ਬਮਿਆਲ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਾਕਿਸਤਾਨ ਨਾਲ ਲੱਗਦੇ ਸਰਹੱਦੀ ਖੇਤਰ 'ਚ ਲਗਾਤਾਰ ਸ਼ੱਕੀਆਂ ਦੀ ਹਰਕਤ ਸਾਹਮਣੇ ਆ ਰਹੀ ਹੈ। ਦੋ ਦਿਨ ਪਹਿਲਾਂ 28 ਅਗਸਤ ਨੂੰ ਪਿੰਡ ਛੋੜੀਆਂ ਵਿੱਚ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਣ ਤੋਂ ਬਾਅਦ ਹੁਣ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਚਕਰਾਲ ਵਿੱਚ ਚਾਰ ਸ਼ੱਕੀ ਵਿਅਕਤੀਆਂ ਨੂੰ ਪਿੰਡ ਵਾਸੀਆਂ ਨੇ ਦੇਖਿਆ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ
ਸਰਹੱਦੀ ਖੇਤਰ ਵਿੱਚ ਇਸ ਪਿੰਡ ਤੋਂ ਥੋੜ੍ਹੀ ਦੂਰੀ ’ਤੇ ਜੰਮੂ-ਕਸ਼ਮੀਰ ਦੀ ਸਰਹੱਦ ਵੀ ਪੈਂਦੀ ਹੈ। ਜਿਸ ਦੀ ਸੂਚਨਾ ਪੰਜਾਬ ਪੁਲਸ ਨੂੰ ਦਿੱਤੀ ਗਈ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਸਾਂਝੇ ਤੌਰ 'ਤੇ ਸਰਚ ਅਭਿਆਨ ਚਲਾਇਆ। ਜਿਸ ਵਿਚ ਖੰਡਰ ਇਮਾਰਤਾਂ ਅਤੇ ਗੁੱਜਰਾਂ ਦੇ ਡੇਰਿਆਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਵਿਅਕਤੀ ਜਲਦੀ ਤੋਂ ਜਲਦੀ ਫੜਿਆ ਜਾ ਸਕੇ ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸੁਖਜਿੰਦਰ ਕੁਮਾਰ ਨੇ ਦੱਸਿਆ ਕਿ ਐੱਸ.ਐੱਸ.ਪੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਿਲੀ ਸੂਚਨਾ ਦੇ ਆਧਾਰ 'ਤੇ ਪਿੰਡ ਚਕਰਾਲ ਵਿਖੇ ਸ਼ੱਕੀ ਵਿਅਕਤੀਆਂ ਦੀ ਜਾਂਚ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਕੀਮਤਾਂ ਪੋਲਟਰੀ ਉਦਯੋਗ ਲਈ ਬਣੀਆਂ ਆਫਤ
NEXT STORY