ਬਾਬਾ ਬਕਾਲਾ ਸਾਹਿਬ (ਅਠੌਲ਼ਾ)-ਅੱਜ ਮੱਸਿਆ ਦੇ ਪਾਵਨ ਦਿਹਾੜੇ ’ਤੇ ਬਾਬਾ ਬਕਾਲਾ ਸਾਹਿਬ ਦੀ ਪੁਲਸ ਵੱਲੋਂ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਸਨ ਅਤੇ ਨਗਰ ਪੰਚਾਇਤ ਵੱਲੋਂ ਵੀ ਬਾਜ਼ਾਰ ’ਚ ਲੱਗੀਆਂ ਰੇਹੜੀਆਂ ਨੂੰ ਬਾਜ਼ਾਰੋਂ ਬਾਹਰਵਾਰ ਭੇਜਿਆ ਗਿਆ, ਅੱਜ ਉੱਪ ਪੁਲਸ ਕਪਤਾਨ ਅਰੁਣ ਸ਼ਰਮਾ ਦੀਆਂ ਹਦਾਇਤਾਂ ’ਤੇ ਚੌਂਕੀ ਇੰਚਾਰਜ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਨੋ ਪਾਰਕਿੰਗ ਵਾਲੀ ਜਗ੍ਹਾ ’ਤੇ ਖੜ੍ਹੇ ਵਾਹਨਾਂ ਦੇ ਚਲਾਨ ਕੱਟੇ ਅਤੇ ਕੁਝ ਮੋਟਰ ਸਾਈਕਲਾਂ ਨੂੰ ਕਬਜੇ 'ਚ ਲੈ ਕੇ ਚੌਂਕੀ ਵਿਖੇ ਬੰਦ ਕੀਤਾ ਗਿਆ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ।
ਇਹ ਵੀ ਪੜ੍ਹੋ- ਅੱਜ ਤੋਂ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਇਸ ਮੌਕੇ ਮੁਨਸ਼ੀ ਸੰਦੀਪ ਸਿੰਘ, ਏ. ਐੱਸ. ਆਈ. ਕੁਲਵਿੰਦਰ ਸਿੰਘ, ਹੈੱਡ ਕਾਂਸਟੇਬਲ ਬਿਕਰਮਜੀਤ ਸਿੰਘ, ਸ਼ਹਿਬਾਜਦੀਪ ਸਿੰਘ ਤੇ ਕਮਲਜੀਤ ਕੌਰ ਤੋਂ ਇਲਾਵਾ ਨਗਰ ਪੰਚਾਇਤ ਤੋਂ ਈ. ਓ. ਅਨਿਲ ਚੋਪੜਾ, ਇੰਸਪੈਕਟਰ ਸੰਦੀਪ ਸੋਨੂੰ, ਦਵਿੰਦਰ ਸਿੰਘ ਅਤੇ ਹੋਰ ਸਟਾਫ ਮੌਜੂਦ ਸਨ।
ਇਹ ਵੀ ਪੜ੍ਹੋ- ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ ਚੱਲਣਗੀਆਂ ਸਪੈਸ਼ਲ ਐਕਸਪ੍ਰੈੱਸ ਟ੍ਰੇਨਾਂ, ਇਹ ਹੋਣਗੇ stoppage
350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਬਟਾਲਾ, ਸੰਗਤ ਨੇ ਕੀਤਾ ਸ਼ਾਨਦਾਰ ਸਵਾਗਤ
NEXT STORY