ਤਰਨਤਾਰਨ (ਰਮਨ)-ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਜਿੱਥੇ ਬੀਤੇ ਸਮੇਂ ਵਿਚ ਪੰਜਾਬ ਪੁਲਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਦਰਜਨਾਂ ਨਸ਼ਾ ਸਮਗਲਰਾਂ ਦੀਆਂ ਕਰੋੜਾਂ ਰੁਪਏ ਕੀਮਤ ਵਾਲੀਆਂ ਜਾਇਦਾਦਾਂ ਨੂੰ ਤਹਿਸ ਨਹਿਸ ਕੀਤਾ ਜਾ ਚੁੱਕਾ ਹੈ। ਉਸੇ ਲੜੀ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਲਾ ਸਾਹਿਬ ਵਿਖੇ ਜੇਲ੍ਹ ਵਿਚ ਬੰਦ ਮਾਂ-ਪੁੱਤ ਨਸ਼ਾ ਸਮਗਲਰਾਂ ਦੀ ਲੱਖਾਂ ਰੁਪਏ ਕੀਮਤ ਵਾਲੇ ਮਕਾਨ ਨੂੰ ਪੁਲਸ ਵੱਲੋਂ ਪੀਲਾ ਪੰਜਾ ਚਲਾਉਂਦੇ ਹੋਏ ਢਹਿ ਢੇਰੀ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਇਨ੍ਹਾਂ 4 ਕਰਮਚਾਰੀਆਂ 'ਤੇ ਵੱਡੀ ਕਾਰਵਾਈ, ਕੀਤੇ ਗਏ ਸਸਪੈਂਡ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਜ਼ਿਲ੍ਹੇ ਵਿੱਚ ਪਹਿਲਾਂ ਹੀ ਕਈ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਨੂੰ ਢਹਿ ਢੇਰੀ ਕੀਤਾ ਜਾ ਚੁੱਕਾ ਹੈ। ਅੱਜ ਬੁੱਧਵਾਰ ਕਸਬਾ ਚੋਹਲਾ ਸਾਹਿਬ ਦੇ ਨਿਵਾਸੀ ਮਾਂ ਅਤੇ ਪੁੱਤਰ ਜਿਨਾਂ ਦੀ ਪਹਿਚਾਨ ਸੁਖਚੈਨ ਸਿੰਘ ਉਰਫ ਸੋਨੂ ਅਤੇ ਧਰਮ ਕੌਰ ਨਿਵਾਸੀ ਚੋਲਾ ਸਾਹਿਬ ਵਜੋਂ ਹੋਈ ਹੈ ਦੇ ਖਿਲਾਫ ਦਰਜਨ ਦੇ ਕਰੀਬ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਹਨ ਦੀ ਲੱਖਾਂ ਰੁਪਏ ਦੀ ਕੀਮਤ ਵਾਲੇ ਰਿਹਾਇਸ਼ੀ ਮਕਾਨ ਨੂੰ ਅੱਜ ਤੋੜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ 14 ਪਿੰਡਾਂ ਨੂੰ ਖਾਲੀ ਕਰਵਾਉਣ ਦੇ ਆਦੇਸ਼ ਜਾਰੀ
ਉਨ੍ਹਾਂ ਦੱਸਿਆ ਕਿ ਇਹ ਮਾਂ-ਪੁੱਤਰ ਨਜਾਇਜ਼ਪ੍ਰੋਪਰਟੀ ਬਣਾਈ ਗਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਇਸ ਵੇਲੇ ਜੇਲ੍ਹ ਬੰਦ ਹਨ। ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਦੀ ਪਤਨੀ ਦੇ ਖਿਲਾਫ ਵੀ ਤਿੰਨ ਐਨਡੀਪੀਐਸ ਐਕਟ ਤਹਿਤ ਪਰਚੇ ਦਰਜ ਹਨ। ਜ਼ਿਕਰਯੋਗ ਹੈ ਕਿ ਪੁਲਸ ਦੀ ਇਸ ਕਾਰਵਾਈ ਨੂੰ ਵੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਨੇ ਸਾਂਭਿਆ ਮੋਰਚਾ, ਸਕੂਲ ਬੰਦ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
NEXT STORY