ਦੀਨਾਨਗਰ(ਗੋਰਾਇਆ)- ਪੁਰਾਣਾ ਸ਼ਾਲਾ ਪੁਲਸ ਅਤੇ ਅਕਾਊਂਟਰ ਇੰਟੈਲੀਜੈਂਸੀ ਗੁਰਦਾਸਪੁਰ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਚਾਰ ਕਿੱਲੋ ਅਫੀਮ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਗੁਰਦਾਸਪੁਰ ਹਰੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਖਿਲਾਫ ਪੂਰੀ ਸਖ਼ਤੀ ਨਾਲ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸੇ ਤਹਿਤ ਪੁਰਾਣਾ ਸ਼ਾਲਾ ਪੁਲਸ ਵੱਲੋਂ 11-2-25 ਨੂੰ ਦੋ ਵਿਅਕਤੀਆਂ ਨੂੰ ਡੇਢ ਕਿਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਜਦ ਉਨ੍ਹਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੀਰਾ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਠੀਕਰਵਾਲ ਨੂੰ ਅਫੀਮ ਵੇਚਣੀ ਸੀ, ਜਿਸ ’ਤੇ ਦੋਸ਼ੀ ਹੀਰਾ ਸਿੰਘ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ- ਸਰਕਾਰੀ ਬਾਬੂ ਜ਼ਰਾ ਹੋ ਜਾਓ ਹੁਸ਼ਿਆਰ, ਜਾਰੀ ਹੋ ਗਏ ਅਹਿਮ ਹੁਕਮ
ਪੁਲਸ ਮੁਖੀ ਨੇ ਦੱਸਿਆ ਕਿ ਹੀਰਾ ਸਿੰਘ ਵੱਲੋਂ ਦਿੱਤੀ ਗਈ ਸੂਚਨਾ ’ਤੇ ਪੁਲਿਸ ਨੇ 2 ਕਿਲੋ 500 ਗ੍ਰਾਮ ਅਫੀਮ ਬਰਾਮਦ ਕੀਤੀ। ਇਸ ਤਰ੍ਹਾਂ ਹੁਣ ਤੱਕ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਤੋਂ 4 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅੱਜ ਇਸ ਸਬੰਧੀ ਐੱਸ. ਪੀ. ਡੀ. ਗੁਰਦਾਸਪੁਰ ਬਲਵਿੰਦਰ ਸਿੰਘ ਰੰਧਾਵਾ ਅਤੇ ਏ. ਐੱਸ. ਪੀ. ਦੀਨਾਨਗਰ ਦਿਲਪ੍ਰੀਤ ਸਿੰਘ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਧਰਵਿੰਦਰ ਸ਼ਾਹ ਪੁੱਤਰ ਉਪਿੰਦਰ ਸ਼ਾਹ ਵਾਸੀ ਹਰਪੁਰ ਕਲਾਂ ਬਿਹਾਰ, ਬਬੱਲੂ ਯਾਦਵ ਪੁੱਤਰ ਗਗਨ ਦੇਵ ਰਾਏ ਵਾਸੀ ਹਰਪੁਰ ਬਿਹਾਰ ਅਤੇ ਹੀਰਾ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਠੀਕਕਰਵਾਲ ਥਾਣਾ ਕਾਹਨੂੰਵਾਨ ਵਿਰੁੱਧ ਪੁਰਾਣਾ ਸਾਲਾ ਪੁਲਸ ਸ਼ਟੇਸਨ ਵਿਚ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ਾਇਰਿੰਗ ਕਰ ਪਿੰਡ ’ਚ ਦਹਿਸ਼ਤ ਫੈਲਾਉਣ ਦਾ ਮਾਮਲਾ, ਪਿੰਡ ਵਾਸੀਆਂ ਨੇ ਪੁਲਸ ਨੂੰ ਦਰਖ਼ਾਸਤ ਦੇ ਕੇ ਮੰਗਿਆ ਇਨਸਾਫ਼
NEXT STORY