾ ਦਿੱਤਾ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਗੈਰ-ਕਾਨੂੰਨੀ ਖਣਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੈਰਾਸੀਟਾਮੋਲ ਇਨਫਿਊਜ਼ਨ ਤੇ ਮੈਟਰੋਨੀਡਾਜ਼ੋਲ ਇੰਜੈਕਸ਼ਨ ’ਤੇ ਰੋਕ, ਅੰਮ੍ਰਿਤਸਰ ’ਚ ਸ਼ੱਕੀ ਦਵਾਈਆਂ ਦਾ ਸਟਾਕ ਸੀਲ
NEXT STORY