ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) – ਦੀਨਾਨਗਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸ਼ੂਗਰ ਮਿੱਲ ਪਨਿਆੜ ਹਾਈਵੇ 'ਤੇ ਨਾਕਾਬੰਦੀ ਦੌਰਾਨ ਇੱਕ ਥਾਰ ਗੱਡੀ ਰੋਕ ਕੇ ਚੈਕਿੰਗ ਕੀਤੀ, ਜਿਸ ਦੌਰਾਨ 9 ਗ੍ਰਾਮ 31 ਮਿਲੀਗ੍ਰਾਮ ਚਰਸ ਬਰਾਮਦ ਹੋਈ।
ਜਾਣਕਾਰੀ ਦਿੰਦਿਆਂ ਡੀਐਸਪੀ ਦੀਨਾਨਗਰ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਕਿ ਏਐਸਆਈ ਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸ਼ੂਗਰ ਮਿੱਲ ਪਨਿਆੜ ਦੇ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪਠਾਨਕੋਟ ਪਾਸੇ ਤੋਂ ਇੱਕ ਥਾਰ ਗੱਡੀ ਆਈ, ਜਿਸਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਗੱਡੀ ਦੇ ਗੇਅਰ ਲੀਵਰ ਨਾਲ ਟੰਗਿਆ ਕਾਲੇ ਰੰਗ ਦਾ ਮੋਮੀ ਲਿਫਾਫਾ ਬਰਾਮਦ ਹੋਇਆ।
ਜਦੋਂ ਉਸ ਲਿਫਾਫੇ ਨੂੰ ਖੋਲ੍ਹ ਕੇ ਚੈਕ ਕੀਤਾ ਗਿਆ ਤਾਂ ਉਸ ਵਿੱਚੋਂ 9 ਗ੍ਰਾਮ 31 ਮਿਲੀਗ੍ਰਾਮ ਚਰਸ ਮਿਲੀ। ਪੁਲਿਸ ਨੇ ਗੱਡੀ ਦੇ ਚਲਾਕ ਆਕਾਸ ਰਾਣਾ ਪੁੱਤਰ ਧਰਮ ਸਿੰਘ ਵਾਸੀ ਭਵਨੋਰ (ਥਾਣਾ ਤਲਵਾੜਾ, ਜ਼ਿਲ੍ਹਾ ਹੁਸ਼ਿਆਰਪੁਰ) ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਸ ਵਿਰੁੱਧ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਲੱਕੜ ਦਾ ਕੰਮ ਕਰਾਉਣ ਦੇ ਬਹਾਨੇ ਖੋਹਿਆ ਸੀ ਮੋਟਰਸਾਈਕਲ, ਪੁਲਸ ਵੱਲੋਂ ਇਕ ਮੁਲਜ਼ਮ ਗ੍ਰਿਫ਼ਤਾਰ
NEXT STORY