ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਿਛਲੇ ਕੁਝ ਦਿਨਾਂ ਤੋਂ ਪੂਰੇ ਪੰਜਾਬ ਅੰਦਰ ਭਾਜਪਾ ਵੱਲੋਂ ਵੱਖ-ਵੱਖ ਪਿੰਡਾਂ 'ਚ ਸ਼ੁਰੂ ਕੀਤੀ ਗਈ 'ਭਾਜਪਾ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ' ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਕੈਂਪ ਲਾ ਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਅੱਜ ਇਸੇ ਤਹਿਤ ਹੀ ਦੀਨਾਨਗਰ ਦੇ ਪਿੰਡ ਚੇਚੀਆਂ ਛੋੜੀਆਂ ਵਿਖੇ ਕਰ ਸਮੂਹ ਭਾਜਪਾ ਆਗੂ ਜਦ ਕੈਂਪ ਲਗਾਉਣ ਲਈ ਭਾਜਪਾ ਦੇ ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਬਘੇਲ ਸਿੰਘ ਬਾਹੀਆ ਦੀ ਅਗਵਾਈ ਹੇਠਾਂ ਪਹੁੰਚੇ ਤਾਂ ਪਹਿਲਾਂ ਤੋਂ ਹੀ ਮੌਜੂਦ ਉੱਥੇ ਭਾਰੀ ਗਿਣਤੀ 'ਚ ਪੁਲਸ ਫੋਰਸ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਬੀਜੇਪੀ ਹਲਕਾ ਇੰਚਾਰਜ ਦੀਨਾਨਗਰ ਰੇਨੂੰ ਕਸ਼ਅਪ, ਯਸ਼ਪਾਲ ਕੁੰਡਲ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ। ਜਿਨ੍ਹਾਂ ਨੂੰ ਪੁਲਸ ਸਟੇਸ਼ਨ ਦੌਰਾਂਗਲਾ ਵਿਖੇ ਨਜ਼ਰਬੰਦ ਕੀਤਾ ਹੋਇਆ ਹੈ। ਉਧਰ ਇਸ ਸਾਰੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਆਗੂਆਂ ਵੱਲੋਂ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਹੈਂਡ ਗ੍ਰਨੇਡ, ਪਿਸਤੌਲ ਤੇ 10 ਜ਼ਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
NEXT STORY