ਤਰਨਤਾਰਨ (ਰਮਨ)-ਥਾਣਾ ਖਾਲੜਾ ਦੀ ਪੁਲਸ ਨੇ ਸਰਹੱਦ ਨੇੜਿਓਂ ਇਕ ਮੁਲਜ਼ਮ ਨੂੰ 503 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜੋ ਗੁਆਂਢੀ ਦੇਸ਼ ਪਾਕਿਸਤਾਨ ਅਤੇ ਦੁਬਈ ਵਿਚ ਬੈਠੇ ਨਸ਼ਾ ਤਸਕਰਾਂ ਨਾਲ ਸਬੰਧ ਬਣਾ ਹੈਰੋਇਨ ਦੀਆਂ ਖੇਪਾਂ ਮੰਗਵਾਉਂਦਾ ਸੀ। ਪੁਲਸ ਨੇ ਮੁਲਜ਼ਮ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27 ਤਰੀਖ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਪ੍ਰੈੱਸ ਕਾਨਫਰਸ ਦੌਰਾਨ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਭਿੱਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਦੀ ਪੁਲਸ ਵੱਲੋਂ ਜਦੋਂ ਇਲਾਕੇ ਵਿਚ ਗਸ਼ਤ ਕੀਤੀ ਜਾ ਰਹੀ ਸੀ ਤਾਂ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਇਕ ਵਿਅਕਤੀ ਇਲਾਕੇ ਵਿਚ ਘੁੰਮ ਰਿਹਾ ਹੈ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ ਨਸ਼ੀਲਾ ਪਦਾਰਥ ਜਾਂ ਕੋਈ ਵਸਤੂ ਬਰਾਮਦ ਹੋ ਸਕਦੀ ਹੈ। ਜਿਸ ਦੇ ਚੱਲਦਿਆਂ ਪੁਲਸ ਨੇ ਪਿੰਡ ਵਾਂ ਤਾਰਾ ਸਿੰਘ ਵਿਖੇ ਸ਼ੱਕੀ ਵਿਅਕਤੀ ਨੂੰ ਰੋਕਦੇ ਹੋਏ, ਉਸ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ ਇਕ ਪੈਕਟ ਹੈਰੋਇਨ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, ਪ੍ਰਸ਼ਾਸਨ ਵੱਲੋਂ Alert ਜਾਰ
ਡੀ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਰਾਜ ਸਿੰਘ ਉਰਫ ਰਾਜੂ ਪੁੱਤਰ ਦਰਸਨ ਸਿੰਘ ਵਾਸੀ ਕਿਲਾ ਪੱਤੀ ਵਜੋਂ ਹੋਈ ਹੈ ਅਤੇ ਬਰਾਮਦ ਪੈਕਟ ਪੀਲੇ ਰੰਗ ਦਾ, ਜਿਸ ਉਪਰ ਤਾਂਬੇ ਦੀ ਕੁੰਡੀ ਲੱਗੀ ਹੋਈ ਸੀ, ਜਿਸ ਨੂੰ ਚੈਕ ਕੀਤਾ ਤਾਂ ਉਸ ’ਚੋਂ 503 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਪੈਕਿੰਗ ਮਟੀਰੀਅਲ 34 ਗ੍ਰਾਮ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਹਾਸਲ ਕੀਤੇ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਦੇ ਸਬੰਧ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਹਨ, ਜਿਸ ਵੱਲੋਂ ਡਰੋਨ ਦੀ ਮਦਦ ਨਾਲ ਹੈਰੋਇਨ ਦੀ ਖੇਪ ਮੰਗਵਾਈ ਜਾਂਦੀ ਸੀ। ਦੋਸ਼ੀ ਦੀ ਗੱਲਬਾਤ ਪਕਿਸਤਾਨ ਅਤੇ ਦੁਬਈ ਵਿਚ ਹੁੰਦੀ ਰਹੀ ਹੈ, ਜਿਸ ਦੀ ਜਾਂਚ ਪੁਲਸ ਵੱਲੋਂ ਜਾਰੀ ਹੈ।
ਇਹ ਵੀ ਪੜ੍ਹੋ-ਪੰਜਾਬ ਦੀ ਵੱਡੀ ਦਾਣਾ ਮੰਡੀ 'ਚ ਲੱਗੀਆਂ ਵਿਸ਼ੇਸ਼ ਪਾਬੰਦੀਆਂ, ਆੜ੍ਹਤੀਆ ਐਸੋਸੀਏਸ਼ਨ ਨੇ ਬਣਾਏ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ 'ਚ ਪਾਣੀ ਛੱਡਣ ਕਾਰਨ ਟੁੱਟਿਆ 7 ਪਿੰਡਾਂ ਦਾ ਲਿੰਕ, Alert ਜਾਰੀ
NEXT STORY