ਦੀਨਾਨਗਰ/ਗੁਰਦਾਸਪੁਰ (ਕਪੂਰ, ਵਿਨੋਦ)-ਦੀਨਾਨਗਰ ਨੇੜਲੇ ਪਿੰਡ ਡੀਡਾ ਸਾਂਸੀਆ ’ਚ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋਣ ਤੋਂ ਬਾਅਦ ਐੱਸ. ਐੱਸ. ਪੀ. ਹਰੀਸ਼ ਦਾਇਮਾ ਦੀ ਅਗਵਾਈ ’ਚ ਪਿੰਡ ਡੀਡਾ ਸਾਂਸੀਆ ਨੂੰ ਪੂਰੀ ਤਰ੍ਹਾਂ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਐੱਸ. ਐੱਸ. ਪੀ. ਨੇ ਦੱਸਿਆ ਕਿ ਮਰਨ ਵਾਲੇ ਤਿੰਨ ਨੌਜਵਾਨ ਪ੍ਰਿੰਸ ਮਲਹੋਤਰਾ ਪੁੱਤਰ ਰਾਮਕ੍ਰਿਸ਼ਨ ਵਾਸੀ ਸਹੋਦਾ (ਪਠਾਨਕੋਟ), ਜਦਕਿ ਦੂਜੇ ਮ੍ਰਿਤਕ ਦੀ ਪਛਾਣ ਰਾਕੇਸ਼ ਪੁੱਤਰ ਮੁਨਸ਼ੀ ਰਾਮ ਵਾਸੀ ਬਸੰਤਪੁਰ ਥਾਣਾ ਲੱਖਣਪੁਰ ਅਤੇ ਸਚਿਨ ਪੁੱਤਰ ਹੇਮਰਾਜ, ਲੱਖਣਪੁਰ, ਜੰਮੂ-ਕਸ਼ਮੀਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦਿਆਂ 17 ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਖ਼ਿਲਾਫ਼ ਧਾਰਾ 304, 120ਬੀ, 27/29 ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਹ ਸਾਰੇ ਮੁਲਜ਼ਮ ਪਿੰਡ ਡੀਡਾ ਸਾਂਸੀਆ ਅਤੇ ਅਵਾਂਖਾ ਦੇ ਵਸਨੀਕ ਹਨ, ਇਨ੍ਹਾਂ ’ਚੋਂ 5 ਮੁਲਜ਼ਮਾਂ ਗੁਲਸ਼ਨ ਉਰਫ਼ ਟੋਨੀ ਪੁੱਤਰ ਮਲਕੀਤ, ਦਰਸ਼ਨ ਪੁੱਤਰ ਹੇਮਰਾਜ, ਰੀਟਾ ਪਤਨੀ ਦਰਸ਼ਨ ਲਾਲ, ਸੰਤੋਸ਼ ਕੁਮਾਰੀ ਪਤਨੀ ਸੋਨੂੰ ਅਤੇ ਪੁਸ਼ਪਾ ਪਤਨੀ ਹਰਦੀਪ ਸਾਰੇ ਵਾਸੀ ਡੀਡਾ ਸਾਂਸੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਐੱਸ. ਐੱਸ. ਪੀ. ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ। ਕਰੀਬ 300 ਪੁਲਸ ਮੁਲਾਜ਼ਮਾਂ ਨਾਲ ਪਿੰਡ ਨੂੰ ਸੀਲ ਕਰ ਕੇ ਤਲਾਸ਼ੀ ਲਈ ਗਈ। ਪੁਲਸ ਇਸ ਮਾਮਲੇ ’ਚ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਪੰਜ ਨਸ਼ਾ ਸਮੱਗਲਰਾਂ ਦੀ ਜਾਇਦਾਦ, ਜਿਸ ਦੀ ਕੀਮਤ ਕਰੀਬ ਢਾਈ ਕਰੋੜ ਰੁਪਏ ਸੀ, ਨੂੰ ਜ਼ਬਤ ਕਰ ਲਿਆ ਗਿਆ ਹੈ। ਜਦਕਿ ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ
ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਧੰਦੇ ’ਚ ਸ਼ਾਮਲ ਵਿਅਕਤੀਆਂ ਵੱਲੋਂ ਇਕੱਠੀ ਕੀਤੀ ਗਈ ਜਾਇਦਾਦ ਨੂੰ ਪੂਰੀ ਜਾਂਚ ਤੋਂ ਬਾਅਦ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਸ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜੋ ਵੀ ਵਿਅਕਤੀ ਨਸ਼ਿਆਂ ’ਚ ਸ਼ਾਮਲ ਪਾਇਆ ਗਿਆ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਤਲਾਸ਼ੀ ਮੁਹਿੰਮ ਦੌਰਾਨ ਡੀ. ਐੱਸ. ਪੀ. ਸੁਖਵਿੰਦਰ ਪਾਲ ਸਿੰਘ ਤੋਂ ਇਲਾਵਾ ਕਈ ਹੋਰ ਪੁਲਸ ਅਧਿਕਾਰੀ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ- ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਨਸ਼ਾ ਸਮੱਗਲਰਾਂ ਵਿਰੁੱਧ ਚਲਾਇਆ ਸਰਚ ਅਭਿਆਨ
NEXT STORY