ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਸ਼ੂਗਰ ਮਿੱਲ ਪਨਿਆੜ ਨੇੜੇ ਹਾਈਟੈੱਕ ਚੈਕਿੰਗ ਨਾਕੇ 'ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਦੀਨਾਨਗਰ ਪੁਲਸ ਨੇ ਇੱਕ ਸਕਾਰਪੀਓ ਗੱਡੀ ਨੂੰ ਚੈਕਿੰਗ ਲਈ ਰੋਕਿਆ ਅਤੇ ਜਦੋਂ ਉਸ ਦੀ ਚੈਕਿੰਗ ਕੀਤੀ ਗਈ ਤਾਂ ਉਸ 'ਚ ਸਵਾਰ ਇੱਕ ਨੌਜਵਾਨ ਕੋਲੋਂ ਇੱਕ 32 ਬੋਰ ਪਿਸਤੌਲ ਮੈਗਜ਼ੀਨ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੌਰਾਨ ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ
ਜਾਣਕਾਰੀ ਦਿੰਦਿਆਂ ਦੀਨਾਨਗਰ ਥਾਣੇ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਨੂੰ ਦੇਖਦੇ ਹੋਏ ਦੀਨਾਨਗਰ ਸ਼ੂਗਰ ਮਿੱਲ ਪਨਿਆੜ ਨੇੜੇ ਹਾਈਟੈੱਕ ਨਾਕਾ ਲਗਾਇਆ ਗਿਆ ਹੈ, ਜਦ ਘਰੋਟਾ ਮੋੜ ਵੱਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸ਼ਹਿਰ ਵੱਲੋਂ ਸਕਾਰਪੀਓ ਗੱਡੀ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਬਿਕਰਮ ਪਾਲ ਉਰਫ਼ ਬਿੱਕਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਸਠਿਆਲੀ ਚਲਾ ਰਿਹਾ ਸੀ, ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਉਸ ਕੋਲ ਇੱਕ 32 ਬੋਰ ਦਾ ਪਿਸਤੌਲ, ਮੈਗਜ਼ੀਨ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸਨੇ ਇਹ ਪਿਸਤੌਲ ਕਿੱਥੋਂ ਲਿਆ ਸੀ ਅਤੇ ਕਿਸ ਇਰਾਦੇ ਨਾਲ ਲਿਆ ਸੀ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਜਰਮਨ ਦਾ ਵਿਅਕਤੀ, ਹਜ਼ਾਰਾਂ ਕਿਲੋਮੀਟਰ ਦਾ ਸਫ਼ਰ ਸਾਈਕਲ 'ਤੇ ਕੀਤਾ ਤੈਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਸ ਏਜੰਸੀ ਦੇ ਕੰਪਿਊਟਰ ਆਪ੍ਰੇਟਰ ਤੋਂ 1,75000 ਦੀ ਲੁੱਟ ਕਰਨ ਵਾਲੇ 3 ਲੁਟੇਰੇ ਗ੍ਰਿਫ਼ਤਾਰ
NEXT STORY