ਸ੍ਰੀ ਹਰਗੋਬਿੰਦਪੁਰ ਸਾਹਿਬ (ਬਾਬਾ): ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ ਜੀ ਦੀਆਂ ਹਦਾਇਤਾਂ, ਰਾਜੇਸ਼ ਕੱਕੜ ਡੀ.ਐੱਸ.ਪੀ. ਸਬ ਡਿਵੀਜ਼ਨ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਪੁਲਸ ਥਾਣਾ ਸ੍ਰੀ ਹਰਗੋਬਿੰਦ ਸਾਹਿਬ ਮੁਖੀ ਇੰਸਪੈਕਟਰ ਸਤਪਾਲ ਸਿੰਘ ਦੀ ਅਗਵਾਈ ਹੇਠ ਪੁਲਸ ਚੌਂਕੀ ਹਰਚੋਵਾਲ ਦੇ ਇੰਚਾਰਜ ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਪੁਲ ਨਹਿਰ ਭਾਮੜੀ 'ਤੇ ਨਾਕਾ ਲਗਾਇਆ ਹੋਇਆ ਸੀ।
ਇਸ ਦੌਰਾਨ ਇਕ ਨੌਜਵਾਨ ਬਿਨਾਂ ਨੰਬਰ ਪਲੇਟ ਸਪਲੈਂਡਰ ਮੋਟਰਸਾਈਕਲ 'ਤੇ ਆ ਰਿਹਾ ਸੀ ਜਿਸ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ ਪੱਤਰ ਚੈੱਕ ਕਰਾਉਣ ਲਈ ਕਿਹਾ ਤਾਂ ਉਹ ਮੋਟਰਸਾਈਕਲ ਦੇ ਕਾਗਜ਼ ਪੱਤਰ ਚੈੱਕ ਨਾ ਕਰਵਾ ਸਕਿਆ ਅਤੇ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ। ਪੁਲਸ ਪਾਰਟੀ ਵੱਲੋਂ ਜਦੋਂ ਸਖ਼ਤੀ ਨਾਲ ਉਸ ਤੋਂ ਪੁੱਛਗਿਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਂ ਗੁਰਸੇਵਕ ਸਿੰਘ ਉਰਫ ਕਿਰਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਭਰਥ ਦੱਸਿਆ ਅਤੇ ਕਿਹਾ ਕਿ ਉਸ ਨੇ ਇਹ ਮੋਟਰਸਾਈਕਲ ਚੋਰੀ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ- ਨਿਵੇਕਲੀ ਪਹਿਲ : ਹੁਣ ਸਰਕਾਰੀ ਸਕੂਲ ਖ਼ਰੀਦਣਗੇ ਜੇਲ੍ਹਾਂ 'ਚ ਬੰਦ ਕੈਦੀਆਂ ਵੱਲੋਂ ਬਣਾਇਆ ਗਿਆ ਫਰਨੀਚਰ
ਜਦੋਂ ਪੁਲਸ ਨੇ ਹੋਰ ਸਖ਼ਤੀ ਕੀਤੀ ਤਾਂ ਉਸ ਨੇ ਚੋਰੀ ਦੇ 10 ਹੋਰ ਮੋਟਰਸਾਈਕਲ ਪੁਲਸ ਨੂੰ ਬਰਾਮਦ ਕਰਵਾਏ ਅਤੇ ਦੱਸਿਆ ਕਿ ਉਸ ਨੇ ਇਹ ਸਾਰੇ ਮੋਟਰਸਾਈਕਲ ਆਪਣੇ ਸਾਥੀਆਂ ਵਿਸਾਲ ਉਰਫ਼ ਮਧੂ ਪੁੱਤਰ ਬਲਵਿੰਦਰ ਸਿੰਘ ਵਾਸੀ ਗੰਡੇਕੇ ਅਤੇ ਸਾਹਿਲਪ੍ਰੀਤ ਸਿੰਘ ਉਰਫ਼ ਸਾਹਿਲ ਪੁੱਤਰ ਸੁਖਦੇਵ ਸਿੰਘ ਪਿੰਡ ਭਰਥ, ਜਸਵਿੰਦਰ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਚੋਣੇ ਨਾਲ ਮਿਲ ਕੇ ਚੋਰੀ ਕੀਤੇ ਹਨ। ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਮੁਕੱਦਮਾ ਨੰਬਰ 60 ਮਿਤੀ 20/6/24 ਆਈ.ਪੀ.ਸੀ. ਤਹਿਤ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਸ਼ਵ ਚੈਂਪੀਅਨ ਟੀਮ ਇੰਡੀਆ ਨੂੰ BCCI ਦਾ ਵੱਡਾ ਤੋਹਫ਼ਾ, 125 ਕਰੋੜ ਰੁਪਏ ਦਾ ਚੈੱਕ ਟੀਮ ਨੂੰ ਕੀਤਾ ਭੇਂਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
11 ਲੱਖ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਵਿਰੁੱਧ ਕੇਸ ਦਰਜ
NEXT STORY