ਗੁਰਦਾਸਪੁਰ (ਹੇਮੰਤ)- ਸਿਟੀ ਪੁਲਸ ਨੇ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 29 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਵਾਲੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀ ਨੇ ਦੱਸਿਆ ਕਿ ਗਰਦੀਪ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਫਤਿਹਗੜ ਚੂੜੀਆਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਭੁਪਿੰਦਰ ਸਿੰਘ ਪੁੱਤਰ ਤਰਲੌਕ ਸਿੰਘ, ਤਰਲੌਕ ਸਿੰਘ ਪੁੱਤਰ ਗੁਰਚਰਨ ਸਿੰਘ ,ਹਰਮਿੰਦਰ ਸਿੰਘ ਪੁੱਤਰ ਝਿਰਮਲ ਸਿੰਘ ਵਾਸੀਆਂ ਆਦੀ ਥਾਣਾ ਦੌਰਾਂਗਲਾਂ, ਜਸਬੀਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਤੀਰਥ ਨਗਰ ਵੇਰਕਾ ਅੰਮ੍ਰਿਤਸਰ ਨੇ ਉਸਦੇ ਰਿਸ਼ਤੇਦਾਰਾਂ ਨੂੰ ਵਿਦੇਸ਼ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 29 ਲੱਖ 70 ਹਜਾਰ ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ
ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪ ਪੁਲਸ ਕਪਤਾਨ ਸਥਾਨਕ ਗੁਰਦਾਸਪੁਰ ਵੱਲੋਂ ਕਰਨ ਉਪਰੰਤ ਉਕਤ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਅੰਮ੍ਰਿਤਪਾਲ ਸਿੰਘ ਦੀ ਬੰਦ ਕਮਰਾ ਮੀਟਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਪ੍ਰਾਪਰਟੀ ਟੈਕਸ ਵਿਭਾਗ ਦਾ 14 ਬਿਲਡਿੰਗਾਂ ’ਤੇ ਐਕਸ਼ਨ, 5 ਸੀਲ ਤੇ 9 ਨੇ ਮੌਕੇ ’ਤੇ ਦਿੱਤਾ ਟੈਕਸ
NEXT STORY