ਤਰਨਤਾਰਨ(ਰਾਜੂ)- ਜ਼ਿਲਾ ਪੁਲਸ ਮੁਖੀ ਅਭਿਮੰਨਿਊ ਰਾਣਾ ਵੱਲੋਂ ''ਯੁੱਧ ਨਸ਼ਿਆਂ ਵਿਰੁੱਧ'' ਤਹਿਤ ਸ਼ੁਰੂ ਕੀਤੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ. ਪੀ. (ਡੀ) ਅਜੇਰਾਜ ਸਿੰਘ ਨੇ ਦੱਸਿਆ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਨਕੇਲ ਪਾਉਣ ਲਈ ਵੱਖ-ਵੱਖ ਟੀਮਾਂ ਬਣਾ ਕੇ ਇਲਾਕੇ ਵਿਚ ਭੇਜੀਆਂ ਗਈਆਂ ਸਨ। ਜਿਸ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਸਮੀਰ ਸਿੰਘ ਪੁੱਤਰ ਅਸ਼ੋਕ ਸਿੰਘ ਵਾਸੀ ਪਲਾਸੌਰ ਅਤੇ ਲਵਪ੍ਰੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਮਾਣੋਚਾਹਲ ਨੂੰ 11 ਗ੍ਰਾਮ ਹੈਰੋਇਨ, ਥਾਣਾ ਵੈਰੋਂਵਾਲ ਦੀ ਪੁਲਸ ਨੇ ਕਰਨਦੀਪ ਸਿੰਘ ਉਰਫ਼ ਕੰਨੂੰ ਸ਼ੂਟਰ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਰਾਮਪੁਰ ਭੂਤਵਿੰਡ ਨੂੰ 10 ਗ੍ਰਾਮ ਹੈਰੋਇਨ ਅਤੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਸਨਜੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਸਰਾਏ ਅਮਾਨਤ ਖਾਂ ਨੂੰ 25 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਹਰਦੇਵ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਚੋਹਲਾ ਸਾਹਿਬ ਨੂੰ 7 ਗ੍ਰਾਮ ਹੈਰੋਇਨ, ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸੁਖਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨੌਰੰਗਾਬਾਦ ਨੂੰ 9 ਗ੍ਰਾਮ ਹੈਰੋਇਨ, ਥਾਣਾ ਕੱਚਾ ਪੱਕਾ ਦੀ ਪੁਲਸ ਨੇ ਭਾਰਤ ਕੁਮਾਰ ਪੁੱਤਰ ਸੁਧੀਰ ਕੁਮਾਰ ਵਾਸੀ ਪੱਟੀ ਨੂੰ 10 ਗ੍ਰਾਮ ਹੈਰੋਇਨ ਅਤੇ ਥਾਣਾ ਖੇਮਕਰਨ ਦੀ ਪੁਲਸ ਨੇ ਹਰਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਖੇਮਕਰਨ ਨੂੰ 6 ਗ੍ਰਾਮ 42 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦਕਿ ਥਾਣਾ ਸਰਹਾਲੀ ਦੀ ਪੁਲਸ ਨੇ ਲਵਪ੍ਰੀਤ ਸਿੰਘ ਉਰਫ਼ ਚਿੜੀ ਪੁੱਤਰ ਬਿੱਟੂ ਸਿੰਘ ਵਾਸੀ ਸਰਹਾਲੀ ਕਲਾਂ ਨੂੰ 7 ਗ੍ਰਾਮ ਹੈਰੋਇਨ, ਥਾਣਾ ਹਰੀਕੇ ਦੀ ਪੁਲਸ ਨੇ ਹਰਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਤੁੰਗ ਨੂੰ 6 ਗ੍ਰਾਮ ਹੈਰੋਇਨ, ਥਾਣਾ ਸਦਰ ਪੱਟੀ ਦੀ ਪੁਲਸ ਨੇ ਸਤਨਾਮ ਸਿੰਘ ਉਰਫ਼ ਸੱਤਾ ਪੁੱਤਰ ਜੋਗਿੰਦਰ ਸਿੰਘ ਵਾਸੀ ਸੀਤੋ ਮਹਿ ਝੁੱਗੀਆਂ ਨੂੰ 7 ਗ੍ਰਾਮ ਹੈਰੋਇਨ ਅਤੇ ਥਾਣਾ ਝਬਾਲ ਦੀ ਪੁਲਸ ਨੇ ਹਰਪਾਲ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਝਬਾਲ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੀ ਫੈਕਟਰੀ 'ਚ ਮਚੇ ਅੱਗ ਦੇ ਭਾਂਬੜ, 2 ਵਿਅਕਤੀਆਂ ਦੀ ਮੌਤ
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਨਿੰਦਰ ਸਿੰਘ ਪੁੱਤਰ ਧਰਮ ਸਿੰਘ ਅਤੇ ਸੁਰਜੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀਆਨ ਪੂਹਲਾ ਨੂੰ ਚਾਲੂ ਭੱਠੀ, 9000 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਜਦਕਿ ਥਾਣਾ ਖਾਲੜਾ ਦੀ ਪੁਲਸ ਨੇ ਸਿਤਾਰਾ ਸਿੰਘ ਪੁੱਤਰ ਟਹਿਲ ਸਿੰਘ ਵਾਸੀ ਧੁੰਨ ਦੇ ਘਰ ਵਿਚੋਂ 1450 ਕਿਲੋ ਲਾਹਣ, 3750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਐੱਸ.ਪੀ ਅਜੇਰਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਸਬੰਧਤ ਥਾਣਿਆਂ ’ਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 14 ਸਾਲ ਦੀ ਵਿਆਹੀ ਜ਼ਿੰਦਗੀ ਦਾ ਦੁਖਦਾਈ ਅੰਤ, ਸਹੁਰਾ ਪਰਿਵਾਰ ਦਾ ਕਾਰਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਊਡ ਕਾਲਾਂ ਨਾਲ ਹੋ ਰਹੀ ਬਲੈਕਮੇਲਿੰਗ, ਬਜ਼ੁਰਗ ਤੇ ਨੌਜਵਾਨ ਬਣ ਰਹੇ ਹਨ ਸ਼ਿਕਾਰ
NEXT STORY