ਪੁਰਾਣਾ ਸ਼ਾਲਾ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਨਾਕੇ ਦੌਰਾਨ ਦੋ ਕਾਰ ਸਵਾਰਾਂ ਕੋਲੋਂ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਫੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਰਾਣਾ ਸ਼ਾਲਾ ਥਾਣਾ ਮੁਖੀ ਮੈਡਮ ਕਰਿਸ਼ਮਾ ਨੇ ਦੱਸਿਆ ਕਿ ਸਲਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਜਦੋਂ ਇਕ ਸਵਿਫਟ ਡਿਜ਼ਾਇਰ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਕਾਰ 'ਚੋਂ ਪਲਾਸਟਿਕ ਕੈਨਾਂ ਵਿੱਚ ਪਾਈ ਹੋਈ 1,50,000 ਮਿਲੀ ਲੀਟਰ (200 ਬੋਤਲ) ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ- ਰੋਟੀ ਖਾਣ ਲਈ ਲੈਣ ਗਈ ਸੀ ਪਾਣੀ, ਫਰਿੱਜ ਕੋਲ ਬੈਠੇ ਸੱਪ ਨੇ ਮਾਰਿਆ ਡੰਗ, BA ਦੀ ਵਿਦਿਆਰਥਣ ਦੀ ਹੋਈ ਮੌਤ
ਪੁਲਸ ਵੱਲੋਂ ਇਸ ਦੀ ਸਾਰੀ ਜਾਂਚ ਪੜਤਾਲ ਕਰਨ ਉਪਰੰਤ ਜਾਰਜ ਮਸੀਹ ਪੁੱਤਰ ਗੁਲਾਮ ਮਸੀਹ ਅਤੇ ਅਸ਼ੋਕ ਮਸੀਹ ਪੁੱਤਰ ਜੈਮਿਸ ਮਸੀਹ ਵਾਸੀ ਗੋਤਹ ਪੋਕਰ ਥਾਣਾ ਤਿੱਬੜ ਪੁਲਸ ਵੱਲੋਂ ਦੋਵਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਸਖ਼ਤ ਹੋਇਆ ਪ੍ਰਸ਼ਾਸਨ ; ਪਲਾਟ 'ਚ ਮਿਲੀ ਗੰਦਗੀ ਜਾਂ ਕੁੱਤੇ ਨੇ ਸੜਕ 'ਤੇ ਕੀਤੀ 'ਪੌਟੀ' ਤਾਂ ਮਾਲਕ ਨੂੰ ਹੋਵੇਗਾ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਵਾਂ ਮੁਖੀ ਥਾਪੇ ਜਾਣ ਦੀਆਂ ਖ਼ਬਰਾਂ ਵਿਚਾਲੇ ਡੇਰਾ ਬਿਆਸ ਦਾ ਇਕ ਹੋਰ ਬਿਆਨ ਆਇਆ ਸਾਹਮਣੇ
NEXT STORY