ਤਰਨਤਾਰਨ/ਖਾਲੜਾ (ਰਮਨ ਚਾਵਲਾ, ਚਾਨਣ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀ.ਐੱਸ.ਐੱਫ. ਅਤੇ ਪੁਲਸ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਇਕ ਡਰੋਨ, ਆਈਫੋਨ ਅਤੇ 6 ਕਿਲੋ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਮਾਂ ਨੇ ਪਹਿਲਾਂ ਦੋ ਧੀਆਂ ਨੂੰ ਪਾਣੀ ਦੀ ਟੈਂਕੀ 'ਚ ਦਿੱਤਾ ਧੱਕਾ, ਫਿਰ ਆਪ ਵੀ ਕਰ ਲਈ ਖ਼ੁਦਕੁਸ਼ੀ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਰਹੱਦੀ ਇਲਾਕੇ ਵਿਚ ਚਲਾਏ ਜਾ ਰਹੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਬੁੱਧਵਾਰ ਸ਼ਾਮ ਕਰੀਬ 5 ਵਜੇ ਇਕ ਤਿਆਰ ਕੀਤਾ ਹੋਇਆ ਡਰੋਨ ਅਤੇ ਉਸ ਨਾਲ ਬੰਨ੍ਹੇ ਹੋਏ ਪੈਕਟ ਨੂੰ ਬਰਾਮਦ ਕੀਤਾ ਗਿਆ। ਇਹ ਡਰੋਨ ਅਤੇ ਪੈਕਟ ਸਰਹੱਦੀ ਪਿੰਡ ਗਿੱਲਪੰਨ ਦੇ ਖੇਤਾਂ ਵਿਚੋਂ ਬਰਾਮਦ ਹੋਇਆ ਹੈ। ਤਲਾਸ਼ੀ ਲੈਣ ਦੌਰਾਨ ਪੈਕਟ ਵਿਚੋਂ 6 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 30 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 4 ਜਣਿਆ ਨੇ ਨੌਜਵਾਨ 'ਤੇ ਵਰ੍ਹਾਈਆਂ ਗੋਲ਼ੀਆਂ
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਤੋਂ ਇਲਾਵਾ ਥਾਣਾ ਖਾਲੜਾ ਅਧੀਨ ਆਉਂਦੀ ਬੀ.ਓ.ਪੀ ਧਰਮਾ ਵਿਖੇ ਬੀ.ਐੱਸ.ਐੱਫ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਸਾਂਝੇ ਤੌਰ ਉਪਰ ਤਲਾਸ਼ੀ ਅਭਿਆਨ ਚਲਾ ਰਹੇ ਸਨ, ਜਿਸ ਦੌਰਾਨ 2 ਮੋਟਰਸਾਈਕਲ ਸਵਾਰ ਵਿਅਕਤੀ ਟੀਮ ਨੂੰ ਵੇਖ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਦੋਵਾਂ ਮੁਲਜ਼ਮਾਂ ਦਾ ਜਦੋਂ ਪਿੱਛਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਸਵਰਨ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਡੱਲ ਦੇ ਘਰ ਨੇੜੇ ਇਕ ਪੈਕਟ ਅਤੇ ਆਈਫੋਨ 11 ਸੁੱਟ ਫ਼ਰਾਰ ਹੋ ਗਏ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਸਵਰਨ ਸਿੰਘ ਦੇ ਘਰ ਵਿਚੋਂ ਪੁਲਸ ਅਤੇ ਬੀ.ਐੱਸ.ਐੱਫ ਨੇ ਇਕ ਹੈਰੋਇਨ ਦਾ ਪੈਕਟ ਵੀ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਬਰਾਮਦ ਕੀਤਾ ਗਿਆ ਆਈਫੋਨ ਲੌਕ ਕੀਤਾ ਗਿਆ ਸੀ, ਜਿਸ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੱਠੀ ਸਮੇਤ 150 ਲੀਟਰ ਲਾਹਣ ਅਤੇ 100 ਬੋਤਲਾਂ ਦੇਸੀ ਸ਼ਰਾਬ ਬਰਾਮਦ
NEXT STORY