ਬਟਾਲਾ (ਸਾਹਿਲ, ਯੋਗੀ)- ਪੁਲਸ ਜ਼ਿਲਾ ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਦੀ ਪੁਲਸ ਵੱਲੋਂ ਲਾਪਤਾ ਹੋਏ 12 ਸਾਲਾ ਬੱਚੇ ਨੂੰ ਸਿਰਫ਼ 19 ਘੰਟਿਆਂ ’ਚ ਬਰਾਮਦ ਕਰਕੇ ਪਰਿਵਾਰ ਹਵਾਲੇ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਕੱਲ ਸ਼ਨੀਵਾਰ ਨੂੰ ਕਾਦੀਆਂ ਦੇ ਮੁਹੱਲਾ ਧਰਮਪੁਰਾ ਨਿਵਾਸੀ ਵਿਜੇ ਕੁਮਾਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦਾ 12 ਸਾਲਾ ਬੇਟਾ ਅਭਿਸ਼ੇਕ ਸ਼ਰਮਾ ਲਾਪਤਾ ਹੋ ਗਿਆ ਹੈ। ਸ਼ਿਕਾਇਤ ਮਿਲਦਿਆਂ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਘਰਾਂ ਦੇ ਨੇੜੇ ਅਤੇ ਹੋਰ ਥਾਵਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਅਤੇ ਬੱਚੇ ਨੂੰ ਪਿੰਡ ਸੁਨੱਈਆ ਦੇ ਕੋਲ ਇਕ ਚਰਚ ਤੋਂ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ
ਥਾਣਾ ਮੁਖੀ ਨੇ ਦੱਸਿਆ ਕਿ ਬੱਚੇ ਦੀ ਭਾਲ ’ਚ ਮਾਹਲ ਪਰਿਵਾਰ ਨੇ ਵੀ ਵਿਸ਼ੇਸ਼ ਸਹਿਯੋਗ ਕੀਤਾ, ਜਿਸ ਨਾਲ ਬੱਚੇ ਨੂੰ ਬਰਾਮਦ ਕਰਨ ’ਚ ਕਾਮਯਾਬੀ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਮੈਡੀਕਲ ਜਾਂਚ ਤੋਂ ਬਾਅਦ ਅਭਿਸ਼ੇਕ ਨੂੰ ਉਸਦੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਪਰਿਵਾਰ ਵਾਲਿਆਂ ਨੇ ਪੁਲਸ ਦੀ ਤੁਰੰਤ ਕਾਰਵਾਈ ਅਤੇ ਸਹਿਯੋਗ ਦੀ ਸ਼ਲਾਘਾ ਕਰਦੇ ਹੋਏ ਐੱਸ. ਐੱਚ. ਓ. ਕੰਵਲਪ੍ਰੀਤ ਸਿੰਘ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਤਰਨਤਾਰਨ 'ਚ ਭਲਕੇ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ
NEXT STORY