ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਇਲਾਕੇ ’ਚ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਅੱਡਾ ਅੱਚਲ ਸਾਹਿਬ ਵਿਖੇ ਹਾਈਟੈੱਕ ਨਾਕਾਬੰਦੀ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨ ਮੌਕੇ ਥਾਣਾ ਰੰਗੜ ਨੰਗਲ ਦੇ ਨਵ-ਨਿਯੁਕਤ ਐੱਸ. ਐੱਚ. ਓ. ਗੁਰਇਕਬਾਲ ਸਿੰਘ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
ਉਨ੍ਹਾਂ ਕਿਹਾ ਕਿ ਅੱਜ ਡੀ. ਜੀ. ਪੀ. ਪੰਜਾਬ, ਐੱਸ. ਐੱਸ. ਪੀ. ਬਟਾਲਾ ਡਾ. ਮਹਿਤਾਬ ਸਿੰਘ, ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਦੀਆਂ ਹਦਾਇਤਾਂ ਅਨੁਸਾਰ ਅੱਡਾ ਅੱਚਲ ਸਾਹਿਬ ਵਿਖੇ ਨਾਕਾਬੰਦੀ ਕਰਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਵਾਹਨਾਂ ’ਤੇ ਲਾਏ ਗਏ ਪ੍ਰੈਸ਼ਰ ਹਾਰਨ ਅਤੇ ਕਾਲੀਆਂ ਫ਼ਿਲਮਾਂ ਵੀ ਉਤਾਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਇਲਾਕਾ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਪੁਲਸ ਇਲਾਕੇ ’ਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦੇਵੇਗੀ।
ਇਹ ਵੀ ਪੜ੍ਹੋ- ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
ਇਸ ਮੌਕੇ ਉਨ੍ਹਾਂ ਨਾਲ ਏ. ਐੱਸ. ਆਈ. ਹਰਪਿੰਦਰ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ ਕੋਹਾੜ, ਏ. ਐੱਸ. ਆਈ. ਪਲਵਿੰਦਰ ਸਿੰਘ ਸੋਹਲ, ਏ. ਐੱਸ. ਆਈ. ਅਵਤਾਰ ਸਿੰਘ ਪੱਡਾ, ਏ. ਐੱਸ. ਆਈ. ਜਤਿੰਦਰਪਾਲ ਸਿੰਘ ਸਹਾਰੀ, ਹਰਦੇਵ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਦਿਨ ਅਹਿਮ
NEXT STORY