ਗੁਰਦਾਸਪੁਰ(ਹਰਮਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਅਤੇ ਡਾਇਰੈਕਟਰ ਜਨਰਲ ਪੁਲਸ, ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕਾਰਵਾਈ ਤਹਿਤ ਗੁਰਦਾਸਪੁਰ ਪੁਲਸ ਨੇ 20 ਮਾਰਚ ਨੂੰ ਚੌਕ ਮਾਨ ਕੌਰ ਸਿੰਘ ਬਾਈਪਾਸ ਤੋਂ ਨਾਕੇ ਦੌਰਾਨ ਰੋਹਿਤ ਸਿੱਧੂ ਪੁੱਤਰ ਮੁਸ਼ਤਾਕ ਮਸੀਹ ਵਾਸੀ ਦੇਸ਼ ਭਗਤ ਨਗਰ, ਪ੍ਰੇਮ ਨਗਰ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਐਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਆਦਿੱਤਿਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਸ ਦਾ ਅੱਗੇ ਵੱਧ ਕੇ ਸਾਥ ਦੇਣ ਅਤੇ ਨਸ਼ਿਆਂ/ਗੈਰ- ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਪੁਲਸ ਵੱਲੋਂ ਨਸ਼ਾ ਤਸਕਰਾਂ ਤੇ ਗੈਰ ਕਾਨੂੰਨੀ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਠੋਸ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਤਿੰਨ ਬੱਚਿਆਂ ਦੇ ਪਿਓ ਸਿਰ 'ਤੇ ਚੜੀ ਆਸ਼ਕੀ, ਪਤਨੀ ਨੇ ਰੰਗੇ ਹੱਥੀਂ ਫੜਿਆ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਨਾਨਗਰ ਦੇ ਸੀਐੱਚਸੀ ਸਿੰਘੋਵਾਲ ਦੇ ਨਵੀਨੀਕਰਨ ਦਾ ਵਿਧਾਇਕ ਸ਼ੈਰੀ ਕਲਸੀ ਨੇ ਰੱਖਿਆ ਨੀਂਹ ਪੱਥਰ
NEXT STORY