ਬਮਿਆਲ, (ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨਾਲ ਨਜਿੱਠਣ ਲਈ ਪੁਲਸ ਅਤੇ ਬੀਐੱਸਐੱਫ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਸਫਲਤਾ ਮਿਲੀ ਹੈ। ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ, ਪੁਲਸ ਅਤੇ ਬੀਐੱਸਐੱਫ ਨੇ ਇੱਕ ਘਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਅਤੇ ਇੱਕ ਵਿਅਕਤੀ ਨੂੰ 80 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ।
ਬੀਐਸਐਫ ਨੇ ਮੁਲਜ਼ਮ ਨੂੰ ਨਰੋਟ ਜੈਮਲ ਸਿੰਘ ਥਾਣੇ ਦੇ ਹਵਾਲੇ ਕਰ ਦਿੱਤਾ, ਨਰੋਟ ਜੈਮਲ ਸਿੰਘ ਥਾਣੇ ਦੇ ਇੰਚਾਰਜ ਕੁਲਦੀਪ ਰਾਜ ਨੇ ਦੱਸਿਆ ਕਿ ਪੁਲਸ ਅਤੇ ਬੀਐੱਸਐੱਫ ਸਰਹੱਦੀ ਖੇਤਰਾਂ ਵਿੱਚ ਸਮਾਜ ਵਿਰੋਧੀ ਗਤੀਵਿਧੀਆਂ ਵਿਰੁੱਧ ਮੁਹਿੰਮ ਚਲਾ ਰਹੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਇੱਕ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਆਪਣੇ ਘਰਾਂ ਤੋਂ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰ ਰਹੇ ਹਨ। ਸੂਚਨਾ ਮਿਲਣ 'ਤੇ ਪੁਲਸ ਅਤੇ ਬੀਐੱਸਐੱਫ ਨੇ ਸਰਹੱਦੀ ਖੇਤਰ ਦੇ ਕੋਹਲੀਆ ਪਿੰਡ ਵਿੱਚ ਘਰ ਦੀ ਤਲਾਸ਼ੀ ਲਈ। ਉਨ੍ਹਾਂ ਨੇ ਉੱਥੇ ਲੁਕਾਈ ਹੋਈ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਮੁਲਜ਼ਮ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ।
ਪੁਲਸ ਮੁਤਾਬਕ ਪਛਾਣ ਸ਼ਰੂਤੀ ਸਿੰਘ ਵਜੋਂ ਹੋਈ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਵਿੱਚ ਹੋਰ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਵਿਧਾਇਕ ਧਾਲੀਵਾਲ ਨੇ 7 ਪਿੰਡਾਂ ’ਚ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮਾਂ ਦੇ ਰੱਖੇ ਨੀਂਹ ਪੱਥਰ
NEXT STORY