ਤਰਨਤਾਰਨ(ਰਮਨ)- ਬਿਜਲੀ ਦੇ ਟ੍ਰਾਂਸਫਾਰਮਰਾਂ ’ਚੋਂ ਤੇਲ ਕੱਢਣ ਵਾਲੇ ਦੋ ਮੁਲਜ਼ਮਾਂ ਨੂੰ ਪਿੰਡ ਵਾਸੀਆਂ ਵਲੋਂ ਰਾਤ ਸਮੇਂ ਮੌਕੇ ’ਤੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਕਾਬੂ ਕੀਤੇ ਤੇਲ ਚੋਰਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ। ਇਸ ਸਬੰਧੀ ਥਾਣਾ ਸਦਰ ਤਰਨਤਰਨ ਦੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੁਲਸ ਨੇ ਮੁਲਜ਼ਮਾਂ ਪਾਸੋਂ ਕੈਨ, ਪਲਾਸਟਿਕ ਦੇ ਡਰੰਮ, ਪਾਈਪਾਂ ਅਤੇ ਟਰਾਂਸਫਾਰਮਰ ਖੋਲ੍ਹਣ ਲਈ ਵਰਤੀਆਂ ਜਾਣ ਵਾਲੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਹਨ।
ਇਹ ਵੀ ਪੜ੍ਹੋ : CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੀਤੇ ਕੱਲ੍ਹ ਥਾਣਾ ਸਦਰ ਤਰਨਤਰਨ ਅਧੀਨ ਆਉਂਦੇ ਪਿੰਡ ਕਲੇਰ ਦੀ ਫਿਰਨੀ ਵਿਖੇ ਰਾਤ ਸਮੇਂ ਟਰਾਂਸਫਾਰਮਰ ਵਿਚੋਂ ਤੇਲ ਕੱਢਣ ਵਾਲੇ ਦੋ ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਜਿਨ੍ਹਾਂ ਨੂੰ ਬਾਅਦ ਵਿਚ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਰਨ ਦੇ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਟਰਾਂਸਫਾਰਮਰ ’ਚੋਂ ਤੇਲ ਕੱਢਣ ਵਾਲੇ ਦੋ ਮੁਲਜ਼ਮਾਂ ਜਿਨ੍ਹਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮੰਨੂ ਪੁੱਤਰ ਮੇਜਰ ਸਿੰਘ ਵਾਸੀ ਗਲੀ ਬਾਬਾ ਸੇਵਾ ਸਿੰਘ ਵਾਲੀ ਮੁਰਾਦਪੁਰ ਅਤੇ ਮਹਾਂਵੀਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਗਲੀ ਜੋਗੇ ਵਾਲੀ ਮੁਰਾਦਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਪਾਸੋਂ ਪੁਲਸ ਨੇ 10 ਲੀਟਰ ਟਰਾਂਸਫਾਰਮਰ ਦਾ ਤੇਲ, ਖਾਲੀ ਕੈਨ, ਡਰੰਮ, ਪਾਈਪਾਂ , ਪਲਾਸਟਿਕ ਦੀਆਂ ਬੋਤਲਾਂ, ਦੋ ਚਾਬੀਆਂ ਨੱਟ ਬੋਲਟ ਖੋਲਣ ਵਾਲੀਆਂ ਆਦਿ ਨੂੰ ਬਰਾਮਦ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
NEXT STORY