ਤਰਨਤਾਰਨ(ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਸਥਾਨਕ ਸ਼ਹਿਰ ਵਿਚ ਲਾਟਰੀਆਂ ਦੀਆਂ ਦੁਕਾਨਾਂ ਚਲਾ ਰਹੇ ਵਿਅਕਤੀਆਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਸ਼ੁਰੂ ਕਰਦੇ ਹੋਏ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੁਕਾਨ ਮਾਲਕ ਭੋਲੇ-ਭਾਲੇ ਲੋਕਾਂ ਨੂੰ ਆਪਣੇ ਚੁੰਗਲ ਵਿਚ ਫਸਾ ਕੇ 10 ਰੁਪਏ ਲਗਾ ਕੇ ਲਾਟਰੀ ਦੇ 100 ਰੁਪਏ ਨਿਕਲਣ ਦੀ ਗਰੰਟੀ ਦਿੰਦੇ ਸਨ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਵੱਖ-ਵੱਖ ਦੁਕਾਨਾਂ ਰਾਹੀਂ ਭੋਲੇ-ਭਾਲੇ ਲੋਕਾਂ ਨੂੰ ਆਪਣੇ ਚੁੰਗਲ ਵਿਚ ਫਸਾਉਣ ਵਾਲੇ ਅਤੇ ਨਾਜਾਇਜ਼ ਲਾਟਰੀ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕੁੱਲ ਅੱਠ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਭੋਲੇ-ਭਾਲੇ ਲੋਕਾਂ ਨੂੰ ਆਪਣੇ ਝਾਂਸੇ ਵਿਚ ਲੈ ਕੇ 10 ਰੁਪਏ ਦੀ ਲਾਟਰੀ ਪਾਉਣ ਤੋਂ ਬਾਅਦ 100 ਰੁਪਏ ਨਿਕਲਣ ਦੀ ਗਰੰਟੀ ਦੇਣ ਦਾ ਲਾਲਚ ਦੇ ਰਹੇ ਸਨ। ਇਹ ਮੁਲਜ਼ਮ ਬਾਕੀਆਂ ਨਾਲ ਮਿਲ ਕੇ ਸਾਜ਼ਿਸ਼ ਕਰਕੇ ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰ ਰਹੇ ਸਨ ਅਤੇ ਲੋਕਾਂ ਨੂੰ ਵੱਧ ਪੈਸਿਆਂ ਦਾ ਲਾਲਚ ਦੇ ਕੇ ਜੂਆ ਖਿਡਾ ਰਹੇ ਸਨ। ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਇਸ ਦੌਰਾਨ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਦੁਕਾਨਾਂ ’ਤੇ ਛਾਪੇਮਾਰੀ ਕਰਦੇ ਹੋਏ ਦੜੇ ਸੱਟੇ ਦੀ ਪਰਚੀ ਲਾਉਂਦੇ ਹੋਏ ਰੰਗੇ ਹੱਥੀਂ ਕਾਬੂ ਕੀਤੇ ਗਏ ਹਨ, ਜਿਨ੍ਹਾਂ ਦੀ ਗਿਣਤੀ ਅੱਠ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਸਤਪਾਲ ਸਿੰਘ ਉਰਫ ਸੇਠੀ ਪੁੱਤਰ ਸ਼ੇਰ ਸਿੰਘ ਵਾਸੀ ਗੁਰੂ ਕਾ ਖੂਹ ਤਰਨਤਾਰਨ, ਇੰਦਰਜੀਤ ਸਿੰਘ ਉਰਫ ਵਿੱਕੀ ਪੁੱਤਰ ਮਨਜੀਤ ਸਿੰਘ ਵਾਸੀ ਰੋਡੂਪੁਰਾ ਮਹੱਲਾ ਗਲੀ ਮਸੀਤ ਵਾਲੀ, ਗੁਰਪ੍ਰੀਤ ਸਿੰਘ ਉਰਫ ਬਾਬਾ ਪੁੱਤਰ ਗੁਰਦੀਪ ਸਿੰਘ ਵਾਸੀ ਬੈਕ ਸਾਈਡ ਸਿਵਲ ਹਸਪਤਾਲ ਤਰਨਤਾਰਨ, ਭੁਪਿੰਦਰ ਸਿੰਘ ਉਰਫ ਮਨੀ ਪੁੱਤਰ ਸੁਰਿੰਦਰ ਸਿੰਘ ਵਾਸੀ ਮੁਹੱਲਾ ਨਾਨਕਸਰ ਰੋਹੀ ਕੰਡਾ, ਰਾਜ ਕੁਮਾਰ ਪੁੱਤਰ ਫੇਰੂ ਮੱਲ ਵਾਸੀ ਜਗਦੇਵ ਮਾਰਕੀਟ, ਵਿਜੇ ਕੁਮਾਰ ਪੁੱਤਰ ਮੋਹਨ ਲਾਲ ਚਮਕ ਵਾਸੀ ਮੁਹੱਲਾ ਗੋਕਲਪੁਰਾ, ਨਰਿੰਦਰ ਪਾਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਆਦਰਸ਼ ਨਗਰ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕੰਗ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖਿਲਾਫ ਗੈਂਬਲਿੰਗ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਸਖਤ ਚੇਤਾਵਨੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਦੇ ਸਾਥੀਆਂ ਦੀ ਭਾਲ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਮਿਲੀ ਕਸਟਡੀ ਪੈਰੋਲ, ਮਾਂ ਦੀਆਂ ਅੰਤਿਮ ਰਸਮਾਂ 'ਚ ਹੋਇਆ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
NEXT STORY