ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਬੀਤੀ ਦਿਨੀ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਨੇੜੇ ਇੱਕ ਮੋਬਾਇਲ ਵਾਲੀ ਦੁਕਾਨ ਤੋਂ ਮੋਬਾਇਲ ਵੇਖਣ ਦੇ ਬਹਾਨੇ ਆਏ ਨੌਜਵਾਨ ਮੋਬਾਈਲ ਲੈ ਕੇ ਮੋਟਰਸਾਈਕਲ 'ਤੇ ਫਰਾਰ ਹੋ ਗਏ। ਦੋਵਾਂ ਨੌਜਵਾਨਾਂ ਨੂੰ ਪੁਲਸ ਵੱਲੋਂ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਦੁਕਾਨਦਾਰ ਚੈਂਚਲ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਬਹਿਰਾਮਪੁਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅੱਡਾ ਬਹਿਰਾਮਪੁਰ ਵਿਖੇ ਚੈਂਚਲ ਟੈਲੀਕਾਮ ਨਾਮ ਦੀ ਦੁਕਾਨ 'ਤੇ ਮੋਬਾਇਲ ਵੇਚਣ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ - ਵਿਦੇਸ਼ ਗਏ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ, ਵਿਧਵਾ ਮਾਂ 'ਤੇ ਟੁੱਟਾ ਦੁੱਖਾਂ ਦਾ ਪਹਾੜ
ਮਿਤੀ 02.04.2024 ਨੂੰ ਉਹ ਆਪਣੀ ਦੁਕਾਨ 'ਤੇ ਮੌਜੂਦ ਸੀ ਕਿ ਸ਼ਾਮ 5 ਵਜੇ ਦੇ ਕਰੀਬ ਇੱਕ ਨੋਜਵਾਨ ਉਸਦੀ ਦੁਕਾਨ 'ਤੇ ਪੁਰਾਣਾ ਮੋਬਾਇਲ ਖਰੀਦਣ ਲਈ ਆਇਆ ਅਤੇ ਇਸਦਾ ਇੱਕ ਸਾਥੀ ਦੁਕਾਨ ਦੇ ਬਾਹਰ ਮੋਟਰ ਸਾਇਕਲ ਸਟਾਰਟ ਕਰਕੇ ਖੜਾ ਰਿਹਾ। ਜਦ ਉਹ ਇਸਨੂੰ ਪੁਰਾਣਾ ਮੋਬਾਇਲ ਦਿਖਾਉਣ ਲੱਗਾ ਤਾਂ ਦੋਸ਼ੀ ਵਲੋਂ ਉਸਦੇ ਹੱਥ ਵਿੱਚ ਫੜਿਆ ਮੋਬਾਇਲ ਝਪਟ ਮਾਰ ਕੇ ਖੋਹ ਲਿਆ ਅਤੇ ਬਾਹਰ ਖੜ੍ਹੇ ਆਪਣੇ ਸਾਥੀ ਦੇ ਮੋਟਰ ਸਾਇਕਲ 'ਤੇ ਸਵਾਰ ਹੋ ਕੇ ਗੁਰਦਾਸਪੁਰ ਵਾਲੀ ਸਾਈਡ ਨੂੰ ਫਰਾਰ ਹੋ ਗਏ।
ਇਹ ਵੀ ਪੜ੍ਹੋ : ਬਠਿੰਡਾ 'ਚ ਭਾਜਪਾ ਆਗੂਆਂ ਦੇ ਦਾਖ਼ਲੇ 'ਤੇ ਪਾਬੰਦੀ, ਪੋਸਟਰ 'ਚ ਲਿਖਿਆ- 'ਕਿਸਾਨ ਦਾ ਦਿੱਲੀ ਜਾਣਾ ਬੰਦ, ਭਾਜਪਾ ਦਾ...
ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਪਿੰਡ ਕੋਠੇ ਮਜੀਠੀ ਮੋੜ ਵਿਖੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਮੁਲਜ਼ਮਾਂ ਦੀ ਪਛਾਣ ਦਲਜੀਤ ਸਿੰਘ ਉਰਫ ਨਿੱਕਾ ਪੁੱਤਰ ਕੁਲਦੀਪ ਸਿੰਘ ਵਾਸੀ ਸ਼ਾਹਪੁਰ ਥਾਣਾ ਦੋਰਾਂਗਲਾ ਤੇ ਪ੍ਰਿੰਸਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਦੋਰਾਂਗਲਾ ਵਜੋਂ ਦੱਸੀ ਗਈ ਹੈ। ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਕਾਰਨ ਸਵਾਰੀਆਂ ਨਾਲ ਭਰੀ ਬੱਸ ਡਰੇਨ 'ਚ ਪਲਟੀ, ਮੌਕੇ 'ਤੇ ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ
NEXT STORY