ਤਰਨਤਾਰਨ (ਰਮਨ)- ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ ਜਿੱਥੇ ਪਾਕਿਸਤਾਨੀ ਡਰੋਨਾਂ ਦੀ ਦਸਤਕ ਜ਼ਿਆਦਾ ਰਹਿੰਦੀ ਹੈ ਵਿਖੇ ਸ਼ੁੱਕਰਵਾਰ ਤੜਕਸਾਰ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ ਪ੍ਰੀਤਇੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਅਤੇ ਬੀ.ਐੱਸ.ਐੱਫ ਵਲੋਂ ਸਾਂਝੇ ਤੌਰ ਉੱਪਰ ਤਲਾਸ਼ੀ ਅਭਿਆਨ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਇਸ ਤਲਾਸ਼ੀ ਅਭਿਆਨ ਦੌਰਾਨ ਪੁਲਸ ਨੇ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸ ਦੀ ਜਾਣਕਾਰੀ ਪੁਲਸ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਦੇਵੇਗੀ।
ਇਹ ਵੀ ਪੜ੍ਹੋ : ਭਾਜਪਾ ਪ੍ਰਤੀ ਤਿੱਖੇ ਹੋਏ ਨਵਜੋਤ ਸਿੱਧੂ ਦੇ ਤੇਵਰ, ਦਿੱਤੀ ਇਹ ਪ੍ਰਤਿਕਿਰਿਆ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਸ਼ਵਨੀ ਕਪੂਰ ਵਲੋਂ ਮਿਲੇ ਹੁਕਮਾਂ ਤਹਿਤ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿਚ ਅਪ੍ਰੇਸ਼ਨ ਕੈਸੋ ਤਹਿਤ ਸ਼ੁੱਕਰਵਾਰ ਤੜਕਸਾਰ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਪੁਲਸ ਵਲੋਂ ਜ਼ਿਆਦਾਤਰ ਉਨ੍ਹਾਂ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਗਈ ਜਿਨ੍ਹਾਂ ਦੇ ਸਬੰਧ ਕਿਸੇ ਮਾੜੇ ਅਨਸਰ ਜਾਂ ਫਿਰ ਪਾਕਿਸਤਾਨੀ ਤਸਕਰਾਂ ਨਾਲ ਹੋ ਸਕਦੇ ਹਨ।
ਇਹ ਵੀ ਪੜ੍ਹੋ : ਦਿੱਲੀ ਦੇ ਜੰਤਰ-ਮੰਤਰ 'ਚ CM ਮਾਨ ਨੇ ਕੇਂਦਰ ਨੂੰ ਲਿਆ ਕਟਹਿਰੇ 'ਚ, ਲਾਏ ਇਹ ਵੱਡੇ ਇਲਜ਼ਾਮ
ਇਸ ਲੜੀ ਦੇ ਤਹਿਤ ਸਬ ਡਵੀਜ਼ਨ ਭਿੱਖੀਵਿੰਡ ਅਧੀਨ ਆਉਂਦੇ ਥਾਣਾ ਖਾਲੜਾ, ਭਿਖੀਵਿੰਡ ਦੀ ਪੁਲਸ ਵਲੋਂ ਸ਼ਕੀ ਇਲਾਕਿਆਂ ਵਿਚ ਆਪ੍ਰੇਸ਼ਨ ਕੈਸੋ ਤਹਿਤ ਤਲਾਸ਼ੀ ਅਭਿਆਨ ਚਲਾਇਆ ਗਿਆ ਸੀ ਜੋ ਦੁਪਹਿਰ ਤੱਕ ਜਾਰੀ ਰਿਹਾ ਹੈ।ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਸ ਨੇ ਇਸ ਤਲਾਸ਼ੀ ਅਭਿਆਨ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਵੀ ਲਿਆ ਗਿਆ ਹੈ ਅਤੇ ਪਾਕਿਸਤਾਨ ਵਲੋਂ ਡਰੋਨ ਦੀ ਮਦਦ ਨਾਲ ਭਾਰਤ ਪੁੱਜੀ ਹੈਰੋਇਨ ਨੂੰ ਵੀ ਬਰਾਮਦ ਕੀਤਾ ਗਿਆ ਹੈ। ਇਸ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਪੁਲਸ ਵਲੋਂ ਅੱਜ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
NEXT STORY