ਬਾਬਾ ਬਕਾਲਾ ਸਾਹਿਬ (ਰਾਕੇਸ਼)- ਥਾਣਾ ਬਿਆਸ ਦੀ ਪੁਲਸ ਨੇ ਕਾਰਵਾਈ ਕਰਦਿਆਂ ਇਕ ਕਤਲ ਦੇ ਮਾਮਲੇ ’ਚ ਸ਼ਾਮਲ ਦੋ ਕਥਿਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਸਬ-ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਡੀ.ਐੱਸ.ਪੀ. ਅਰੁਣ ਸ਼ਰਮਾ ਨੇ ਦੱਸਿਆ ਕਿ 4 ਅਕਤੂਬਰ ਨੂੰ ਬਿਆਸ ਵਿਖੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਨਾ ਤਾਂ ਕਤਲ ਹੋਏ ਵਿਅਤਕੀ ਬਾਰੇ ਹੀ ਪਤਾ ਲੱਗ ਸਕਿਆ ਅਤੇ ਨਾ ਹੀ ਕਾਤਲਾਂ ਦੀ ਕੋਈ ਜਾਣਕਾਰੀ ਹਾਸਲ ਹੋਈ ਸੀ।
ਇਸ ਜਾਂਚ ਲਈ ਜੁਟੇ ਥਾਣਾ ਬਿਆਸ ਦੇ ਐੱਸ.ਐੱਚ.ਓ. ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਅਗਵਾਈ ’ਚ ਵੱਖ-ਵੱਖ ਟੀਮਾਂ ਨੂੰ ਸੰਭਾਵੀ ਟਿਕਾਣਿਆਂ ’ਤੇ ਭੇਜਿਆ ਗਿਆ, ਜਿਸ ਤੋਂ ਕਾਫੀ ਸਫਲਤਾ ਹਾਸਲ ਹੋਈ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਇਸ ਮਾਮਲੇ ’ਚ ਚਾਰ ਵਿਅਕਤੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਕਥਿਤ ਵਰਤੀ ਗਈ ਕਰੇਟਾ ਕਾਰ ਨੰਬਰੀ ਪੀ.ਬੀ 32 ਏ.ਸੀ 4879 ਵੀ ਬਰਾਮਦ ਕੀਤੀ ਗਈ ਹੈ, ਜਦਕਿ ਕਤਲ ’ਚ ਲੌਂੜੀਦੇ ਦੋ ਕਥਿਤ ਦੋਸ਼ੀਆ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਵਿਚ ਬਲਵਿੰਦਰ ਸਿੰਘ ਉਰਫ ਪ੍ਰਿੰਸ ਪੁੱਤਰ ਸਤਨਾਮ ਸਿੰਘ ਵਾਸੀ ਮਹਾਲੋ ਜ਼ਿਲਾ ਨਵਾਂਸ਼ਹਿਰ ਅਤੇ ਸੁਖਵਿੰਦਰ ਸਿੰਘ ਉਰਫ ਰੰਗੀ ਪੁੱਤਰ ਪੰਮਾ ਵਾਸੀ ਮਹਾਲੋ ਜ਼ਿਲ੍ਹਾ ਨਵਾਂਸ਼ਹਿਰ ਨੂੰ ਕਾਬੂ ਕਰ ਲਿਆ ਗਿਆ ਹੈ।
ਪੁਲਸ ਵੱਲੋਂ ਬਾਕੀ ਦੋ ਮੁਲਜ਼ਮਾਂ ਦੀ ਵੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਉਚਾ ਪਿੰਡ ਥਾਣਾ ਪਤਾਰਾ ਜ਼ਿਲਾ ਜਲੰਧਰ ਹਾਲ ਵਾਸੀ ਮੋਲਾਵਾਹਦਪੁਰ ਥਾਣਾ ਗੜਸ਼ੰਕਰ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਇਕ ਹੋਰ ਜਹਾਜ਼ ਹੋ ਗਿਆ ਕ੍ਰੈਸ਼ ! ਡਿੱਗਦਿਆਂ ਹੀ ਲੱਗ ਗਈ ਅੱਗ, ਕਈ ਲੋਕਾਂ ਦੀ ਮੌਤ ਦਾ ਖ਼ਦਸ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਰਤ ਦਾ ਪਹਿਲਾ ਕੁਦਰਤੀ ਕੇਸ਼ੋਪੁਰ ਛੰਬ ਪ੍ਰਵਾਸੀ ਪੰਛੀਆਂ ਨਾਲ ਹੋਣ ਲੱਗਾ ਗੁਲਜ਼ਾਰ
NEXT STORY