ਗੁਰਦਾਸਪੁਰ(ਵਿਨੋਦ): ਭੈਣੀ ਮੀਆਂ ਖਾਂ ਪੁਲਸ ਨੇ ਆਬਕਾਰੀ ਵਿਭਾਗ ਦੇ ਸਹਿਯੋਗ ਨਾਲ ਬਿਆਸ ਦਰਿਆ ਦੇ ਕੰਢੇ ਤਲਾਸ਼ੀ ਮੁਹਿੰਮ ਦੌਰਾਨ ਜ਼ਮੀਨ ਵਿੱਚ ਦੱਬੀ 1000 ਕਿਲੋਂ ਲਾਹਣ ਬਰਾਮਦ ਕੀਤੀ, ਪਰ ਮੁਲਜ਼ਮ ਪੁਲਸ ਦੇ ਹੱਥ ਨਹੀਂ ਲੱਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਜਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੇ ਇੰਸਪੈਕਟਰ ਦੀਪਕ ਕੁਮਾਰ ਦੀ ਅਗਵਾਈ ਹੇਠ ਪੁਲਸ ਅਤੇ ਆਬਕਾਰੀ ਵਿਭਾਗ ਦੇ ਕਰਮਚਾਰੀਆਂ ਨੇ ਮੌਚਪੁਰ ਪਿੰਡ ਵਿੱਚ ਬਿਆਸ ਦਰਿਆ ਦੇ ਕੰਢੇ ਸਰਕੰਡਿਆਂ ਵਿੱਚ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ- ਪੰਜਾਬ: ਆਮ ਆਦਮੀ ਪਾਰਟੀ ਦਾ ਆਗੂ ਹੈਰੋਇਨ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ
ਇਸ ਦੌਰਾਨ ਜ਼ਮੀਨ ਵਿੱਚ ਦੱਬੀਆਂ ਪੰਜ ਪਲਾਸਟਿਕ ਦੀਆਂ ਤਰਪਾਲਾਂ ਮਿਲੀਆਂ, ਜਿਨ੍ਹਾਂ 'ਚੋਂ ਹਰੇਕ ਵਿੱਚ 200 ਕਿਲੋ ਲਾਹਣ (ਕੁੱਲ 1000 ਕਿਲੋ ਲਾਹਣ) ਬਰਾਮਦ ਹੋਈ। ਜਿਸ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ। ਹਾਲਾਂਕਿ ਤਲਾਸ਼ੀ ਦੇ ਸਬੰਧ ਵਿੱਚ ਕੋਈ ਵੀ ਦੋਸ਼ੀ ਫੜਿਆ ਨਹੀਂ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਲਿਆ ਫੈਸਲਾ, ਹੁਣ 3 ਮਹੀਨੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਟ੍ਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਰਿਟਾਇਰ ਕਰਮਚਾਰੀਆਂ ‘ਤੇ ਲਾਏ ਇਲਜ਼ਾਮ
NEXT STORY