ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਮਾਨਯੋਗ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਬਹਿਰਾਮਪੁਰ ਅਤੇ ਦੌਰਾਗਲਾ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ 91 ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਪੁਲਸ ਦੇ ਜਾਂਚ ਅਧਿਕਾਰੀ ਰਮਨ ਕੁਮਾਰ ਅਤੇ ਜਸਵਿੰਦਰ ਸਿੰਘ ਦੇ ਮੁਤਾਬਕ ਇਨ੍ਹਾਂ ਦੋਨਾਂ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਰਜੀਵ ਕੁਮਾਰ ਵਾਸੀ ਰਾਏਪੁਰ ਕੋਲੋਂ 46 ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ ਅਤੇ ਸਾਹਿਲ ਕੁਮਾਰ ਵਾਸੀ ਬਾਊਪੁਰ ਜੱਟਾ ਕੋਲੋਂ 45 ਨਸ਼ੀਲੀਆਂ ਗੋਲੀਆਂ ਪ੍ਰਾਪਤ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਵਿਰੁੱਧ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਵਧਾਨ ! ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੀ ਘਟਨਾ cctv ਕੈਮਰੇ ’ਚ ਕੈਦ
NEXT STORY