ਤਰਨਤਾਰਨ(ਰਾਜੂ)-ਜ਼ਿਲ੍ਹਾ ਪੁਲਸ ਤਰਨਤਾਰਨ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਨਸ਼ੀਲਾ ਪਦਾਰਥ ਵੇਚਣ ਵਾਲੇ ਚਾਰ ਵਿਅਕਤੀ ਕਾਬੂ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਤਰਨਤਾਰਨ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਵੈਰੋਵਾਲ ਅਧੀਨ ਏ.ਐੱਸ.ਆਈ ਚਰਨਜੀਤ ਸਿੰਘ ਵੱਲੋਂ ਅੱਡਾ ਸਰਲੀ ਖੁਰਦ ਵਿਚ ਗਸ਼ਤ ਦੌਰਾਨ ਭੁਪਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਸਰਲੀ ਖੁਰਦ ਨੂੰ 6750 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ- ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਾਜ ਦੇ ਮਾਮਲੇ 'ਚ ਵੱਡਾ ਫ਼ੈਸਲਾ! ਕਿਹਾ- 'ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ...'
ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਨਿਸ਼ਾਨ ਸਿੰਘ ਵੱਲੋਂ ਅੱਡਾ ਡੇਹਰਾ ਸਾਹਿਬ ਵਿਚ ਗਸ਼ਤ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਪਿੰਡ ਰਾਹਲ ਨੂੰ 30 ਲੀਟਰ ਲਾਹਣ , ਬਾਲਟਾ ਸਿਲਵਰ, ਪਲਾਸਟਿਕ ਨਾਲੀ ਅਤੇ ਛਕਾਲਾ ਸਮੇਤ ਕਾਬੂ ਕੀਤਾ। ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਏ. ਐੱਸ. ਆਈ. ਹਰਦੀਪ ਸਿੰਘ ਵੱਲੋਂ ਰਾਜਨ ਸਿੰਘ ਉਰਫ ਰਾਜਾ ਪੁੱਤਰ ਜੈਮਲ ਸਿੰਘ ਵਾਸੀ ਰਾਣੀਵਲਾਹ ਨੂੰ 15 ਲੀਟਰ ਲਾਹਣ ਸਮੇਤ ਚਾਲੂ ਭੱਠੀ ਅਤੇ ਇਕ ਬੋਤਲ ਦੇਸੀ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ ਦਿਨਾਂ ਤੱਕ ਕੋਈ ਅਲਰਟ ਨਹੀਂ, ਜਾਣੋ ਹੁਣ ਕਦੋਂ ਪਵੇਗਾ ਮੀਂਹ
ਥਾਣਾ ਖਾਲੜਾ ਦੇ ਏ.ਐੱਸ.ਆਈ. ਗੁਰਨਾਮ ਸਿੰਘ ਵੱਲੋਂ ਸੋਨਾ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਨਾਰਲੀ ਨੂੰ 5250 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ। ਐੱਸ.ਐੱਸ.ਪੀ ਨੇ ਦੱਸਿਆ ਕਿ ਉਕਤ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਖਿਲਾਫ ਆਬਕਾਰੀ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਦੁਕਾਨਦਾਰਾਂ ਲਈ ਇਕ ਹਫ਼ਤੇ ਦਾ ਸਮਾਂ, DC ਵੱਲੋਂ ਵੱਡੇ ਹੁਕਮ ਜਾਰੀ
NEXT STORY