ਰਾਜਾਸਾਂਸੀ (ਰਾਜਵਿੰਦਰ) : ਥਾਣਾ ਰਾਜਾਸਾਂਸੀ ਅਧੀਨ ਪੈਂਦੇ ਪਿੰਡ ਕੋਟਲਾ ਡੂਮ ਦੇ ਇਕ ਕਿਸਾਨ ਪਰਿਵਾਰ ਦਾ ਬੱਚਾ ਉਮਰ ਕਰੀਬ 7-8 ਸਾਲ ਜੋ ਕਿ ਸ਼ਨੀਵਾਰ ਸ਼ਾਮ ਕਰੀਬ 8 ਵਜੇ ਲਾਪਤਾ ਹੋ ਗਿਆ ਸੀ, ਪੁਲਸ ਦੀ ਭਾਰੀ ਮੁਸ਼ੱਕਤ ਸਦਕਾ ਪਰਿਵਾਰ ਨਾਲ ਮਿਲ ਸਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਰਾਜਾਸਾਂਸੀ ਸਬ-ਇੰਸਪੈਕਟਰ ਹਰਚੰਦ ਸਿੰਘ ਨੇ ਦੱਸਿਆ ਕਿ ਸ਼ਾਮ 7 ਵਜੇ ਦੇ ਕਰੀਬ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਹਰਗੁਣ ਸਿੰਘ ਪੁੱਤਰ ਸੋਨਾ ਸਿੰਘ ਵਾਸੀ ਕੋਟਲਾ ਡੂਮ ਨਾਂ ਦਾ ਬੱਚਾ ਗੁੰਮ ਹੋ ਗਿਆ ਹੈ।
ਇਹ ਵੀ ਪੜ੍ਹੋ : ਜੇਲ੍ਹ 'ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਤੇ 7 ਲੱਖ ਦੀ ਡਰੱਗ ਮਨੀ ਸਮੇਤ 7 ਕਾਬੂ
ਪੁਲਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਨਜ਼ਦੀਕੀ ਪਿੰਡਾਂ ਦੇ ਗੁਰਦੁਆਰਾ ਸਾਹਿਬ ਤੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਅਤੇ ਇਕ ਘੰਟੇ ਦੇ ਅੰਦਰ ਬੱਚਾ ਬਰਾਮਦ ਕਰਕੇ ਉਸ ਦੇ ਮਾਤਾ-ਪਿਤਾ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਦੇ ਸ਼ੱਕ ਜ਼ਾਹਿਰ ਕੀਤਾ ਕਿ ਹੋ ਸਕਦਾ ਹੈ ਕਿ ਕੋਈ ਕ੍ਰਿਮੀਨਲ ਵਿਅਕਤੀ ਬੱਚੇ ਨੂੰ ਕਿਡਨੈਪ ਕਰਕੇ ਭੱਜਿਆ ਹੋਵੇ ਤੇ ਪੁਲਸ ਦੀ ਕਾਰਵਾਈ ਤੋਂ ਡਰਦਿਆਂ ਬੱਚੇ ਨੂੰ ਛੱਡ ਗਿਆ ਹੋਵੇ ਕਿਉਂਕਿ ਬੱਚਾ ਘਰ ਤੋਂ 3-4 ਕਿਲੋਮੀਟਰ ਦੀ ਦੂਰੀ ਤੋਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੱਚਾ ਸਹਿਮਿਆ ਹੋਣ ਕਰਕੇ ਅਜੇ ਕੁਝ ਨਹੀਂ ਦੱਸ ਸਕਿਆ। ਬੱਚੇ ਦੇ ਮਾਤਾ-ਪਿਤਾ ਨੇ ਪੁਲਸ ਵੱਲੋਂ ਕੀਤੇ ਤੁਰੰਤ ਐਕਸ਼ਨ ਦੀ ਸ਼ਲਾਘਾ ਕਰਦਿਆਂ ਪੁਲਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੇਲ੍ਹ 'ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼, 15 ਕਿਲੋ ਹੈਰੋਇਨ ਤੇ 7 ਲੱਖ ਦੀ ਡਰੱਗ ਮਨੀ ਸਮੇਤ 7 ਕਾਬੂ
NEXT STORY