ਗੁਰਦਾਸਪੁਰ (ਹਰਮਨ)- ਜ਼ਿਲਾ ਗੁਰਦਾਸਪੁਰ ਵਿਚ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਸ ਵੱਲੋਂ ਰਾਤ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਤਹਿਤ ਜ਼ਿਲੇ ਦੇ ਵੱਖ-ਵੱਖ ਮੁੱਖ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਪੁਲਸ ਟੀਮਾਂ ਵੱਲੋਂ ਅਚਨਚੇਤ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਇਲਾਕਿਆਂ ਵਿਚ ਸਖ਼ਤ ਗਸ਼ਤ ਤੇ ਏਰੀਆ ਡੋਮੀਨੇਸ਼ਨ ਕੀਤੀ ਗਈ। ਇਸ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਅਦਿਤਿਆ ਵੱਲੋਂ ਖ਼ੁਦ ਵੱਖ-ਵੱਖ ਨਾਕਿਆਂ ’ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਡਿਊਟੀ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਬਿਮਾਰੀ ਨੇ ਦਿੱਤੀ ਦਸਤਕ, ਇਹ ਲੱਛਣ ਦਿਸਣ 'ਤੇ ਨਾ ਕਰੋ ਨਜ਼ਰਅੰਦਾਜ਼
ਰਾਤਰੀ ਚੈਕਿੰਗ ਦੌਰਾਨ ਪੁਲਸ ਟੀਮਾਂ ਵੱਲੋਂ ਮੁੱਖ ਸੜਕਾਂ, ਅਹਿਮ ਸਥਾਨਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਨਾਕੇ ਲਗਾ ਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ’ਤੇ ਤਿੱਖੀ ਨਜ਼ਰ ਰੱਖੀ ਗਈ। ਪੁਲਸ ਵੱਲੋਂ ਵਾਹਨਾਂ ਦੀ ਜਾਂਚ ਦੇ ਨਾਲ-ਨਾਲ ਇਲਾਕਿਆਂ ਵਿਚ ਲਗਾਤਾਰ ਪੈਟਰੋਲਿੰਗ ਵੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ ਅਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ- ਪੰਜਾਬ: ਰੱਖੜੀ 'ਤੇ ਚਮਕੀ ਪੁਲਸ ਮੁਲਾਜ਼ਮ ਦੀ ਕਿਸਮਤ, ਲਾਟਰੀ 'ਚ ਜਿੱਤੇ 7,00,00,000
ਐੱਸ.ਐੱਸ.ਪੀ. ਅਦਿਤਿਆ ਨੇ ਰਾਤ ਸਮੇਂ ਵੱਖ-ਵੱਖ ਥਾਵਾਂ ’ਤੇ ਕੀਤੀ ਨਾਕਾਬੰਦੀ ਅਤੇ ਚੈਕਿੰਗ ਦਾ ਨਿਰੀਖਣ ਕਰਦਿਆਂ ਪੁਲਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਪੂਰੀ ਚੌਕਸੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਜ਼ਿਲੇ ਵਿਚ ਰਾਤਰੀ ਗਸ਼ਤ, ਨਾਕਾਬੰਦੀ ਅਤੇ ਚੈਕਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਸਮਾਜ ਵਿਰੋਧੀ ਤੇ ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣਾ ਹੈ।
ਇਹ ਵੀ ਪੜ੍ਹੋ- ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ (video)
ਐੱਸ.ਐੱਸ.ਪੀ. ਅਦਿਤਿਆ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਨੂੰ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਸ ਨੂੰ ਸੂਚਿਤ ਕਰਨ। ਉਨ੍ਹਾਂ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਅਤੇ ਰਾਤ ਸਮੇਂ ਸਫ਼ਰ ਕਰਦਿਆਂ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਰ ਸਮੇਂ ਤਤਪਰ ਹੈ ਅਤੇ ਜ਼ਿਲੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ- ਪੰਜਾਬ 'ਚ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦਾ ਫ਼ੈਸਲਾ, ਨਵੇਂ ਫਰਮਾਨ ਕੀਤੇ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਆਸ ਦੇ ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ
NEXT STORY