ਬਟਾਲਾ/ਸ੍ਰੀ ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਨਵੇਂ ਸਾਲ ਤੇ ਲੋਹੜੀ ਦੇ ਤਿਉਹਾਰ ਦੇ ਮੱਦੇਨਜ਼ਰ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਹਰਮੀਕ ਸਿੰਘ ਨੇ ਸਮੇਤ ਪੁਲਸ ਪਾਰਟੀ ਬਾਜ਼ਾਰਾਂ, ਮੁੱਖ ਸੜਕਾਂ, ਹੋਟਲ-ਰੈਸਟੋਰੈਂਟ ਸਮੇਤ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪੁਲਸ ਨੇ ਸਾਫ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸ. ਐੱਚ. ਓ. ਹਰਮੀਕ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਬਟਾਲਾ ਡਾ.ਮਹਿਤਾਬ ਸਿੰਘ, ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਹਰੀਸ਼ ਬਹਿਲ ਦੇ ਨਿਰਦੇਸ਼ਾਂ ਤਹਿਤ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਇਸ ਸਮੇਂ ਐੱਸ. ਐੱਚ. ਓ. ਹਰਮੀਕ ਸਿੰਘ ਨੇ ਦੁਕਾਨਦਾਰਾਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਨੇ ਚਾਈਨਾ ਡੋਰ ਦੀ ਵਿਕਰੀ ਕੀਤੀ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਚਾਈਨਾ ਖੂਨੀ ਰੂਪੀ ਡੋਰ ਤੋਂ ਗੁਰੇਜ਼ ਕੀਤਾ ਜਾਵੇ ਅਤੇ ਉਸ ਦੀ ਜਗ੍ਹਾ ’ਤੇ ਧਾਗੇ ਵਾਲੀ ਡੋਰ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਅਣਸੁਖਾਵੀਂ ਕੋਈ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਜੇ ਕੋਈ ਦੁਕਾਨਦਾਰ ਡੋਰ ਵੇਚਦਾ ਜਾਂ ਸਟੋਰ ਕਰਦਾ ਹੈ ਤਾਂ ਉਸ ਦੀ ਸੂਚਨਾ ਵੀ ਪੁਲਸ ਨੂੰ ਦਿੱਤੀ ਜਾਵੇ ਤਾਂ ਜੋ ਇਹੋ ਜਿਹੇ ਭੈੜੇ ਅਨਸਰਾਂ ’ਤੇ ਸਖਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇ। ਇਸ ਮੌਕੇ ਏ. ਐੱਸ. ਆਈ. ਹਰਜਿੰਦਰ ਸਿੰਘ ਕੋਹਾੜ, ਏ. ਐੱਸ. ਆਈ. ਜਤਿੰਦਰ ਪਾਲ ਸਿੰਘ ਸਹਾਰੀ, ਏ. ਐੱਸ. ਆਈ. ਹਰਪਿੰਦਰ ਸਿੰਘ, ਏ. ਐੱਸ. ਆਈ. ਅਵਤਾਰ ਸਿੰਘ ਪੱਡਾ, ਗੁਰਸ਼ਰਨਜੀਤ ਸਿੰਘ, ਏ. ਐੱਸ. ਆਈ. ਸਤਨਾਮ ਸਿੰਘ, ਏ. ਐੱਸ. ਆਈ. ਕੁਲਵੰਤ ਰਾਜ, ਏ. ਐੱਸ. ਆਈ. ਤਰਸੇਮ ਸਿੰਘ, ਏ. ਐੱਸ. ਆਈ. ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਪੂਰਾ ਸਾਲ ਨਿਰੰਤਰ ਬਦਲਦੇ ਰਹੇ ਸਿਆਸੀ ਪਾਰਟੀਆਂ ਦੇ ਸਮੀਕਰਨ, ਬਣੀ ਰਹੀ ਰੌਚਕ ਤੇ ਖਿੱਚੋਤਾਣ ਵਾਲੀ ਸਥਿਤੀ
NEXT STORY