ਦੀਨਾਨਗਰ (ਕਪੂਰ)- ਪੁਲਸ ਵੱਲੋਂ ਬੀਤੇ ਦਿਨ ਸ਼ਹਿਰ ਵਿਚ ਫਲੈਗ ਮਾਰਚ ਅਤੇ ਸਰਚ ਅਭਿਆਨ ਚਲਾਇਆ ਗਿਆ। ਦੀਨਾਨਗਰ ਥਾਣੇ ਦੇ ਇੰਚਾਰਜ ਮੇਜਰ ਸਿੰਘ, ਥਾਣਾ ਬਹਿਰਾਮਪੁਰ ਦੇ ਇੰਚਾਰਜ ਦੀਪਿਕਾ, ਦੋਰਾਂਗਲਾ ਥਾਣਾ ਦੇ ਇੰਚਾਰਜ ਜਬਰਜੀਤ ਸਿੰਘ, ਪੁਰਾਣਾ ਸ਼ਾਲਾ ਥਾਣਾ ਦੇ ਇੰਚਾਰਜ ਦੇ ਇਲਾਵਾ ਇਸ ਮੁਹਿੰਮ ਵਿਚ ਵੱਡੀ ਗਿਣਤੀ ਵਿਚ ਭਾਰੀ ਪੁਲਸ ਫ਼ੋਰਸ ਸ਼ਾਮਲ ਸੀ। ਥਾਣੇ ਤੋਂ ਸ਼ੁਰੂ ਹੋ ਕੇ ਇਹ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਥਾਣੇ ’ਚ ਹੀ ਸਮਾਪਤ ਹੋਇਆ।
ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ
ਇਸ ਮੌਕੇ ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਵਿੱਢੀ ਸਮਾਜ ਵਿਰੋਧੀ ਮੁਹਿੰਮ ਤਹਿਤ ਡੀ. ਜੀ. ਪੀ. ਪੰਜਾਬ ਅਤੇ ਐੱਸ.ਐੱਸ.ਪੀ ਦੀਆਂ ਹਦਾਇਤਾਂ ’ਤੇ ਸ਼ਹਿਰ ਵਿਚ ਫਲੈਗ ਮਾਰਚ ਕਰਨ ਤੋਂ ਇਲਾਵਾ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਮੁਹੱਲਾ ਕਲੀਨਿਕ ਨੂੰ ਲੈ ਕੇ ਸੁਖਬੀਰ ਬਾਦਲ ਦਾ ਮਾਨ ਸਰਕਾਰ 'ਤੇ ਤੰਜ, ਬੰਦੀ ਸਿੰਘਾਂ ਬਾਰੇ ਕਹੀ ਇਹ ਗੱਲ
NEXT STORY