ਬਟਾਲਾ/ਸ੍ਰੀ ਅੱਚਲ ਸਾਹਿਬ(ਬੇਰੀ, ਗੋਰਾ ਚਾਹਲ)-ਬੀਤੇ ਦਿਨ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਜੈਤੋਸਰਜਾ ਵਿਖੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਥਾਣਾ ਰੰਗੜ ਨੰਗਲ ਦੀ ਪੁਲਸ ਵੱਲੋਂ ਇਸ ਸਬੰਧੀ ਕੇਸ ਵੀ ਦਰਜ ਕੀਤਾ ਗਿਆ ਸੀ। ਅੱਜ ਪੁਲਸ ਨੇ ਇਸ ਮਾਮਲੇ ’ਚ ਲੋੜੀਂਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!
ਇਸ ਸਬੰਧੀ ਐੱਸ. ਐੱਚ. ਓ. ਹਰਮੀਕ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਅਤੇ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਪਿੰਡ ਜੈਤੋ ਸਰਜਾ ਵਿਖੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਵਿਚ 2 ਨੌਜਵਾਨ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ
ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਵੱਲੋਂ ਕੇਸ ਵੀ ਦਰਜ ਕੀਤਾ ਗਿਆ ਸੀ ਅਤੇ ਅੱਜ ਪੁਲਸ ਨੇ ਇਸ ਮਾਮਲੇ ’ਚ ਲੋੜੀਂਦੇ ਵਿਅਕਤੀ ਰਵਿੰਦਰ ਸਿੰਘ ਵਾਸੀ ਜੈਤੋ ਸਰਜਾ ਨੂੰ ਟੀ ਪੁਆਇੰਟ ਜੈਤੋ ਸਰਜਾ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਉਕਤ ਵਿਅਕਤੀ ਵਿਰੁੱਧ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ’ਚ ਬਾਕੀ ਰਹਿੰਦੇ ਵਿਅਕਤੀ ਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਏ. ਐੱਸ. ਆਈ ਅਵਤਾਰ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ ਕੁਹਾੜ, ਏ.ਐੱਸ.ਆਈ ਜਤਿੰਦਰ ਪਾਲ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!
NEXT STORY