ਦੀਨਾਨਗਰ(ਗੋਰਾਇਆ, ਨੰਦਾ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਦੌਰਾਂਗਲਾ ਦੇ ਪਿੰਡ ਤਾਜਪੁਰ ਨੇੜਿਓਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਸ ਵੱਲੋਂ ਤਿੰਨ ਨੌਜਵਾਨਾਂ ਨੂੰ ਇੱਕ ਪਿਸਟਲ ਸਮੇਤ ਕਾਬੂ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਦੌਰਾਂਗਲਾ ਦਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁੱਖਬਰ ਨੇ ਸੂਚਨਾ ਦਿੱਤੀ ਸੀ ਕਿ ਤਿੰਨ ਨੌਜਵਾਨ ਇਲਾਕੇ ਅੰਦਰ ਘੁੰਮ ਰਹੇ ਹਨ, ਜਦ ਏ. ਐੱਸ. ਆਈ. ਭੁਪਿੰਦਰ ਸਿੰਘ ਪੁਲਸ ਪਾਰਟੀ ਨਾਲ ਭੈੜੇ ਪੁਰਸ਼ਾਂ ਦੀ ਤਲਾਸ਼ ਵਿੱਚ ਇਲਾਕੇ ਅੰਦਰ ਸਰਚ ਕਰ ਰਿਹਾ ਸੀ ਤਾਂ ਇਹ ਤਿੰਨੇ ਨੌਜਵਾਨ ਜੋ ਸੜਕ 'ਤੇ ਪੈਦਲ ਦੌਰਾਂਗਲਾ ਤੋਂ ਤਾਜਪੁਰ ਸਾਇਡ ਨੂੰ ਜਾ ਰਹੇ ਸਨ ਜਦ ਪੁਲਸ ਵੱਲੋਂ ਇਹਨਾਂ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕੀਤਾ ਗਿਆ । ਇਹਨਾਂ ਦੀ ਤਲਾਸ਼ੀ ਲੈਣ 'ਤੇ ਆਰੋਪੀ ਸਲੀਮ ਦੀ ਸੱਜੀ ਡੱਬ ਵਿਚੋਂ ਇੱਕ ਨਜਾਇਜ਼ ਪਿਸਤੌਲ ਬਰਾਮਦ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੁਲਸ ਵੱਲੋਂ ਜਾਂਚ ਪੜਤਾਲ ਕਰਨ ਉਪਰੰਤ ਮੁਲਜ਼ਮ ਸਲੀਮ ਪੁੱਤਰ ਦਾਰ ਮਸੀਹ, ਹੈਪੀ ਮਸੀਹ ਪੁੱਤਰ ਸੱਤਾ ਮਸੀਹ ਵਾਸੀਆਂਨ ਆਦੀ ਅਤੇ ਗੁਰਮੀਤ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਕਲੇਰ ਕਲਾਂ ਥਾਣਾ ਸੇਖਵਾ ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਕਾਰਾ, ਪਤੀ ਤੇ ਨਨਾਣ ਨੇ ਵਿਆਹੁਤਾ ਨਗਨ ਕਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਨ੍ਹਾਂ ਮਰੀਜ਼ਾਂ ਨੂੰ ਮਿਲੇਗਾ 1000 ਰੁਪਏ ਪ੍ਰਤੀ ਮਹੀਨਾ, ਸਰਕਾਰ ਨੇ ਕਰ 'ਤਾ ਐਲਾਨ
NEXT STORY